ਡੀਟੀਐੱਫ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਾ ਘਿਰਾਓ 15 ਨੂੰ
07:15 AM Jan 13, 2025 IST
ਪੱਤਰ ਪ੍ਰੇਰਕ
ਮਾਨਸਾ, 12 ਜਨਵਰੀ
ਡੈਮੋਕਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਮਾਨਸਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ) ਵੱਲੋਂ ਅਧਿਆਪਕਾਂ ਨਾਲ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਦੇ ਵਿਰੋਧ ’ਚ 15 ਜਨਵਰੀ ਨੂੰ ਬਾਅਦ ਦੁਪਹਿਰ ਉਨ੍ਹਾਂ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਫਰੰਟ ਦੇ ਜ਼ਿਲ੍ਹਾ ਪ੍ਰਧਾਨ ਅਮੋਲਕ ਡੇਲੂਆਣਾ ਅਤੇ ਜ਼ਿਲ੍ਹਾ ਸਕੱਤਰ ਹੰਸਾ ਸਿੰਘ ਨੇ ਰੋਸ ਜ਼ਾਹਿਰ ਕੀਤਾ ਕਿ ਨਿੱਤ ਦਿਨ ਦੇ ਡਾਕ ਸਿਸਟਮ ਦੇ ਬੋਝ ਨੇ ਜ਼ਿਲ੍ਹੇ ਵਿੱਚ ਪੜ੍ਹਾਈ ਦੇ ਪ੍ਰਬੰਧ ਨੂੰ ਤਹਿਸ-ਨਹਿਸ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਪੜ੍ਹਾਈ ਸਬੰਧੀ ਕਿਸੇ ਨੁਕਤੇ ਦੀ ਥਾਂ ਦਰਜਨਾਂ ਡਾਕਾਂ ਵਿੱਚ ਹੀ ਰੋਜ਼ਾਨਾ ਅਧਿਆਪਕਾਂ ਨੂੰ ਉਲਝਾਇਆ ਜਾ ਰਿਹਾ ਹੈ।
Advertisement
Advertisement