ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਟੀਐੱਫ ਵੱਲੋਂ ਸੀਈਪੀ ਨਿਪੁੰਨਤਾ ਮੁਲਾਂਕਣ ਮੁਹਿੰਮ ਸਮੇਂ ਅਤੇ ਪੈਸੇ ਦੀ ਬਰਬਾਦੀ ਕਰਾਰ

10:03 AM Sep 15, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 14 ਸਤੰਬਰ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਸੀਈਪੀ ਨਿਪੁੰਨਤਾ ਮੁਲਾਂਕਣ ਅਭਿਆਨ ਨੂੰ ਸਮੇਂ ਅਤੇ ਪੈਸੇ ਦੀ ਬਰਬਾਦੀ ਕਰਾਰ ਦਿੱਤਾ ਹੈ ਅਤੇ ਅਜਿਹੇ ਬੇਲੋੜੇ ਪ੍ਰਾਜੈਕਟਾਂ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਹੈ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਸੰਗਰੂਰ ਇਕਾਈ ਦੇ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ ਨੇ ਜਾਰੀ ਬਿਆਨ ਵਿਚ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਇਨਕਲਾਬੀ ਸੁਧਾਰ ਲਿਆਉਣ ਦੇ ਦਾਅਵੇ ਕਰਨ ਵਾਲੀ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਵਾਂਗੂੰ ਸਿੱਖਿਆ ਨੂੰ ਵੱਖ-ਵੱਖ ਪ੍ਰਾਜੈਕਟਾਂ ਅਤੇ ਅਭਿਆਨਾਂ ਨਾਲ ਬੰਨ੍ਹ ਕੇ ਚਲਾ ਰਹੀ ਹੈ। ਵਿੱਤ ਸਕੱਤਰ ਯਾਦਵਿੰਦਰ ਪਾਲ ਧੂਰੀ, ਪ੍ਰੈੱਸ ਸਕੱਤਰ ਜਸਬੀਰ ਨਮੋਲ ਅਤੇ ਜਥੇਬੰਦਕ ਸਕੱਤਰ ਪਵਨ ਕੁਮਾਰ ਨੇ ਕਿਹਾ ਕਿ ਸਕੂਲਾਂ ਨੂੰ ਪੇਪਰ ਤੋਂ ਇੱਕ ਦਿਨ ਪਹਿਲਾਂ ਪੇਪਰ ਪ੍ਰਿੰਟ ਕਰਾਉਣ ਦਾ ਨਾਦਰਸ਼ਾਹੀ ਫੁਰਮਾਨ ਜਾਰੀ ਕੀਤਾ ਜਾਂਦਾ ਹੈ ਜਿਸਦਾ ਸਾਰਾ ਖ਼ਰਚ ਸਕੂਲ ਮੁਖੀ ਜਾਂ ਇੰਚਾਰਜ ਅਧਿਆਪਕ ਵੱਲੋਂ ਆਪਣੀ ਜੇਬ ਵਿੱਚੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਇਨ੍ਹਾਂ ਪੇਪਰਾਂ ਦੀ ਚੈਕਿੰਗ ਕਰਨ ਅਤੇ ਰਿਜ਼ਲਟ ਆਨਲਾਈਨ ਕਰਨ ਵਿੱਚ ਉਲਝੇ ਰਹਿੰਦੇ ਹਨ, ਜਿਸ ਕਾਰਨ ਪੜ੍ਹਾਈ ਦਾ ਨੁਕਸਾਨ ਹੁੰਦਾ ਹੈ। ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਬੇਲੋੜੇ ਪ੍ਰਾਜੈਕਟਾਂ ਨੂੰ ਤੁਰੰਤ ਬੰਦ ਕਰਕੇ ਅਧਿਆਪਕਾਂ ਨੂੰ ਸਿਲੇਬਸ ਕਰਾਉਣ ਦਿੱਤਾ ਜਾਵੇ।

Advertisement

Advertisement