For the best experience, open
https://m.punjabitribuneonline.com
on your mobile browser.
Advertisement

ਡੀਟੀਐਫ਼ ਵੱਲੋਂ ਮੰਤਰੀਆਂ ਦੇ ਘਰਾਂ ਦੇ ਘਿਰਾਓ ਦਾ ਫੈਸਲਾ

07:48 AM Jul 10, 2023 IST
ਡੀਟੀਐਫ਼ ਵੱਲੋਂ ਮੰਤਰੀਆਂ ਦੇ ਘਰਾਂ ਦੇ ਘਿਰਾਓ ਦਾ ਫੈਸਲਾ
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਟੀਐਫ਼ ਦੇ ਆਗੂ। ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 9 ਜੁਲਾਈ
ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਲੁਧਿਆਣਾ ਵੱਲੋਂ ਜ਼ਿਲਾ ਕਮੇਟੀ ਦੀ ਮੀਟਿੰਗ ਸੁਖਵਿੰਦਰ ਸਿੰਘ ਲੀਲ੍ਹ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੰਜਾਬ ਅੰਦਰ ਕੰਮ ਕਰਦੇ ਮਾਣ-ਭੱਤਾ ਵਰਕਰਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਰੈਗੂਲਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ‘ਆਪ’ ਸਰਕਾਰ ਵੱਲੋਂ ਕੀਤੀ ਜਾ ਰਹੀ ਟਾਲਮਟੋਲ ਦੀ ਨਿਖੇਧੀ ਕੀਤੀ ਗਈ। ਮੀਟਿੰਗ ਵਿੱਚ ਜੁਲਾਈ ਨੂੰ ਸੰਗਰੂਰ ਵਿਖੇ ਕੱਚੇ ਅਧਿਆਪਕਾਂ ‘ਤੇ ਕੀਤੇ ਗਏ ਪੁਲੀਸ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦਾ ਵਤੀਰਾ ਬਿਲਕੁਲ ਵੀ ਗੰਭੀਰ ਨਹੀਂ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਯੂਟੀ ਪੈਨਸ਼ਨਰ ਸਾਂਝੇ ਫਰੰਟ ਨੂੰ ਤਿੰਨ ਵਾਰ ਮੀਟਿੰਗ ਦਾ ਸਮਾਂ ਦੇਕੇ ਵੀ ਮੀਟਿੰਗ ਨਹੀਂ ਕੀਤੀ ਗਈ ਅਤੇ ਵਿੱਤ ਮੰਤਰੀ ਸ੍ਰੀ ਚੀਮਾਂ ਨਾਲ ਹੋਈਆਂ ਤਿੰਨ ਮੀਟਿੰਗਾਂ ਲਿਪਾ ਪੋਚੀ ਤੱਕ ਹੀ ਮਹਿਦੂਦ ਸਨ। ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਤੁਰੰਤ ਵਾਧਾ ਕੀਤਾ ਜਾਵੇਗਾ, ਪਹਿਲੀ ਕੈਬਨਿਟ ਮੀਟਿੰਗ ਵਿੱਚ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ, ਪੇਂਡੂ ਭੱਤਾ, ਸਫਰੀ ਭੱਤਾ, ਤੇਲ ਭੱਤਾ ਅਤੇ ਬਾਰਡਰ ਏਰੀਆ ਭੱਤੇ ਸਮੇਤ ਕੱਟੇ ਗਏ 37 ਕਿਸਮਾਂ ਦੇ ਭੱਤੇ ਅਤੇ ਏ.ਸੀ.ਪੀ. ਆਦਿ ਬਹਾਲ ਕੀਤੇ ਜਾਣਗੇ। ਪ੍ਰੰਤੂ ਇਹਨਾ ਦਾ ਹੱਲ ਕਰਨ ਦੀ ਬਜਾਏ ਪੈਨਸ਼ਨਰਾਂ ‘ਤੇ ਵੀ 200 ਰੁਪਏ ਪ੍ਰਤੀ ਮਹੀਨਾ ਜਬਰੀ ਵਿਕਾਸ ਟੈਕਸ ਥੋਪ ਦਿੱਤਾ ਹੈ ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਅਤੇ ਗੁੱਸਾ ਹੈ।
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਕੈਬਨਿਟ ਸਬ ਕਮੇਟੀ ਵੱਲੋਂ 18 ਜੁਲਾਈ ਨੂੰ ਸਾਂਝੇ ਫਰੰਟ ਨਾਲ ਕੀਤੀ ਜਾ ਰਹੀ ਮੀਟਿੰਗ ਦੇ ਕੋਈ ਸਾਰਥਕ ਸਿੱਟੇ ਨਾ ਨਿਕਲੇ ਤਾਂ ਪੰਜ ਕੈਬਨਿਟ ਮੰਤਰੀਆਂ ਦੇ ਘਰਾਂ ਦੇ ਘਿਰਾਓ ਕੀਤੇ ਜਾਣਗੇ ਜਿਸ ਤਹਿਤ 23 ਜੁਲਾਈ ਨੂੰ ਸੰਗਰੂਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ 6 ਅਗਸਤ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਘਰ ਦੇ ਕੀਤੇ ਜਾ ਰਹੇ ਘਿਰਾਓ ਵਿੱਚ ਲੁਧਿਆਣਾ ਤੋਂ ਭਰਵੀ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿੱਚ ਰਮਨਜੀਤ ਸਿੰਘ ਸੰਧੂ, ਰੁਪਿੰਦਰਪਾਲ ਸਿੰਘ ਗਿੱਲ, ਰਜਿੰਦਰ ਜੰਡਿਆਲੀ, ਹਰਜੀਤ ਕੌਰ ਸਮਰਾਲਾ, ਜੰਗਪਾਲ ਸਿੰਘ,ਪਰਵੀਨ ਕੁਮਾਰੀ, ਪਿੰਕੀ, ਸ਼ਮੀ ਰਾਣੀ, ਰਾਧਾ ਰਾਣੀ, ਪ੍ਰੀਤੀ ਅਤੇ ਰੇਖਾ ਹਾਜ਼ਰ ਸਨ।

Advertisement

Advertisement
Tags :
Author Image

Advertisement
Advertisement
×