ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੱਡੂ ਮਾਜਰਾ: ਡੰਪਿੰਗ ਗਰਾਊਂਡ ਦੀ ਸਮੱਸਿਆ ਨੂੰ ਲੈ ਕੇ ਜਾਗਿਆ ਨਿਗਮ

08:38 AM Jul 13, 2024 IST
ਡੱਡੂ ਮਾਜਰਾ ਡੰਪਿੰਗ ਗਰਾਊਂਡ ਦਾ ਦੌਰਾ ਕਰਦੇ ਹੋਏ ਮੇਅਰ ਅਤੇ ਨਗਰ ਨਿਗਮ ਦੇ ਅਧਿਕਾਰੀ।

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 12 ਜੁਲਾਈ
ਚੰਡੀਗੜ੍ਹ ਦੇ ਡੱਡੂ ਮਾਜਰਾ ਸਥਿਤ ਡੰਪਿੰਗ ਗਰਾਊਂਡ ਵਿੱਚ ਕੂੜੇ ਦੀ ਸਮੱਸਿਆ ਸਬੰਧੀ ‘ਪੰਜਾਬੀ ਟ੍ਰਿਬਿਊਨ’ ਵੱਲੋਂ ਅੱਜ ਨਸ਼ਰ ਕੀਤੀ ਗਈ ਖਬਰ ਤੋਂ ਬਾਅਦ ਸ਼ਹਿਰ ਦੇ ਮੇਅਰ ਕੁਲਦੀਪ ਕੁਮਾਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਟੀਮ ਨਾਲ ਡੰਪਿੰਗ ਗਰਾਊਂਡ ਦਾ ਦੌਰਾ ਕੀਤਾ। ਇਸ ਮੌਕੇ ਸਥਾਨਕ ਲੋਕਾਂ ਨੇ ਡੰਪਿੰਗ ਗਰਾਊਂਡ ਦੇ ਕੂੜੇ ਤੇ ਹੋਰ ਕਈ ਦਰਪੇਸ਼ ਸਮੱਸਿਆਵਾਂ ਬਾਰੇ ਮੇਅਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਟੀਮ ਨੂੰ ਜਾਣੂ ਕਰਵਾਇਆ। ਇਸ ਦੌਰੇ ਸਬੰਧੀ ਮੇਅਰ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਨਗਰ ਨਿਗਮ ਦੀ ਟੀਮ ਨਾਲ ਡੰਪਿੰਗ ਗਰਾਊਂਡ ਦਾ ਦੌਰਾ ਕੀਤਾ ਅਤੇ ਮੀਂਹ ਦੇ ਪਾਣੀ ਕਾਰਨ ਸੜਕ ’ਤੇ ਆ ਰਹੀ ਡੰਪਿੰਗ ਗਰਾਊਂਡ ਦੀ ਗੰਦਗੀ ਦੇ ਨਿਪਟਾਰੇ ਦੀ ਸਮੱਸਿਆ ਬਾਰੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਨਿਗਮ ਹਾਊਸ ਵੱਲੋਂ ਉਕਤ ਸਮੱਸਿਆ ਸਬੰਧੀ ਇਸ ਹਫ਼ਤੇ ਹੋਈ ਮੀਟਿੰਗ ਵਿੱਚ ਏਜੰਡਾ ਪਾਸ ਕੀਤਾ ਗਿਆ ਹੈ, ਜਿਸ ਦਾ ਕੰਮ ਮੁਕੰਮਲ ਹੋਣ ਮਗਰੋਂ ਇੱਥੇ ਕੂੜਾ ਕਰਕਟ ਦੀ ਸਮੱਸਿਆ ਖ਼ਤਮ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਡੱਡੂ ਮਾਜਰਾ ਵੱਲ ਡੰਪਿੰਗ ਗਰਾਊਂਡ ਦੀ ਕੰਧ ਦੀ ਜੜ੍ਹ ਵਿੱਚ ਮਿੱਟੀ ਪਾ ਕੇ ਉਥੇ ਖੋਖਲੀ ਹੋਈ ਜ਼ਮੀਨ ਨੂੰ ਮਜ਼ਬੂਤ ​​ਕੀਤਾ ਗਿਆ ਹੈ ਤਾਂ ਜੋ ਕੰਧ ਦੇ ਅੰਦਰੋਂ ਰਿਸ ਰਹੇ ਗੰਦੇ ਪਾਣੀ ਦਾ ਵਹਾਅ ਕੰਧ ਤੋਂ ਬਾਹਰ ਨਾ ਆ ਸਕੇ। ਦੂਜੇ ਪਾਸੇ ਡੰਪਿੰਗ ਗਰਾਊਂਡ ਜੁਆਇੰਟ ਐਕਸ਼ਨ ਕਮੇਟੀ ਦੇ ਚੇਅਰਮੈਨ ਦਿਆਲ ਕ੍ਰਿਸ਼ਨ ਨੇ ਕਿਹਾ ਕਿ ਬਰਸਾਤਾਂ ਦੌਰਾਨ ਗੰਦੇ ਪਾਣੀ ਦੇ ਵਹਾਅ ਨੂੰ ਰੋਕਣ ਲਈ ਨਗਰ ਨਿਗਮ ਨੇ 3.1 ਕਰੋੜ ਰੁਪਏ ਦੀ ਲਾਗਤ ਨਾਲ ਡਰੇਨ ਬਣਾਉਣ ਦਾ ਫ਼ੈਸਲਾ ਕੀਤਾ ਹੈ, ਜੋ ਕਿ ਮੌਨਸੂਨ ਤੋਂ ਪਹਿਲਾਂ ਹੀ ਹੋ ਜਾਣਾ ਚਾਹੀਦਾ ਸੀ।

Advertisement

Advertisement
Advertisement