ਕਿਸਾਨ ਪ੍ਰਦਰਸ਼ਨ ਕਾਰਨ ਦਿੱਲੀ ’ਚ ਸੁਰੱਖਿਆ ਪ੍ਰਬੰਧ ਮਜ਼ਬੂਤ, ਸਰਹੱਦਾਂ ’ਤੇ ਬੈਰੀਕੇਡ ਤੇ ਨੀਮ ਫ਼ੌਜੀ ਦਸਤੇ ਲਗਾਏ, ਟ੍ਰੈਫਿਕ ਜਾਮ
11:18 AM Feb 08, 2024 IST
Advertisement
ਨਵੀਂ ਦਿੱਲੀ, 8 ਫਰਵਰੀ
ਕਿਸਾਨਾਂ ਦੇ ਵਿਆਪਕ ਪ੍ਰਦਰਸ਼ਨ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਖਾਸ ਕਰਕੇ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਲਈ ਟ੍ਰੈਫਿਕ ਵਿਵਸਥਾ 'ਚ ਕੁਝ ਬਦਲਾਅ ਵੀ ਕੀਤੇ ਗਏ ਹਨ ਅਤੇ ਲੋਕਾਂ ਨੂੰ ਕੁਝ ਖਾਸ ਰੂਟਾਂ 'ਤੇ ਸਫਰ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਇਸ ਕਰਨ ਕਈ ਥਾਵਾਂ ’ਤੇ ਵੱਡੇ ਜਾਮ ਲੱਗ ਗਏ ਹਨ। ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਨੀਮ ਫੌਜੀ ਬਲਾਂ ਦੇ ਨਾਲ ਭਾਰੀ ਸੁਰੱਖਿਆ ਬਲਾਂ ਨੂੰ ਪਹਿਲਾਂ ਹੀ ਤਾਇਨਾਤ ਕੀਤਾ ਗਿਆ ਹੈ। ਦਿੱਲੀ-ਹਰਿਆਣਾ ਅਤੇ ਦਿੱਲੀ-ਉੱਤਰ ਪ੍ਰਦੇਸ਼ ਨੂੰ ਜੋੜਨ ਵਾਲੇ ਸਰਹੱਦੀ ਖੇਤਰਾਂ 'ਤੇ ਬੈਰੀਕੇਡ ਲਗਾਏ ਗਏ ਹਨ।
Advertisement
Advertisement
Advertisement