For the best experience, open
https://m.punjabitribuneonline.com
on your mobile browser.
Advertisement

ਆਰਥਿਕ ਤੰਗੀ ਕਾਰਨ ਪਰਿਵਾਰ ਦੇ ਤਿੰਨ ਜੀਆਂ ਨੇ ਜ਼ਹਿਰੀਲੀ ਦਵਾਈ ਨਿਗਲੀ

07:28 AM Mar 25, 2024 IST
ਆਰਥਿਕ ਤੰਗੀ ਕਾਰਨ ਪਰਿਵਾਰ ਦੇ ਤਿੰਨ ਜੀਆਂ ਨੇ ਜ਼ਹਿਰੀਲੀ ਦਵਾਈ ਨਿਗਲੀ
Advertisement

ਹਰਜੀਤ ਸਿੰਘ
ਜ਼ੀਰਕਪੁਰ, 24 ਮਾਰਚ
ਪੀਰਮੁਛੱਲਾ ਵਰਿੰਦਾਵਨ ਗਾਰਡਨ ਸੁਸਾਇਟੀ ਵਸਨੀਕ ਇੱਕ ਪਰਿਵਾਰ ਦੇ ਤਿੰਨ ਜੀਆਂ ਨੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ 39 ਸਾਲਾ ਔਰਤ ਦੀ ਮੌਤ ਹੋ ਗਈ ਜਦਕਿ ਉਸ ਦਾ ਪਤੀ ਅਤੇ ਪੁੱਤਰ ਗੰਭੀਰ ਹਾਲਤ ਵਿੱਚ ਚੰਡੀਗੜ੍ਹ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਮ੍ਰਿਤਕਾ ਦੀ ਪਛਾਣ ਮੰਜੂ ਗੋਇਲ ਵਜੋਂ ਹੋਈ ਹੈ। ਉਸ ਦਾ ਪਤੀ ਸੰਜੈ ਗੋਇਲ (50) ਅਤੇ ਪੁੱਤਰ ਅਕਸ਼ਿਤ ਗੋਇਲ (19) ਹਸਪਤਾਲ ਦਾਖ਼ਲ ਹਨ।
ਜਾਣਕਾਰੀ ਅਨੁਸਾਰ ਸੰਜੈ ਗੋਇਲ ਕਰੀਬ ਢਾਈ ਸਾਲ ਤੋਂ ਆਪਣੇ ਪਰਿਵਾਰ ਨਾਲ ਇੱਥੇ ਕਿਰਾਏ ’ਤੇ ਰਹਿ ਰਿਹਾ ਹੈ। ਉਹ ਪ੍ਰਾਪਰਟੀ ਦਾ ਕੰਮ ਕਰਦਾ ਹੈ ਅਤੇ ਲੰਮੇ ਸਮੇਂ ਤੋਂ ਵਿੱਤੀ ਤੰਗੀ ਨਾਲ ਜੂਝ ਰਿਹਾ ਹੈ। ਉਸ ’ਤੇ ਕਾਫੀ ਕਰਜ਼ਾ ਚੜ੍ਹਿਆ ਹੋਇਆ ਹੈ ਅਤੇ ਲੈਣਦਾਰ ਰੋਜ਼ਾਨਾ ਘਰ ਚੱਕਰ ਮਾਰਦੇ ਸਨ। ਇਸ ਕਰਕੇ ਉਨ੍ਹਾਂ ਦੇ ਘਰ ਵੀ ਲੜਾਈ-ਝਗੜਾ ਰਹਿੰਦਾ ਸੀ। ਬੀਤੇ ਦਿਨ ਵੀ ਪਰਿਵਾਰ ਵਿੱਚ ਪਹਿਲਾਂ ਕਾਫੀ ਲੜਾਈ-ਝਗੜਾ ਹੋਇਆ ਜਿਸ ਤੋਂ ਬਾਅਦ ਤਿੰਨਾਂ ਨੇ ਜ਼ਹਿਰੀਲੀ ਦਵਾਈ ਨਿਗਲ ਲਈ। ਤਿੰਨਾਂ ਦੀ ਹਾਲਤ ਵਿਗੜਨ ਮਗਰੋਂ ਗੁਆਂਢੀ ਉਨ੍ਹਾਂ ਨੂੰ ਢਕੋਲੀ ਹਸਪਤਾਲ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਮੰਜੂ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਉਸ ਦੇ ਪਤੀ ਤੇ ਪੁੱਤਰ ਦੀ ਗੰਭੀਰ ਹਾਲਤ ਦੇਖਦਿਆਂ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ। ਮਾਮਲੇ ਦੇ ਪੜਤਾਲੀਆ ਅਫਸਰ ਧਰਮਪਾਲ ਨੇ ਦੱਸਿਆ ਕਿ ਸੰਜੈ ਗੋਇਲ ਹਾਲੇ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਹੈ। ਉਸ ਦੇ ਲੜਕੇ ਨੇ ਮੁੱਢਲੇ ਬਿਆਨ ਵਿੱਚ ਦੱਸਿਆ ਹੈ ਕਿ ਉਸ ਦੇ ਪਿਤਾ ਨੇ ਕਿਸੇ ਤੋਂ ਕਰਜ਼ਾ ਲਿਆ ਹੋਇਆ ਸੀ ਜਿਸ ਨੂੰ ਨਾ ਮੋੜਨ ਕਾਰਨ ਉਹ ਪ੍ਰੇਸ਼ਾਨ ਚੱਲ ਰਹੇ ਸਨ। ਇਸੇ ਕਾਰਨ ਉਨ੍ਹਾਂ ਨੇ ਜ਼ਹਿਰੀਲੀ ਦਵਾਈ ਨਿਗਲ ਲਈ।

Advertisement

Advertisement
Author Image

sukhwinder singh

View all posts

Advertisement
Advertisement
×