For the best experience, open
https://m.punjabitribuneonline.com
on your mobile browser.
Advertisement

ਧੁੰਦ ਕਾਰਨ ਰੇਲ ਗੱਡੀਆਂ ਦੀ ਰਫ਼ਤਾਰ ਮੱਠੀ ਪਈ

08:49 AM Jan 05, 2024 IST
ਧੁੰਦ ਕਾਰਨ ਰੇਲ ਗੱਡੀਆਂ ਦੀ ਰਫ਼ਤਾਰ ਮੱਠੀ ਪਈ
ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਰੇਲ ਗੱਡੀ ਦੀ ਉਡੀਕ ਕਰਦੇ ਹੋਏ ਯਾਤਰੀ। -ਫੋਟੋ: ਮੁਕੇਸ਼ ਅਗਰਵਾਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਜਨਵਰੀ
ਸੰਘਣੀ ਧੁੰਦ ਕਾਰਨ ਅੱਜ ਕੌਮੀ ਰਾਜਧਾਨੀ ਨੂੰ ਆਉਣ ਵਾਲੀਆਂ 26 ਰੇਲ ਗੱਡੀਆਂ ਦੇਰੀ ਨਾਲ ਪਹੁੰਚੀਆਂ। ਦਿੱਲੀ ਤੋਂ ਇਲਾਵਾ ਅੱਜ ਐੱਨਸੀਆਰ ਦੇ ਹੋਰ ਇਲਾਕਿਆਂ ਵਿੱਚ ਵੀ ਸੰਘਣੀ ਧੁੰਦ ਪਈ। ਭਾਰਤੀ ਰੇਲਵੇ ਨੇ ਕਿਹਾ ਕਿ ਕੌਮੀ ਰਾਜਧਾਨੀ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਪਈ ਧੁੰਦ ਕਾਰਨ ਉੱਤਰੀ ਭਾਰਤ ਵਿੱਚ ਸੀਤ ਲਹਿਰ ਜਾਰੀ ਹੈ। ਸੰਘਣੀ ਧੁੰਦ ਅਤੇ ਘੱਟ ਦਿੱਖ ਕਾਰਨ ਦਿੱਲੀ ਜਾਣ ਵਾਲੀਆਂ 26 ਰੇਲਗੱਡੀਆਂ ਦੇਰੀ ਨਾਲ ਚੱਲ ਰਹੀਆਂ ਸਨ। ਦਿਨ ਵੇਲੇ ਵੀ ਲੋਕਾਂ ਨੂੰ ਆਪਣੀਆਂ ਨਿੱਜੀ ਗੱਡੀਆਂ ਦੀਆਂ ਬੱਤੀਆਂ ਜਗਾ ਕੇ ਸਫ਼ਰ ਕਰਨਾ ਪਿਆ। ਭਾਰਤੀ ਰੇਲਵੇ ਅਨੁਸਾਰ ਦਿੱਲੀ ਵਿੱਚ ਦੇਰੀ ਨਾਲ ਪਹੁੰਚਣ ਵਾਲੀਆਂ ਰੇਲਗੱਡੀਆਂ ਵਿੱਚ ਹਾਵੜਾ-ਨਵੀਂ ਦਿੱਲੀ ਪੂਰਵਾ ਐਕਸਪ੍ਰੈਸ, ਡਬਿਰੂਗੜ੍ਹ-ਨਵੀਂ ਦਿੱਲੀ ਰਾਜਧਾਨੀ, ਜੰਮੂ ਤਵੀ-ਨਵੀਂ ਦਿੱਲੀ ਰਾਜਧਾਨੀ, ਰਾਜੇਂਦਰਨਗਰ-ਨਵੀਂ ਦਿੱਲੀ ਰਾਜਧਾਨੀ, ਸਿਆਲਦਾਹ-ਨਵੀਂ ਦਿੱਲੀ ਰਾਜਧਾਨੀ, ਡਬਿਰੂਗੜ੍ਹ-ਨਵੀਂ ਦਿੱਲੀ ਰਾਜਧਾਨੀ, ਭੁਵਨੇਸ਼ਵਰ-ਨਵੀਂ ਦਿੱਲੀ ਰਾਜਧਾਨੀ, ਰਾਂਚੀ-ਨਵੀਂ ਦਿੱਲੀ, ਭੁਵਨੇਸ਼ਵਰ-ਨਵੀਂ ਦਿੱਲੀ ਦੁਰੰਤੋ, ਰੀਵਾ-ਆਨੰਦ ਵਿਹਾਰ ਐਕਸਪ੍ਰੈਸ, ਆਜ਼ਮਗੜ੍ਹ-ਦਿੱਲੀ ਕੈਫੀਅਤ ਐਕਸਪ੍ਰੈਸ, ਰਾਜੇਂਦਰਨਗਰ-ਨਵੀਂ ਦਿੱਲੀ, ਬਨਾਰਸ-ਨਵੀਂ ਦਿੱਲੀ, ਅੰਬੇਡਕਰ ਨਗਰ-ਕਟੜਾ ਐਕਸਪ੍ਰੈਸ, ਪ੍ਰਤਾਪਗੜ੍ਹ-ਦਿੱਲੀ, ਮੁਜ਼ੱਫਰਪੁਰ-ਆਨੰਦ ਵਿਹਾਰ, ਚੇਨੱਈ-ਨਵੀਂ ਦਿੱਲੀ ਜੀਟੀ, ਭੁਪਾਲ-ਨਿਜ਼ਾਮੁਦੀਨ, ਕੁਰੂਕਸ਼ੇਤਰ-ਖਜੂਰਾਹੋ, ਜੰਮੂਤਵੀ-ਨਵੀਂ ਦਿੱਲੀ, ਕਟਿਹਾਰ-ਅੰਮ੍ਰਿਤਸਰ ਐਕਸਪ੍ਰੈਸ, ਜੰਮੂਤਵੀ-ਅਜਮੇਰ, ਫਿਰੋਜ਼ਪੁਰ, ਮਾਨਿਕਪੁਰ-ਨਿਜ਼ਾਮੁਦੀਨ-ਆਨੰਦ, ਵਿਹਾਰ , ਮਾਨਿਕਪੁਰ-ਨਿਜ਼ਾਮੂਦੀਨ, ਕਾਨਪੁਰ-ਨਵੀਂ ਦਿੱਲੀ ਸ਼੍ਰਮਸ਼ਕਤੀ, ਹਾਵੜਾ-ਨਵੀਂ ਦਿੱਲੀ ਪੂਰਵਾ ਐਕਸਪ੍ਰੈਸ, ਸਹਰਸਾ-ਨਵੀਂ ਦਿੱਲੀ ਵੈਸ਼ਾਲੀ ਐਕਸਪ੍ਰੈਸ, ਭਾਗਲਪੁਰ-ਆਨੰਦ ਵਿਹਾਰ ਐਕਸਪ੍ਰੈਸ, ਰਾਜੇਂਦਰਨਗਰ-ਨਵੀਂ ਦਿੱਲੀ ਅਤੇ ਬਨਾਰਸ-ਨਵੀਂ ਦਿੱਲੀ ਐਕਸਪ੍ਰੈਸ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਸੰਘਣੀ ਧੁੰਦ ਅਤੇ ਘੱਟ ਵਿਜ਼ੀਬਿਲਟੀ ਨੇ ਕੜਾਕੇ ਦੀ ਸਰਦੀ ਦੌਰਾਨ ਦੇਸ਼ ਦੇ ਉੱਤਰੀ ਅਤੇ ਉੱਤਰ-ਪੂਰਬੀ ਹਿੱਸਿਆਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ।

Advertisement

ਯੈਲੋ ਲਾਈਨ ’ਤੇ ਮੈਟਰੋ ਸੇਵਾਵਾਂ ਪ੍ਰਭਾਵਿਤ

ਨਵੀਂ ਦਿੱਲੀ: ਤਕਨੀਕੀ ਖਰਾਬੀ ਕਾਰਨ ਅੱਜ ਦਿੱਲੀ ਮੈਟਰੋ ਦੀ ਯੈਲੋ ਲਾਈਨ ਦੇ ਇਕ ਹਿੱਸੇ ’ਤੇ ਸੇਵਾਵਾਂ ਪ੍ਰਭਾਵਿਤ ਹੋਈਆਂ। ਯੈਲੋ ਲਾਈਨ ਦਿੱਲੀ ਵਿੱਚ ਸਾਮਿਆਪੁਰ ਬਾਦਲੀ ਅਤੇ ਗੁਰੂਗ੍ਰਾਮ ਵਿੱਚ ਮਿਲੇਨੀਅਮ ਸਿਟੀ ਸੈਂਟਰ ਨੂੰ ਜੋੜਦੀ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਐਕਸ ’ਤੇ ਇਸ ਬਾਰੇ ਦਿੱਤੀ ਅਤੇ ਕਿਹਾ ਕਿ ਹੋਰ ਲਾਈਨਾਂ ’ਤੇ ਸੇਵਾਵਾਂ ਆਮ ਵਾਂਗ ਜਾਰੀ ਹਨ। ਉਨ੍ਹਾਂ ਕਿਹਾ, ‘‘ਯੈਲੋ ਲਾਈਨ ਅੱਪਡੇਟ। ਤਕਨੀਕੀ ਸਮੱਸਿਆ ਕਾਰਨ ਲੋਕ ਕਲਿਆਣ ਮਾਰਗ ਤੋਂ ਉਦਯੋਗ ਭਵਨ ਤੱਕ ਸੇਵਾਵਾਂ ਵਿੱਚ ਦੇਰੀ ਹੋ ਰਹੀ ਹੈ। ਬਾਕੀ ਸਾਰੀਆਂ ਲਾਈਨਾਂ ’ਤੇ ਸੇਵਾਵਾਂ ਆਮ ਵਾਂਗ ਜਾਰੀ ਹਨ।’’ -ਪੀਟੀਆਈ

Advertisement

Advertisement
Author Image

joginder kumar

View all posts

Advertisement