ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਪੁਰਬ ਕਾਰਨ ਜ਼ਿਮਨੀ ਚੋਣਾਂ ਦੀ ਤਰੀਕ ਅੱਗੇ ਪਾਈ ਜਾਵੇ: ਤਰਲੋਚਨ ਸਿੰਘ

07:46 AM Oct 18, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 17 ਅਕਤੂਬਰ
ਘੱਟ ਗਿਣਤੀਆਂ ਬਾਰੇ ਕੌਮੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ ’ਚ ਚਾਰ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ ਅੱਗੇ ਪਾਉਣ ਦੀ ਮੰਗ ਕੀਤੀ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਲਿਖੇ ਪੱਤਰ ’ਚ ਉਨ੍ਹਾਂ ਦਲੀਲ ਦਿੱਤੀ ਹੈ ਕਿ 15 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ ਜਿਸ ਦੇ ਸਮਾਗਮ 13 ਨਵੰਬਰ ਤੋਂ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਗੁਰਦੁਆਰੇ ਅਤੇ ਇਥੋਂ ਤੱਕ ਕਿ ਘਰਾਂ ’ਚ ਵੀ ਸ਼ਰਧਾਲੂ 13 ਨਵੰਬਰ ਨੂੰ ਅਖੰਡ ਪਾਠ ਰੱਖਣਗੇ। ਗੁਰਪੁਰਬ ਨੂੰ ਦੇਖਦਿਆਂ ਵੋਟਾਂ ਦੀ ਤਰੀਕ ਅੱਗੇ ਪਾਉਣ ਦੀ ਮੰਗ ਜ਼ੋਰ ਫੜ ਸਕਦੀ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਹਰਿਆਣਾ ’ਚ ਵਿਧਾਨ ਸਭਾ ਚੋਣਾਂ ਦੀ ਤਰੀਕ ਪਹਿਲੀ ਤੋਂ ਬਦਲ ਕੇ 5 ਅਕਤੂਬਰ ਕਰ ਦਿੱਤੀ ਸੀ।

Advertisement

Advertisement