For the best experience, open
https://m.punjabitribuneonline.com
on your mobile browser.
Advertisement

ਮੋਗਾ ਵਿਚ ਚੋਰੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਸਹਿਮ

07:09 AM Mar 29, 2024 IST
ਮੋਗਾ ਵਿਚ ਚੋਰੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਸਹਿਮ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਮੋਗਾ, 28 ਮਾਰਚ
ਇਥੇ ਚੋਰਾਂ ਦੇ ਹੌਂਸਲੇ ਪੂਰੇ ਬੁਲੰਦ ਹਨ ਅਤੇ ਇਥੇ ਰੋਜ਼ਾਨਾ ਚੋਰ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਇਸੇ ਤਹਿਤ ਨੇੜਲੇ ਕਸਬਾ ਨੁਮਾ ਪਿੰਡ ਸਿੰਘਾਂ ਵਾਲਾ ਵਿਖੇ ਚੋਰਾਂ ਵੱਲੋਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਉਹ ਬੜੀ ਆਸਾਨੀ ਨਾਲ ਮੌਕੇ ਤੋਂ ਫਰਾਰ ਵੀ ਹੋ ਗਏ ਅਤੇ ਘਟਨਾ ਦੀਆ ਤਸਵੀਰਾਂ ਸੀਸੀਟੀਵੀ ਵਿਚ ਵੀ ਸਾਹਮਣੇ ਆਈਆਂ ਹਨ ਜਿਸ ਵਿੱਚ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉੱਥੋਂ ਫਰਾਰ ਹੁੰਦੇ ਨਜ਼ਰ ਆ ਰਹੇ ਹਨ। ਜਾਣਕਾਰੀ ਅਨੁਸਾਰ ਇਥੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਕਰੀਬ ਮਹੀਨਾ ਪਹਿਲਾਂ ਟਾਈਪਿਸਟਾਂ ਆਦਿ ਦੇ ਕਰੀਬ 20 ਏਸੀ ਚੋਰੀ ਕਰ ਲਏ ਗਏ ਜਿਸਦਾ ਅੱਜ ਦਿਨ ਤੱਕ ਥਹੁ ਪਤਾ ਨਹੀਂ ਲੱਗ ਸਕਿਆ।

Advertisement

Advertisement
Author Image

joginder kumar

View all posts

Advertisement
Advertisement
×