For the best experience, open
https://m.punjabitribuneonline.com
on your mobile browser.
Advertisement

ਖੰਨਾ ਦੇ ਯਤਨਾਂ ਸਦਕਾ ਮ੍ਰਿਤਕ ਦੇਹ ਦੁਬਈ ਤੋਂ ਭਾਰਤ ਪਹੁੰਚੀ

10:58 AM Apr 14, 2024 IST
ਖੰਨਾ ਦੇ ਯਤਨਾਂ ਸਦਕਾ ਮ੍ਰਿਤਕ ਦੇਹ ਦੁਬਈ ਤੋਂ ਭਾਰਤ ਪਹੁੰਚੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਹੁਸ਼ਿਆਰਪੁਰ, 13 ਅਪਰੈਲ
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਜੈਨਪੁਰ ਵਾਸੀ ਜਸਪ੍ਰੀਤ ਸਿੰਘ ਜਿਸ ਦੀ ਸੜਕ ਹਾਦਸੇ ਵਿਚ ਦੁਬਈ ’ਚ ਮੌਤ ਹੋ ਗਈ ਸੀ, ਦੀ ਮ੍ਰਿਤਕ ਦੇਹ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਦੇ ਯਤਨਾਂ ਸਦਕਾ ਭਾਰਤ ਪਹੁੰਚ ਗਈ। ਦੇਹ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਭਾਜਪਾ ਸੂਬਾ ਕਮੇਟੀ ਦੇ ਮੈਂਬਰ ਬਲਰਾਮ ਸ਼ਰਮਾ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਰੋਜ਼ੀ ਰੋਟੀ ਲਈ ਦੁਬਈ ਗਿਆ ਸੀ ਜਿੱਥੇ ਉਹ ਡਰਾਇਵਰੀ ਕਰਦਾ ਸੀ। ਬੀਤੇ ਦਿਨੀਂ ਉਸ ਦੀ ਸੜਕ ਹਾਦਸੇ ’ਚ ਮੌਤ ਹੋ ਗਈ ਸੀ ਅਤੇ ਉਸ ਦੀ ਦੇਹ ਨੂੰ ਭਾਰਤ ਲਿਆਉਣ ਲਈ ਉਸ ਦੇ ਪਰਿਵਾਰ ਵਲੋਂ ਖੰਨਾ ਕੋਲ ਗੁਹਾਰ ਕੀਤੀ ਗਈ ਸੀ। ਖੰਨਾ ਵਲੋਂ ਇਹ ਮਾਮਲਾ ਕੇਂਦਰ ਸਰਕਾਰ ਦੇ ਧਿਆਨ ਹੇਠ ਲਿਆਂਦਾ ਗਿਆ। ਬਲਰਾਮ ਸ਼ਰਮਾ ਤੇ ਮ੍ਰਿਤਕ ਦੇ ਪਰਿਵਾਰ ਵੱਲੋਂ ਖੰਨਾ ਦਾ ਧੰਨਵਾਦ ਕੀਤਾ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×