ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਫ਼ਾਈ ਨਾ ਹੋਣ ਕਾਰਨ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ’ਚ ਵੜਿਆ

08:57 AM Apr 28, 2024 IST

ਪੱਤਰ ਪ੍ਰੇਰਕ
ਨਰਾਇਣਗੜ੍ਹ, 27 ਅਪਰੈਲ
ਨਰਾਇਣਗੜ੍ਹ ਦੇ ਵਾਰਡ-3 ਗੁਰਦੁਆਰਾ ਸਿੰਘ ਸਭਾ ਨੇੜੇ ਗਲੀ ਵਿੱਚ ਸਫਾਈ ਨਾ ਹੋਣ ਕਾਰਨ ਵਾਰਡ ਵਾਸੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਾਰਡ ਵਾਸੀਆਂ ਨੇ ਦੱਸਿਆ ਕਿ ਜਦੋਂ ਤੋਂ ਵਾਰਡ ਦੇ ਕੌਂਸਲਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਅੱਜ ਤੱਕ ਕੌਂਸਲਰ ਨੇ ਕਦੇ ਵੀ ਵਾਰਡ ਵਿੱਚ ਆ ਕੇ ਲੋਕਾਂ ਦੀ ਕੋਈ ਸਾਰ ਨਹੀਂ ਲਈ। ਅੱਜ ਅਚਾਨਕ ਹੋਈ ਭਾਰੀ ਬਰਸਾਤ ਕਾਰਨ ਨਾਲੀਆਂ ਵਿੱਚ ਪਾਣੀ ਇਕੱਠਾ ਹੋ ਕੇ ਘਰਾਂ ਵਿੱਚ ਦਾਖਲ ਹੋ ਗਿਆ ਅਤੇ ਵਾਰਡ ਦੇ ਲੋਕ ਲਗਾਤਾਰ ਪੈ ਰਹੀ ਬਰਸਾਤ ਵਿੱਚ ਘਰਾਂ ’ਚੋਂ ਪਾਣੀ ਕੱਢਦੇ ਦੇਖੇ ਗਏ।
ਲੋਕਾਂ ਨੇ ਦੱਸਿਆ ਕਿ ਸਫ਼ਾਈ ਵਿਵਸਥਾ ਦੇ ਮਾੜੇ ਪ੍ਰਬੰਧਾਂ ਕਾਰਨ ਵਾਰਡ ਦੀਆਂ ਨਾਲੀਆਂ ਵਿੱਚ ਪਾਣੀ ਭਰਿਆ ਰਹਿੰਦਾ ਹੈ ਅਤੇ ਗਰਮੀ ਦਾ ਮੌਸਮ ਹੋਣ ਕਾਰਨ ਨਾ ਸਿਰਫ਼ ਨਾਲੀਆਂ ’ਚੋਂ ਬੁਦਬੂ ਆ ਰਹੀ ਹੈ, ਸਗੋਂ ਨਾਲੀਆਂ ਵਿੱਚ ਮੱਛਰਾਂ ਦੀ ਭਰਮਾਰ ਤੋਂ ਵੀ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਵਾਰਡ ਵਿੱਚ ਸਫਾਈ ਵਿਵਸਥਾ ਦਾ ਬੁਰਾ ਹਾਲ ਹੈ ਅਤੇ ਨਗਰਪਾਲਿਕਾ ਦੇ ਕਰਮਚਾਰੀ ਵਾਰਡ ਦੀ ਸਫਾਈ ਕਰਨ ਲਈ ਨਹੀਂ ਆਉਂਦੇ, ਜਿਸ ਕਾਰਨ ਗਲੀਆਂ ਵਿੱਚ ਗੰਦਗੀ ਦੇ ਢੇਰ ਲੱਗੇ ਹੋਏ ਹਨ। ਲੋਕਾਂ ਨੇ ਦੱਸਿਆ ਕਿ ਇਸ ਸਬੰਧੀ ਉਹ ਕਈ ਵਾਰ ਨਗਰਪਾਲਿਕਾ ਦਫਤਰ ਨੂੰ ਜਾਣੂ ਕਰਵਾ ਚੁੱਕੇ ਹਨ ਪਰ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਵਾਰਡ ਦੇ ਲੋਕਾਂ ਨੇ ਸਫਾਈ ਵਿਵਸਥਾ ਵਿੱਚ ਸੁਧਾਰ ਕਰਨ ਅਤੇ ਗਲੀਆਂ-ਨਾਲੀਆਂ ਦੀ ਸਮੇਂ-ਸਮੇਂ ’ਤੇ ਸਫਾਈ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਜਦੋਂ ਵਾਰਡ ਦੇ ਕੌਂਸਲਰ ਨਾਲ ਫੋਨ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।

Advertisement

Advertisement
Advertisement