ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ’ਚ ਕਣਕ ਦੇ ਅੰਬਾਰ ਲੱਗੇ

05:58 AM Apr 28, 2024 IST
ਅਨਾਜ ਮੰਡੀ ਵਿੱਚ ਕਣਕ ਦੀਆਂ ਬੋਰੀਆਂ ਦੇ ਲੱਗੇ ਅੰਬਾਰ।

ਗੁਰਨਾਮ ਸਿੰਘ ਚੌਹਾਨ
ਪਾਤੜਾਂ, 27 ਅਪਰੈਲ
ਸ਼ਹਿਰ ਦੀ ਅਨਾਜ ਮੰਡੀ ਤੋਂ ਇਲਾਵਾ ਮਾਰਕੀਟ ਕਮੇਟੀ ਪਾਤੜਾਂ ਅਧੀਨ ਆਉਂਦੇ ਸਬ ਯਾਰਡਾਂ ਵਿੱਚੋਂ ਵੱਖ ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਗਈ ਕਣਕ ਦੀ ਲਿਫਟਿੰਗ ਦੀ ਰਫ਼ਤਾਰ ਬੇਹੱਦ ਸੁਸਤ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ। ਇਸ ਕਾਰਨ ਕਿਸਾਨਾਂ ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਰਕੀਟ ਕਮੇਟੀ ਪਾਤੜਾਂ ਅਧੀਨ ਆਉਂਦੇ ਖ਼ਰੀਦ ਕੇਂਦਰ ਅਨਾਜ ਮੰਡੀ ਪਾਤੜਾਂ ਅਤੇ ਘੱਗਾ ਤੋਂ ਇਲਾਵਾ ਸਬ ਯਾਰਡ ਸ਼ੁਤਰਾਣਾ, ਸੇਲਵਾਲਾ, ਅਰਨੋਂ, ਧੂਹੜ, ਬਾਦਸ਼ਾਹਪੁਰ, ਨਨਹੇੜਾ, ਬਣਵਾਲਾ, ਬਕਰਾਹਾ ਅਤੇ ਦੁਗਾਲ ਆਦਿ ਵਿੱਚੋਂ ਖ਼ਰੀਦ ਏਜੰਸੀਆਂ ਵੱਲੋਂ ਲਗਭਗ 15 ਲੱਖ ਗੱਟਾ ਕਣਕ ਦੀ ਖ਼ਰੀਦ ਕੀਤੀ ਜਾਂਦੀ ਹੈ। ਇਸ ਵਾਰ ਵੀ ਆਸ ਮੁਤਾਬਕ ਕਣਕ ਦਾ ਉਤਪਾਦਨ ਹੋਇਆ ਹੈ। ਭਾਵੇਂ ਕਰੀਬ 10 ਦਿਨ ਤੋਂ ਕਣਕ ਦੀ ਵਾਢੀ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਚੱਲਣ ਕਰਕੇ ਕੰਮ ਆਖਰੀ ਪੜਾਅ ਉੱਤੇ ਪਹੁੰਚ ਚੁੱਕਿਆ ਹੈ ਪਰ ਅਨਾਜ ਮੰਡੀਆਂ ਵਿੱਚ ਹਾਲੇ ਅੰਦਾਜ਼ਨ 30 ਫੀਸਦੀ ਤੋਂ ਵੱਧ ਕਣਕ ਦੀ ਖ਼ਰੀਦ ਬਾਕੀ ਹੈ। ਮੰਡੀਆਂ ਵਿੱਚੋਂ ਖ਼ਰੀਦ ਕੀਤੀ ਗਈ ਕਣਕ ਦੀਆਂ ਬੋਰੀਆਂ ਦੇ ਢੇਰ ਲੱਗੇ ਹੋਣ ਬਾਕੀ ਰਹਿੰਦੀ ਕਣਕ ਦੀ ਖ਼ਰੀਦ ਪ੍ਰਭਾਵਿਤ ਹੋ ਰਹੀ ਹੈ। ਰਾਤ ਸਮੇਂ ਚੋਰਾਂ ਅਤੇ ਆਵਾਰਾ ਪਸ਼ੂਆਂ ਤੋਂ ਕਣਕ ਦੀਆਂ ਬੋਰੀਆਂ ਨੂੰ ਬਚਾਉਣ ਲਈ ਆੜ੍ਹਤੀਆਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਦੂਸਰੇ ਪਾਸੇ ਖ਼ਰਾਬ ਮੌਸਮ ਦੇ ਚੱਲਦਿਆਂ ਕਣਕ ਦੇ ਖ਼ਰਾਬ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ। ਅਨਾਜ ਮੰਡੀ ਪਾਤੜਾਂ ਵਿੱਚ ਆੜ੍ਹਤੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਕਣਕ ਦੀ ਲਿਫਟਿੰਗ ਦੇ ਕੰਮ ਵਿੱਚ ਚੱਲ ਰਹੀ ਢਿੱਲ ਕਰਕੇ ਸਾਰਟੇਜ਼ ਅਤੇ ਕਣਕ ਦੇ ਖ਼ਰਾਬ ਹੋਣ ਦੀ ਜ਼ਿੰਮੇਵਾਰੀ ਆੜ੍ਹਤੀਆਂ ਉੱਤੇ ਥੋਪ ਦਿੱਤੀ ਜਾਂਦੀ ਹੈ।
ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਕੋਲ ਆੜ੍ਹਤੀ ਐਸੋਸੀਏਸ਼ਨ ਵੱਲੋਂ ਉਠਾਏ ਗਏ ਮੁੱਦੇ ਮਗਰੋਂ ਉਨ੍ਹਾਂ ਤੁਰੰਤ ਸਮੱਸਿਆ ਦਾ ਹੱਲ ਕਰਨ ਦਾ ਦਾਅਵਾ ਕਰਦਿਆਂ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

Advertisement

Advertisement
Advertisement