ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘੱਗਰ ਵਿੱਚ ਪਾਣੀ ਨਾ ਆਉਣ ਕਾਰਨ ਫ਼ਸਲਾਂ ਸੁੱਕਣ ਲੱਗੀਆਂ

07:37 AM Jul 23, 2024 IST
ਬਰਸਾਤੀ ਪਾਣੀ ਨਾ ਆਉਣ ਕਾਰਨ ਸੁੱਕਿਆ ਹੋਇਆ ਘੱਗਰ।

ਜਗਤਾਰ ਸਮਾਲਸਰ
ਏਲਨਾਬਾਦ, 22 ਜੁਲਾਈ
ਪੰਜਾਬ ਅਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਮੀਂਹ ਘੱਟ ਪੈਣ ਕਾਰਨ ਘੱਗਰ ’ਚ ਪਾਣੀ ਨਾ ਆਉਣ ਕਰਕੇ ਸਿਰਸਾ ਜ਼ਿਲ੍ਹੇ ਦੇ ਓਟੂ ਹੈੱਡ ਤੋਂ ਨਿਕਲਣ ਵਾਲੀਆਂ ਫਲੱਡੀ ਨਹਿਰਾਂ ਵਿੱਚ ਪਾਣੀ ਨਹੀਂ ਛੱਡਿਆ ਜਾ ਸਕਿਆ। ਇਨ੍ਹਾਂ ਨਹਿਰਾਂ ਵਿੱਚ ਪਾਣੀ ਨਾ ਆਉਣ ਕਾਰਨ ਏਲਨਾਬਾਦ ਹਲਕੇ ਦੇ ਕਈ ਪਿੰਡਾਂ ਵਿੱਚ ਕਿਸਾਨ ਆਪਣੀਆਂ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਨੂੰ ਪਾਣੀ ਲਾਉਣ ਲਈ ਮੁਸੀਬਤਾਂ ਨਾਲ ਜੂਝ ਰਹੇ ਹਨ। ਕਿਸਾਨਾਂ ਅਮਰ ਸਿੰਘ, ਰਾਏ ਸਿੰਘ, ਕਰਨੈਲ ਸਿੰਘ, ਪਵਨ ਕੁਮਾਰ, ਬੂਟਾ ਸਿੰਘ, ਕੁਲਦੀਪ ਸਿੰਘ ਆਦਿ ਨੇ ਦੱਸਿਆ ਕਿ ਏਲਨਾਬਾਦ ਹਲਕੇ ਦੇ ਬਹੁਤੇ ਪਿੰਡਾਂ ਵਿੱਚ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਾਰਨ ਕਿਸਾਨ ਨਹਿਰੀ ਪਾਣੀ ’ਤੇ ਨਿਰਭਰ ਹਨ ਅਤੇ ਹਰ ਸਾਲ ਹੀ ਘੱਗਰ ਵਿੱਚ ਪਾਣੀ ਆਉਣ ਤੋਂ ਬਾਅਦ ਓਟੂ ਹੈੱਡ ਤੋਂ ਨਿਕਲਣ ਵਾਲੀਆਂ ਨਹਿਰਾਂ ਵਿੱਚ ਪਾਣੀ ਛੱਡਿਆ ਜਾਂਦਾ ਹੈ। ਇਸ ਨਾਲ ਕਿਸਾਨਾਂ ਨੂੰ ਆਪਣੇ ਨਰਮੇ ਅਤੇ ਝੋਨੇ ਆਦਿ ਦੀਆਂ ਫ਼ਸਲਾਂ ਨੂੰ ਪਾਲਣ ਵਿੱਚ ਆਸਾਨੀ ਰਹਿੰਦੀ ਹੈ ਪਰ ਇਸ ਵਾਰ ਘੱਗਰ ਵਿੱਚ ਪਾਣੀ ਨਾ ਆਉਣ ਕਾਰਨ ਇਨ੍ਹਾਂ ਫਲੱਡੀ ਨਹਿਰਾਂ ਵਿੱਚ ਪਾਣੀ ਨਹੀਂ ਆ ਰਿਹਾ ਜਿਸ ਕਾਰਨ ਝੋਨੇ ਅਤੇ ਨਰਮੇ ਦੀਆਂ ਫ਼ਸਲਾਂ ਪ੍ਰਭਾਵਿਤ ਹੋ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਖੇਤਰ ਦੀ ਜ਼ਿਆਦਾਤਰ ਝੋਨੇ ਦੀ ਫ਼ਸਲ ਵੀ ਨਹਿਰਾਂ ਦੇ ਪਾਣੀ ’ਤੇ ਹੀ ਨਿਰਭਰ ਹੈ। ਪਿਛਲੇ ਸਾਲ ਇਸੇ ਸਮੇਂ ਦੌਰਾਨ ਘੱਗਰ ਨਦੀ ਵਿੱਚ ਕਰੀਬ 40 ਹਜ਼ਾਰ ਕਿਊਸਕ ਤੱਕ ਪਾਣੀ ਚੱਲ ਰਿਹਾ ਸੀ ਅਤੇ ਘੱਗਰ ਨਦੀ ਦੇ ਆਸਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਨਦੀ ਨੂੰ ਟੁੱਟਣ ਤੋਂ ਬਚਾਉਣ ਲਈ ਦਿਨ ਰਾਤ ਪਹਿਰਾ ਦਿੱਤਾ ਜਾ ਰਿਹਾ ਸੀ ਪਰ ਇਸ ਵਾਰ ਘੱਗਰ ਵਿੱਚ ਅਜੇ ਤੱਕ ਬਿਲਕੁਲ ਵੀ ਪਾਣੀ ਨਹੀਂ ਆ ਰਿਹਾ ਜਿਸ ਨਾਲ ਏਲਨਾਬਾਦ-ਰਾਣੀਆ ਖੇਤਰ ਦੀ ਝੋਨੇ ਅਤੇ ਨਰਮੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ।

Advertisement

Advertisement
Advertisement