ਨਿੱਝਰ ਵਿਵਾਦ ਕਾਰਨ ਭਾਰਤ ਤੋਂ ਕੈਨੇਡਾ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ 86 ਫੀਸਦ ਘਟੀ
12:21 PM Jan 17, 2024 IST
ਓਟਵਾ, 16 ਜਨਵਰੀ
ਕੈਨੇਡਾ ਵਿੱਚ ਸਿੱਖ ਵੱਖਵਾਦੀ ਆਗੂ ਦੇ ਕਤਲ ਤੋਂ ਬਾਅਦ ਪੈਦਾ ਹੋਏ ਕੂਟਨੀਤਕ ਵਿਵਾਦ ਕਾਰਨ ਭਾਰਤ ਵੱਲੋਂ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢੇ ਜਾਣ ਤੋਂ ਬਾਅਦ ਪਿਛਲੇ ਸਾਲ ਦੇ ਅਖੀਰ ਵਿੱਚ ਕੈਨੇਡਾ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਸਟੱਡੀ ਪਰਮਿਟਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਕਮੀ ਆਈ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਇੰਟਰਵਿਊ ਵਿੱਚ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਗਿਣਤੀ ਨੇੜੇ ਭਵਿੱਖ ਵਿੱਚ ਵਧਣ ਦੀ ਸੰਭਾਵਨਾ ਨਹੀਂ ਹੈ। ਭਾਰਤ ’ਚ ਬਹੁਤ ਸਾਰੀਆਂ ਅਰਜ਼ੀਆਂ ਨੂੰ ਪ੍ਰੋਸੈਸ ਕਰਨ ਦੀ ਸਮਰੱਥਾ ਅੱਧੀ ਰਹਿ ਗਈ ਹੈ। ਇਸ ਤੋਂ ਇਲਾਵਾ ਵਿਵਾਦ ਨੇ ਭਾਰਤੀ ਵਿਦਿਆਰਥੀਆਂ ਨੂੰ ਦੂਜੇ ਦੇਸ਼ਾਂ ਵਿੱਚ ਪੜ੍ਹਾਈ ਕਰਨ ਲਈ ਪ੍ਰੇਰਿਆ ਹੈ। ਇਨ੍ਹਾਂ ਕਾਰਕਾਂ ਕਾਰਨ ਪਿਛਲੇ ਸਾਲ ਦੀ ਚੌਥੀ ਤਿਮਾਹੀ ਵਿੱਚ ਭਾਰਤੀਆਂ ਨੂੰ ਜਾਰੀ ਕੀਤੇ ਵਿਦਿਆਰਥੀ ਪਰਮਿਟਾਂ ਵਿੱਚ ਪਿਛਲੀ ਤਿਮਾਹੀ ਤੋਂ 86 ਫੀਸਦ ਦੀ ਗਿਰਾਵਟ ਆਈ, ਜੋ 108,940 ਤੋਂ 14,910 ਰਹਿ ਗਈ।
Advertisement
Advertisement