ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਝੋਨਾ ਪਾਲਣ ਲਈ ਫੂਕ ਰਹੇ ਨੇ ਡੀਜ਼ਲ

07:50 AM Jul 26, 2024 IST

ਪੱਤਰ ਪ੍ਰੇਰਕ
ਭਗਤਾ ਭਾਈ, 25 ਜੁਲਾਈ
ਪੰਜਾਬ ਸਰਕਾਰ ਵੱਲੋਂ ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਖੇਤੀ ਮੋਟਰਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਇਲਾਕੇ ਵਿੱਚ ਖੇਤੀ ਮੋਟਰਾਂ ਨੂੰ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਝੋਨਾ ਪਾਲਣ ਲਈ ਮਜਬੂਰ ਹਨ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਇਕਾਈ ਭੋਡੀਪੁਰਾ ਨੇ ਮੀਟਿੰਗ ਕਰਕੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪਾਵਰਕੌਮ ਨੇ ਜਲਦ ਪੂਰੀ ਬਿਜਲੀ ਸਪਲਾਈ ਦੇਣੀ ਸ਼ੁਰੂ ਨਾ ਕੀਤੀ ਤਾਂ ਜਥੇਬੰਦੀ ਵੱਲੋਂ ਪਾਵਰਕੌਮ ਦਫ਼ਤਰ ਭਗਤਾ ਭਾਈ ਦਾ ਘਿਰਾਓ ਕੀਤਾ ਜਾਵੇਗਾ। ਜਥੇਬੰਦੀ ਦੇ ਬਲਾਕ ਪ੍ਰਧਾਨ ਮੇਜਰ ਸਿੰਘ, ਇਕਾਈ ਪ੍ਰਧਾਨ ਹਰੀ ਕ੍ਰਿਸ਼ਨ ਬਾਂਸਲ, ਖਜਾਨਚੀ ਬਲਰਾਜ ਸਿੰਘ ਕਿੰਗਰਾ ਤੇ ਸਰਪੰਚ ਇੰਦਰਜੀਤ ਸਿੰਘ ਭੋਡੀਪੁਰਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਭੋਡੀਪੁਰਾ ਦੇ ਕਿਸਾਨਾਂ ਨੂੰ ਮਸਾਂ 5-6 ਘੰਟੇ ਹੀ ਬਿਜਲੀ ਸਪਲਾਈ ਮਿਲ ਰਹੀ ਹੈ।
ਐੱਸ.ਡੀ.ਓ. ਭਗਤਾ ਭਾਈ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪਿੱਛੋਂ ਬਿਜਲੀ ਸਪਲਾਈ ਘੱਟ ਆ ਰਹੀ ਹੈ, ਜਿਸ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ।

Advertisement

Advertisement
Advertisement