For the best experience, open
https://m.punjabitribuneonline.com
on your mobile browser.
Advertisement

ਤਿੰਨ ਦਿਨਾਂ ਤੋਂ ਪਾਣੀ ਨਾ ਮਿਲਣ ਕਾਰਨ ਲੋਕ ਸੜਕਾਂ ’ਤੇ ਉਤਰੇ

06:53 AM Jun 30, 2024 IST
ਤਿੰਨ ਦਿਨਾਂ ਤੋਂ ਪਾਣੀ ਨਾ ਮਿਲਣ ਕਾਰਨ ਲੋਕ ਸੜਕਾਂ ’ਤੇ ਉਤਰੇ
ਐੱਸਐੱਚਓ ਮਨਦੀਪ ਸਿੰਘ ਲੋਕਾਂ ਨਾਲ ਗੱਲਬਾਤ ਕਰਦੇ ਹੋਏ।
Advertisement

ਸ਼ਸ਼ੀ ਪਾਲ ਜੈਨ
ਖਰੜ, 29 ਜੂਨ
ਇੱਥੇ ਅਜੀਤ ਇਨਕਲੇਵ ਰੰਧਾਵਾ ਰੋਡ ਦੇ ਵਸਨੀਕਾਂ ਨੇ ਪਿਛਲੇ 3-4 ਦਿਨਾਂ ਤੋਂ ਬਿਜਲੀ ਦੀ ਸਪਲਾਈ ਨਾ ਹੋਣ ਕਾਰਨ ਅੱਜ ਲਾਂਡਰਾ ਰੋਡ ’ਤੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ। ਇਸ ਧਰਨੇ ਨਾਲ ਟਰੈਫਿਕ ’ਤੇ ਬਹੁਤ ਅਸਰ ਪਿਆ ਅਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਇਸ ਕਾਰਨ ਰਾਹਗੀਰਾਂ ਨੂੰ ਲੰਬਾ ਸਮਾਂ ਪ੍ਰੇਸ਼ਾਨ ਹੋਣਾ ਪਿਆ।
ਇੱਥੇ ਸੜਕ ਉੱਪਰ ਧਰਨੇ ’ਤੇ ਬੈਠੇ ਵਿਅਕਤੀਆਂ ਨੇ ਕਿਹਾ ਕਿ ਪਿਛਲੇ 3-4 ਦਿਨਾਂ ਤੋਂ ਬਿਜਲੀ ਸਪਲਾਈ ਨਹੀਂ ਹੋ ਰਹੀ, ਇਸ ਕਾਰਨ ਪਾਣੀ ਦੀ ਸਪਲਾਈ ਵੀ ਬੰਦ ਹੋ ਗਈ ਹੈ। ਇਸ ਕਰ ਕੇ ਇੱਥੋਂ ਦੇ ਲੋਕਾਂ ਦਾ ਰਹਿਣਾ ਵੀ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਾਵਰਕੌਮ ਦੇ ਅਧਿਕਾਰੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੇ। ਉਹ ਜਦੋਂ ਪਾਵਰਕੌਮ ਦੇ ਦਫ਼ਤਰ ਗਏ ਤਾਂ ਉੱਥੇ ਮੌਜੂਦ ਲਾਈਨਮੈਨ ਨੇ ਕਿਹਾ ਕਿ ਉਨ੍ਹਾਂ ਕੋਲ ਕੋਈ ਸਾਮਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਐੱਸਡੀਓ ਨੇ ਕਿਹਾ ਕਿ ਸਾਮਾਨ ਦੀ ਕੋਈ ਕਮੀ ਨਹੀਂ ਹੈ। ਲੋਕਾਂ ਨੇ ਮੰਗ ਕੀਤੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਰਮੀ ਦੇ ਸਮੇਂ ਵਿੱਚ ਬਿਜਲੀ ਅਤੇ ਪਾਣੀ ਤੋਂ ਬਿਨਾਂ ਰਹਿਣਾ ਬਹੁਤ ਮੁਸ਼ਕਲ ਹੈ ਪਰ ਅਧਿਕਾਰੀ ਉਨ੍ਹਾਂ ਦੀ ਦਿੱਕਤ ਨੂੰ ਹੱਲ ਕਰਨ ਲਈ ਕੋਈ ਕਦਮ ਨਹੀਂ ਚੁੱਕ ਰਹੇ।
ਇਸੇ ਦੌਰਾਨ ਦੌਰਾਨ ਖਰੜ ਦੇ ਐੱਸਐੱਚਓ ਇੰਸਪੈਕਟਰ ਮਨਦੀਪ ਸਿੰਘ ਧਰਨੇ ਵਾਲੀ ਥਾਂ ’ਤੇ ਪਹੁੰਚੇ ਤੇ ਅਤੇ ਲੋਕਾਂ ਨੂੰ ਸ਼ਾਂਤ ਕੀਤਾ।

Advertisement

Advertisement
Author Image

Advertisement
Advertisement
×