ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨ: ਮਾਨ
05:12 AM Oct 31, 2024 IST
Advertisement
ਫਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ’ਚੋਂ ਲਿਫਟਿੰਗ ਸਬੰਧੀ ਕੇਦਰੀ ਮੰਤਰੀ ਗਲਤ ਬਿਆਨਬਾਜ਼ੀ ਕਰ ਰਹੇ ਹਨ। ਮਾਨ ਨੇ ਆਖਿਆ ਕਿ ਉਹ ਰੋਜ਼ਾਨਾ 4 ਮੰਡੀਆਂ ਦਾ ਦੌਰਾ ਕਰ ਰਹੇ ਹਨ ਅਤੇ ਪੰਜਾਬ ਦੀ ਕਿਸੇ ਵੀ ਮੰਡੀ ਵਿੱਚ ਤਿਲ ਸੁੱਟਣ ਲਈ ਜਗ੍ਹਾ ਨਹੀਂ ਦਿਖਾਈ ਦੇ ਰਹੀ ਹੈ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ, ਮਜ਼ਦੂਰ ਤੇ ਆੜ੍ਹਤੀ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਕੇਦਰ ਤੇ ਪੰਜਾਬ ਸਰਕਾਰ ਝੋਨੇ ਦੀ ਖਰੀਦ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ, ਜਿਨ੍ਹਾਂ ਦੀ ਅਣਗਹਿਲੀ ਕਾਰਨ ਅੱਜ ਇਹ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਨਾਲ ਹੀ ਕਿਹਾ ਹੁਣ ਜਦੋਂ ਕਣਕ ਦੀ ਕਾਸ਼ਤ ਲਈ ਯੂਰੀਆ ਤੇ ਡੀਏਪੀ ਖਾਦ ਦੀ ਘਾਟ ਕਾਰਨ ਵੀ ਕਿਸਾਨ ਤੇ ਮਜ਼ਦੂਰ ਵਰਗ ’ਚ ਰੋਸ ਹੈ।
Advertisement
Advertisement
Advertisement