For the best experience, open
https://m.punjabitribuneonline.com
on your mobile browser.
Advertisement

ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਨਾ ਹੋਣ ਕਾਰਨ ਆੜ੍ਹਤੀ ਪ੍ਰੇਸ਼ਾਨ

06:52 AM Apr 28, 2024 IST
ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਨਾ ਹੋਣ ਕਾਰਨ ਆੜ੍ਹਤੀ ਪ੍ਰੇਸ਼ਾਨ
ਖ਼ਰੀਦ ਕੇਂਦਰ ਨੂੰਨ ਵਿੱਚ ਪਈਆਂ ਕਣਕ ਦੀਆਂ ਬੋਰੀਆਂ। -ਫੋਟੋ: ਜਾਗੋਵਾਲ
Advertisement

ਪੱਤਰ ਪ੍ਰੇਰਕ
ਕਾਹਨੂੰਵਾਨ, 27 ਅਪਰੈਲ
ਮਾਰਕੀਟ ਕਮੇਟੀ ਕਾਹਨੂੰਵਾਨ ਅਧੀਨ ਪੈਂਦੀਆਂ ਮੰਡੀਆਂ ਵਿੱਚ ਕਣਕ ਦੀ ਚੁਕਾਈ ਬਹੁਤ ਹੋਲੀ ਹੋਣ ਕਾਰਨ ਜਿਣਸ ਦੇ ਅੰਬਾਰ ਲੱਗ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆੜ੍ਹਤੀ ਸਮਸ਼ੇਰ ਸਿੰਘ, ਰਾਜੇਸ਼ ਸਿੰਘ, ਸਮਸ਼ੇਰ ਸਿੰਘ, ਬਲਵਿੰਦਰ ਸਿੰਘ, ਸੰਤ ਸਿੰਘ ਅਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਬੇਟ ਖੇਤਰ ਵਿੱਚ ਪੈਂਦੀ ਦਾਣਾ ਮੰਡੀ ਭੈਣੀ ਮੀਆਂ ਖਾਂ ਅਤੇ ਨੂੰਨ ਆਦਿ ਵਿੱਚ ਕਣਕ ਦੀ ਖ਼ਰੀਦ ਦਾ ਕੰਮ ਵੱਡੀ ਪੱਧਰ ਉੱਤੇ ਹੋ ਚੁੱਕਾ ਹੈ। ਮੰਡੀਆਂ ਵਿੱਚ ਖ਼ਰੀਦੀ ਜਿਣਸ ਦੀ ਚੁਕਾਈ ਦਾ ਕੰਮ ਬਹੁਤ ਹੌਲੀ ਚੱਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚੋਂ ਜਿਣਸ ਦੀ ਚੁਕਾਈ ਦਾ ਕੰਮ ਠੀਕ ਨਾ ਹੋਣ ਕਾਰਨ ਕੁੱਝ ਆੜ੍ਹਤੀਆਂ ਨੇ ਮਜਬੂਰ ਹੋ ਕੇ ਸਰਕਾਰੀ ਟੈਂਡਰ ਰੱਦ ਕਰਵਾ ਕੇ ਕਣਕ ਦੀ ਚੁਕਾਈ ਆਪ ਕਰਨੀ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੌਸਮ ਦੀ ਖ਼ਰਾਬੀ ਕਾਰਨ ਮੰਡੀਆਂ ਵਿੱਚ ਕਣਕ ਦੇ ਵੱਡੇ ਅੰਬਾਰ ਲੱਗੇ ਹੋਣ ਕਰ ਕੇ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਸ ਸਬੰਧੀ ਮੰਡੀ ਬੋਰਡ ਅਤੇ ਜ਼ਿਲ੍ਹਾ ਫੂਡ ਐਂਡ ਸਪਲਾਈ ਅਫ਼ਸਰ ਨੂੰ ਸ਼ਿਕਾਇਤ ਕੀਤੀ ਹੈ ਪਰ ਅਜੇ ਤੱਕ ਚੁਕਾਈ ਦਾ ਕੰਮ ਦਰੁਸਤ ਨਹੀਂ ਹੋ ਰਿਹਾ।

Advertisement

ਚੁਕਾਈ ਦਾ ਕੰਮ ਜਾਰੀ: ਅਧਿਕਾਰੀ

ਜ਼ਿਲ੍ਹਾ ਫੂਡ ਐਂਡ ਸਪਲਾਈ ਅਫ਼ਸਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਮਿਥੀ ਸਮਰੱਥਾ ਅਨੁਸਾਰ ਉਹ ਰੋਜ਼ਾਨਾ 5 ਤੋਂ 6 ਲੱਖ ਬੋਰੀਆਂ ਦੀ ਚੁਕਾਈ ਕਰਵਾ ਰਹੇ ਹਨ। ਜੇ ਫਿਰ ਵੀ ਕਿਤੇ ਸਮੱਸਿਆ ਆ ਰਹੀ ਹੈ ਤਾਂ ਉਹ ਵਿਸ਼ੇਸ਼ ਧਿਆਨ ਦੇ ਕੇ ਕਣਕ ਦੀ ਚੁਕਾਈ ਦਾ ਕੰਮ ਜਲਦੀ ਮੁਕੰਮਲ ਕਰਵਾ ਦੇਣਗੇ।

Advertisement
Author Image

joginder kumar

View all posts

Advertisement
Advertisement
×