ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਅੱਜ ਸੜਕਾਂ ’ਤੇ ਉਤਰਨਗੇ ਕਿਸਾਨ

11:45 AM Oct 13, 2024 IST
ਤਰਨ ਤਾਰਨ ’ਚ ਮੀਟਿੰਗ ਵਿੱਚ ਸ਼ਾਮਲ ਸੰਯੁਕਤ ਕਿਸਾਨ ਮੋਰਚੇ ਦੇ ਆਗੂ|

ਗੁਰਬਖਸ਼ਪੁਰੀ
ਤਰਨ ਤਾਰਨ, 12 ਅਕਤੂਬਰ
ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਨੇ ਇੱਥੋਂ ਦੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਅੱਜ ਮੀਟਿੰਗ ਕਰ ਕੇ ਸਰਕਾਰ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੇ ਖ਼ਰੀਦ ਸ਼ੁਰੂ ਨਾ ਕਰਨ ਦੀ ਨਿਖੇਧੀ ਕਰਦਿਆਂ ਝੋਨੇ ਦੀ ਫ਼ਸਲ ਰੁਲਣ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ| ਜਥੇਬੰਦੀਆਂ ਨੇ ਸਰਕਾਰ ਦੇ ਕੁਪ੍ਰਬੰਧਾਂ ਖਿਲਾਫ਼ ਰੋਸ ਜ਼ਾਹਰ ਕਰਨ ਲਈ 13 ਅਕਤੂਬਰ ਨੂੰ ਤਿੰਨ ਘੰਟਿਆਂ ਲਈ ਜ਼ਿਲ੍ਹੇ ਅੰਦਰ ਸੜਕਾਂ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ|
ਇਸ ਸਬੰਧੀ ਕਿਸਾਨ ਆਗੂ ਦਲਜੀਤ ਸਿੰਘ ਦਿਆਲਪੁਰਾ ਦੀ ਅਗਵਾਈ ਵਿੱਚ ਕੀਤੀ ਇਸ ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਜੌੜਾ, ਤਰਸੇਮ ਸਿੰਘ ਲੁਹਾਰ, ਬਲਵਿੰਦਰ ਸਿੰਘ ਸਖੀਰਾ, ਕਰਮਜੀਤ ਸਿੰਘ, ਹਰਭਜਨ ਸਿੰਘ ਪੱਟੀ, ਜੱਸਾ ਸਿੰਘ ਕੱਦਗਿੱਲ, ਦਲਵਿੰਦਰ ਸਿੰਘ ਨੌਸ਼ਹਿਰਾ ਪੰਨੂਆਂ, ਗੁਰਪ੍ਰੀਤ ਸਿੰਘ ਗੰਡੀਵਿੰਡ, ਆੜ੍ਹਤੀ ਐਸੋਸੀਏਸ਼ਨ ਦੇ ਆਗੂ ਪਰਮਜੀਤ ਸਿੰਘ ਨੇ ਸੰਬੋਧਨ ਕੀਤਾ| ਬੁਲਾਰਿਆਂ ਕਿਹਾ ਕਿ ਸਰਕਾਰ ਨੇ ਸ਼ੈੱਲਰਾਂ ਅੰਦਰ ਪਿਛਲੇ ਸਾਲ ਦੇ ਚੌਲਾਂ ਦੀ ਚੁਕਾਈ ਨਾ ਕਰਵਾਏ ਜਾਣ ਕਰ ਕੇ ਇਸ ਸਾਲ ਦੀ ਫ਼ਸਲ ਉਤਾਰਨ ਲਈ ਕਿਧਰੇ ਬਦਲਵੇਂ ਬੰਦੋਬਸਤ ਨਹੀਂ ਕੀਤੇ ਹਨ| ਉਨ੍ਹਾਂ ਕਿਹਾ ਕਿ ਕਿਸਾਨ ਦੀ ਝੋਨੇ ਦੀ ਪੱਕੀ ਫ਼ਸਲ ਨੂੰ ਕਿਸਾਨ ਮੰਡੀ ਵਿੱਚ ਲਿਆਉਣ ਲਈ ਤਿਆਰ ਹੈ ਪਰ ਸਰਕਾਰ ਵੱਲੋਂ ਖ਼ਰੀਦ ਸ਼ੁਰੂ ਨਾ ਕਰਨ ਕਰ ਕੇ ਕਿਸਾਨ ਚਿੰਤਾ ਵਿੱਚ ਹਨ| ਆਗੂਆਂ ਨੇ ਕਿਹਾ ਕਿ 13 ਅਕਤੂਬਰ ਨੂੰ ਜ਼ਿਲ੍ਹੇ ਅੰਦਰ ਰਸੂਲਪੁਰ ਨਹਿਰਾਂ ’ਤੇ ਅਤੇ ਭਿੱਖੀਵਿੰਡ ਵਿੱਚ ਦੋ ਥਾਵਾਂ ’ਤੇ ਸੜਕਾਂ ਜਾਮ ਕੀਤੀਆਂ ਜਾਣਗੀਆਂ|
ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਬੀਕੇਯੂ (ਏਕਤਾ) ਉਗਰਾਹਾਂ, ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਕਮੇਟੀ (ਕੋਟ ਬੁੱਢਾ) ਨੇ ਇੱਥੇ ਸਾਂਝੀ ਮੀਟਿੰਗ ਕਰ ਕੇ ਕਿਸਾਨਾਂ ਨੂੰ ਝੋਨਾ ਵੇਚਣ ਸਬੰਧੀ ਆ ਰਹੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ 16 ਅਕਤੂਬਰ ਨੂੰ ਐੱਸਡੀਐੱਮ ਦਫ਼ਤਰ ਸ਼ਾਹਕੋਟ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਬੀਕੇਯੂ ਉਗਰਾਹਾਂ ਜ਼ਿਲ੍ਹਾ ਜਲੰਧਰ ਦੇ ਸਕੱਤਰ ਗੁਰਚਰਨ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਾਣੀਆਂ ਦੀ ਬੱਚਤ ਦੀ ਦੁਹਾਈ ਪਾ ਕੇ ਪਹਿਲਾ ਕਿਸਾਨਾਂ ਕੋਲੋ ਹਾਈਬ੍ਰਿਡ ਝੋਨੇ ਦੀ ਕਾਸ਼ਤ ਕਰਵਾਈ ਗਈ ਤੇ ਹੁਣ ਉਸ ਝੋਨੇ ਨੂੁੰ ਖ਼ਰੀਦਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਕਿਸਮ ਦੇ ਝੋਨੇ ਨੂੰ ਐੱਮਐੱਸਪੀ ’ਤੇ ਵਿਕਾਉਣ ਲਈ ਕਿਸਾਨ ਜਥੇਬੰਦੀਆਂ ਨੇ ਸਾਂਝਾ ਸੰਘਰਸ਼ ਉਲੀਕਿਆ ਹੈ। ਇਸ ਤਹਿਤ 16 ਅਕਤੂਬਰ ਨੂੰ ਐੱਸਡੀਐੱਮ ਦਫ਼ਤਰ ਸ਼ਾਹਕੋਟ ਦਾ ਘਿਰਾਓ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਜਥੇਬੰਦੀਆਂ 13 ਅਕਤੂਬਰ ਨੂੰ 12 ਤੋਂ ਤਿੰਨ ਵਜੇ ਤੱਕ ਸੜਕ ਜਾਮ ਕਰਨਗੀਆਂ।
ਫਗਵਾੜਾ (ਜਸਬੀਰ ਸਿੰਘ ਚਾਨਾ): ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਤੇ ਮੰਡੀਆਂ ’ਚ ਕਿਸਾਨਾਂ ਦੀ ਹੋ ਰਹੀ ਖੱਜਲ ਖੁਆਰੀ ਖ਼ਿਲਾਫ਼ ਬੀਕੇਯੂ ਦੋਆਬਾ ਨੇ 13 ਅਕਤੂਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਜੀਟੀ ਰੋਡ ਜਾਮ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਜਨਰਲ ਸਕੱਤਰ ਸਤਨਾਮ ਸਿੰਘ ਨੇ ਦੱਸਿਆ ਕਿ ਮੰਡੀਆਂ ’ਚ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਖੁਆਰ ਹੋ ਰਹੇ ਹਨ। ਸਰਕਾਰ ਵੱਲੋਂ ਗੁਦਾਮਾਂ ’ਚੋਂ ਚੌਲਾਂ ਦੀ ਚੁਕਾਈ ਨਹੀਂ ਕੀਤੀ ਗਈ ਤੇ ਨਾ ਹੀ ਆੜ੍ਹਤੀਆਂ ਦੀ ਹੜਤਾਲ ਖ਼ਤਮ ਹੋਈ ਹੈ। ਉਨ੍ਹਾਂ ਦੱਸਿਆ ਕਿ ਆਪਣਾ ਰੋਸ ਪ੍ਰਗਟਾਉਣ ਲਈ ਗੰਨਾ ਮਿੱਲ ਚੌਕ ਵਿੱਚ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਆੜ੍ਹਤੀਆਂ, ਮਜ਼ਦੂਰਾਂ, ਦੁਕਾਨਦਾਰਾਂ, ਟਰਾਂਸਪੋਰਟਰਾਂ ਨੂੰ ਸ਼ਮੂਲੀਅਤ ਦੀ ਅਪੀਲ ਕੀਤੀ।

Advertisement

Advertisement