ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਪ੍ਰਾਪਰਟੀ ਕਾਰੋਬਾਰ ਤਬਾਹੀ ਵੱਲ ਜਾ ਰਿਹੈ: ਸਲੂਜਾ

08:03 AM Aug 13, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਅਗਸਤ
ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਅਤੇ ਸਮਾਜਿਕ ਕਾਰਕੁਨ ਜਤਿੰਦਰਪਾਲ ਸਿੰਘ ਸਲੂਜਾ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਦੀਆਂ ਗਲਤ ਅਤੇ ਮਾਰੂ ਨੀਤੀਆਂ ਕਾਰਨ ਪ੍ਰਾਪਰਟੀ ਕਾਰੋਬਾਰ ਤਬਾਹੀ ਵੱਲ ਜਾ ਰਿਹਾ ਹੈ। ਇੱਥੇ ਗਿੱਲ ਰੋਡ ’ਤੇ ਹੋਈ ਮੀਟਿੰਗ ਦੌਰਾਨ ਉਨ੍ਹਾਂ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਐੱਨਓਸੀ ਦੀ ਮਾਰ ਝੱ‌ਲ ਰਹੇ ਪ੍ਰਾਪਰਟੀ ਕਾਰੋਬਾਰ ਨੂੰ ਜਬਰਦਸਤ ਧੱਕਾ ਲੱਗਾ ਹੈ ਜਦਕਿ ਸਰਕਾਰ ਨੇ ਪ੍ਰਾਪਰਟੀ ਦੇ ਕੁਲੈਕਟਰਲ ਰੇਟ ਵਧਾਉਣ ਦਾ ਫ਼ਰਮਾਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਸੰਭਾਲਦਿਆਂ ਹੀ ਪ੍ਰਾਪਰਟੀ ਤੇ ਐੱਨਓਸੀ ਦੀ ਸ਼ਰਤ ਲਗਾਉਣ ਨਾਲ ਹਜ਼ਾਰਾਂ ਕਰੋੜ ਦੀ ਪ੍ਰਾਪਰਟੀ ਦੀ ਵਿਕਰੀ ਲਗਭਗ ਬੰਦ ਹੋ ਗਈ ਹੈ ਅਤੇ ਆਮ ਜਨਤਾ ਦੀ ਹਜ਼ਾਰਾਂ ਕਰੋੜ ਰੁਪਏ ਦੀ ਰਕਮ ਪਲਾਟਾਂ ਵਿੱਚ ਫਸ ਗਈ ਹੈ। ਹੁਣ ਰਹਿੰਦੀ ਕਸਰ ਕੁਲੈਕਟਰਲ ਰੇਟ ਵਧਾ ਕੇ ਸਰਕਾਰ ਨੇ ਪੂਰੀ ਕਰ ਦਿੱਤੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੁਲੈਕਟਰਲ ਰੇਟ ਵਧਾਉਣ ਦਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ ਤੇ ਐੱਨਓਸੀ ਖ਼ਤਮ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਤਾਂ ਕਿ ਪ੍ਰਾਪਰਟੀ ਕਾਰੋਬਾਰ ਨੂੰ ਕੁੱਝ ਰਾਹਤ ਮਿਲ ਸਕੇ।

Advertisement

Advertisement
Advertisement