ਪੰਜਾਬ ਵਿੱਚ ਮੀਂਹ ਕਰਕੇ ਹੜ੍ਹ ਵਰਗੇ ਹਾਲਾਤ ਬਣੇ
12:02 PM Jul 09, 2023 IST
ਆਤਿਸ਼ ਗੁਪਤਾ
ਚੰਡੀਗੜ੍ਹ, 9 ਜੁਲਾਈ
ਪੰਜਾਬ ਵਿਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਸੂਬੇ ਭਰ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਸੂਬੇ ਦੇ ਜ਼ਿਆਦਾਤਰ ਸ਼ਹਿਰ ਪਾਣੀ ਵਿੱਚ ਡੁੱਬੇ ਪਏ ਹਨ ਅਤੇ ਲੋਕਾਂ ਦੇ ਘਰਾਂ ਤੇ ਦੁਕਾਨਾਂ ਵਿੱਚ ਵੀ ਪਾਣੀ ਵੜ ਗਿਆ ਹੈ। ਇਸੇ ਦੌਰਾਨ ਪੰਜਾਬ ਸਰਕਾਰ ਪੂਰੀ ਤਰ੍ਹਾਂ ਅਲਰਟ ’ਤੇ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਮੰਤਰੀਆਂ, ਵਿਧਾਇਕਾਂ ਤੇ ਅਫ਼ਸਰਾਂ ਨੂੰ ਲੋਕਾਂ ਵਿੱਚ ਜਾ ਕੇ ਮਦਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਡੀਸੀ ਤੇ ਐੱਸਐੱਸਪੀ ਨੂੰ ਵੀ ਫੀਲਡ ’ਤੇ ਰਾਹਤ ਕਾਰਜ ਤੇਜ਼ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਨੀਵੇਂ ਤੇ ਦਰਿਆਵਾਂ ਨਾਲ ਲੱਗਦੇ ਇਲਾਕਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਅਤੇ ਲੋਕਾਂ ਨੂੰ ਜ਼ਰੂਰੀ ਕੰਮ ਹੋਣ ’ਤੇ ਹੀ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਵੱਲੋਂ ਹਾਲਾਤ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
Advertisement
Advertisement