ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੇਸ਼ ਵਿੱਚ ਵਧਦੀ ਮਹਿੰਗਾਈ ਕਾਰਨ ਲੋਕ ਪ੍ਰੇਸ਼ਾਨ: ਸ਼ੈਲਜਾ

09:12 AM Sep 08, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 7 ਸਤੰਬਰ
ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਅਤੇ ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਪਹਿਲਾਂ ਭਾਜਪਾ ਸਰਕਾਰ ਨੇ ਲੋਕਾਂ ਤੋਂ ਨੌਕਰੀਆਂ ਖੋਹੀਆਂ ਅਤੇ ਹੁਣ ਵਧਦੀ ਮਹਿੰਗਾਈ ਕਾਰਨ ਲੋਕ ਪ੍ਰੇਸ਼ਾਨ ਹਨ। ਸਰਕਾਰ ਮਹਿੰਗਾਈ ਨੂੰ ਠੱਲ੍ਹ ਪਾਉਣ ’ਚ ਫੇਲ੍ਹ ਸਾਬਤ ਹੋਈ ਹੈ। ਕਾਲਾਬਾਜ਼ਾਰੀ ਵਿੱਚ ਸ਼ਾਮਲ ਲੋਕ ਜਨਤਾ ਦੀਆਂ ਜੇਬਾਂ ਖਾਲੀ ਕਰਨ ਵਿੱਚ ਲੱਗੇ ਹੋਏ ਹਨ।
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਡਿੱਗ ਰਹੀਆਂ ਹਨ ਪਰ ਇਥੇ ਤੇਲ ਦੀਆਂ ਵੱਧ ਰਹੀਆਂ ਹਨ। ਮੰਡੀ ਵਿੱਚ ਖਾਣ-ਪੀਣ ਦੀਆਂ ਵਸਤੂਆਂ, ਸਬਜ਼ੀਆਂ ਅਤੇ ਫਲਾਂ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ, ਇਹ ਸਭ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਹੋ ਰਿਹਾ ਹੈ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਨੂੰ ਅੰਤਰਰਾਸ਼ਟਰੀ ਬਾਜ਼ਾਰ ਤੋਂ ਖਰੀਦਦੀ ਹੈ ਅਤੇ ਇਸ ’ਤੇ ਆਪਣੀ ਸਹੂਲਤ ਮੁਤਾਬਕ ਟੈਕਸ ਲਗਾ ਕੇ ਰਾਜ ਸਰਕਾਰਾਂ ਨੂੰ ਦਿੰਦੀ ਹੈ। ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਵਾਜਬ ਮੁੱਲ ਵੀ ਨਹੀਂ ਮਿਲ ਰਿਹਾ। ਤੇਲ, ਆਟਾ, ਦਾਲਾਂ ਤੇ ਹੋਰ ਘਰੇਲੂ ਵਸਤਾਂ ਦੀਆਂ ਕੀਮਤਾਂ ਘਟਣ ਦੇ ਕੋਈ ਸੰਕੇਤ ਨਹੀਂ ਦਿਸ ਰਹੇ ਹਨ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਪੂਰੀ ਭਾਜਪਾ ਸਰਕਾਰ ਇੱਕੋ ਗੱਲ ਕਹਿ ਰਹੀ ਹੈ ਕਿ ਇਸ ਨੇ ਕਰੋੜਾਂ ਲੋਕਾਂ ਨੂੰ ਗ਼ਰੀਬੀ ਤੋਂ ਬਾਹਰ ਕੱਢਿਆ ਹੈ, ਜੇਕਰ ਦੇਸ਼ ਵਿੱਚ ਕੋਈ ਵੀ ਗਰੀਬ ਨਹੀਂ ਹੈ ਤਾਂ ਉਹ 80 ਕਰੋੜ ਲੋਕਾਂ ਹਰ ਮਹੀਨੇ ਰਾਸ਼ਨ ਲੈਣ ਲਈ ਲਾਈਨਾਂ ’ਚ ਕਿਉਂ ਲੱਗਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੱਚੀ ਗੱਲ ਤਾਂ ਇਹ ਹੈ ਕਿ ਭੁੱਖ ਸੂਚਕ ਅੰਕ ਵਿੱਚ ਪਾਕਿਸਤਾਨ ਭਾਰਤ ਨਾਲੋਂ ਬਿਹਤਰ ਸਥਿਤੀ ਵਿੱਚ ਹੈ।

Advertisement

Advertisement