ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਹਿੰਦ ਚੋਅ ਉੱਛਲਣ ਕਾਰਨ ਖੇਤਾਂ ਵਿੱਚ ਪਾਣੀ ਭਰਿਆ

07:17 AM Jul 13, 2023 IST

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 12 ਜੁਲਾਈ
ਸਬ-ਡਿਵੀਜ਼ਨ ਭਵਾਨੀਗੜ੍ਹ ਦੇ ਪਿੰਡਾਂ ਵਿੱਚੋਂ ਲੰਘਦੇ ਸਰਹਿੰਦ ਚੋਅ ਵਿੱਚ ਪਾਣੀ ਦਾ ਪੱਧਰ ਵਧ ਜਾਣ ਕਾਰਨ ਅੱਧੀ ਦਰਜਨ ਪਿੰਡਾਂ ਦੇ ਖੇਤਾਂ ਦੀ ਫ਼ਸਲ ਪ੍ਰਭਾਵਿਤ ਹੋਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਵਾਧੂ ਪਾਣੀ ਛੱਡਣ ਤੋਂ ਪ੍ਰੇਸ਼ਾਨ ਹੋਏ ਕਿਸਾਨਾਂ ਨੇ ਭਵਾਨੀਗੜ੍ਹ-ਧੂਰੀ ਮੁੱਖ ਸੜਕ ਤੇ ਪਿੰਡ ਗਹਿਲਾਂ ਵਿੱਚ ਧਰਨਾ ਦਿੱਤਾ।
ਇਸ ਮੌਕੇ ਕਿਸਾਨ ਨਿਹਾਲ ਸਿੰਘ, ਜਸਵੀਰ ਸਿੰਘ ਨੰਬਰਦਾਰ, ਸਰਦਾਰਾ ਖਾਂ, ਬਲਵਿੰਦਰ ਸਿੰਘ, ਮਨਜੀਤ ਸਿੰਘ, ਗੁਰਜੰਟ ਸਿੰਘ, ਜੋਰਾ ਸਿੰਘ, ਮੱਖਣ ਸਿੰਘ, ਗੁਰਚਰਨ ਸਿੰਘ ਅਤੇ ਸੇਵਾ ਸਿੰਘ ਨੇ ਦੋਸ਼ ਲਗਾਇਆ ਕਿ ਸਰਹਿੰਦ ਚੋਅ ਵਿੱਚ ਪਿੱਛੋਂ ਜ਼ਿਆਦਾ ਪਾਣੀ ਛੱਡਣ ਕਾਰਨ ਪਿੰਡ ਮਹਿਸਮਪੁਰ, ਨੰਦਗੜ੍ਹ, ਰਸੂਲਪੁਰ ਛੰਨਾਂ, ਦਿੱਤੂਪੁਰ, ਗਹਿਲਾਂ, ਖੇੜੀ ਚੰਦਵਾਂ, ਜਲਾਣ ਅਤੇ ਸੰਤੋਖਪੁਰਾ ਦੇ ਖੇਤਾਂ ਵਿੱਚ ਪਾਣੀ ਦਾਖ਼ਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਵਧ ਰਹੇ ਪਾਣੀ ਨਾਲ ਵੱਡੀ ਪੱਧਰ ’ਤੇ ਝੋਨਾ ਖ਼ਰਾਬ ਹੋ ਸਕਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਿੱਛੋਂ ਛੱਡਿਆ ਪਾਣੀ ਤੁਰੰਤ ਬੰਦ ਕੀਤਾ ਜਾਵੇ।
ਇਸੇ ਦੌਰਾਨ ਐਸਡੀਐਮ ਭਵਾਨੀਗੜ੍ਹ ਵਨਿੀਤ ਕੁਮਾਰ ਵੱਲੋਂ ਧਰਨਾਕਾਰੀਆਂ ਨਾਲ ਫੋਨ ’ਤੇ ਭਰੋਸਾ ਦਿੱਤਾ ਕਿ ਸਰਹਿੰਦ ਚੋਅ ਵਿੱਚ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ। ਭਰੋਸੇ ਉਪਰੰਤ ਕਿਸਾਨਾਂ ਨੇ ਧਰਨਾ ਸਮਾਪਤ ਕਰਦਿਆਂ ਚਿਤਾਵਨੀ ਦਿੱਤੀ ਕਿ ਜੇ ਵਾਧੂ ਪਾਣੀ ਨਾ ਰੋਕਿਆ ਗਿਆ ਤਾਂ ਉਹ 13 ਜੁਲਾਈ ਨੂੰ ਬਠਿੰਡਾ-ਚੰਡੀਗੜ੍ਹ ਮਾਰਗ ਜਾਮ ਕਰਨ ਲਈ ਮਜਬੂਰ ਹੋਣਗੇ।

Advertisement

Advertisement
Tags :
ਉੱਛਲਣਸਰਹਿੰਦਕਾਰਨਖੇਤਾਂਪਾਣੀ:ਭਰਿਆਵਿੱਚ
Advertisement