ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਖੱਜਲ-ਖੁਆਰ

10:07 AM Sep 10, 2024 IST
ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਬਾਹਰ ਪ੍ਰੇਸ਼ਾਨ ਹੁੰਦੇ ਹੋਏ ਮਰੀਜ਼।

ਜਗਤਾਰ ਲਾਂਬਾ
ਅੰਮ੍ਰਿਤਸਰ, 9 ਸਤੰਬਰ
ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ (ਪੀਸੀਐਮਐਸ) ਕੇਡਰ ਵੱਲੋਂ ਮੰਗਾਂ ਨੂੰ ਲੈ ਕੇ ਅੱਜ ਤੋਂ ਹੜਤਾਲ ਸ਼ੁਰੂ ਕੀਤੀ ਗਈ। ਇਸ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪਿਆ। ਅੱਜ ਓਪੀਡੀ ਸੇਵਾਵਾਂ ਤਿੰਨ ਘੰਟੇ ਬੰਦ ਰੱਖੀਆਂ ਗਈਆਂ ਹਨ। ਪ੍ਰਦਰਸ਼ਨ ਦੌਰਾਨ ਡਾਕਟਰਾਂ ਨੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ’ਤੇ ਆਪਣੇ ਵਾਅਦੇ ਪੂਰੇ ਕਰਨ ਤੋਂ ਭੱਜਣ ਦਾ ਦੋਸ਼ ਲਾਇਆ। ਪੀਸੀਐਮਐਸ ਐਸੋਸੀਏਸ਼ਨ ਦੇ ਬੈਨਰ ਹੇਠ ਕੀਤੇ ਜਾ ਰਹੇ ਇਸ ਰੋਸ ਵਿਖਾਵੇ ਅਤੇ ਧਰਨੇ ਵਿੱਚ ਡਾਕਟਰਾਂ ਦੀ ਭਰਵੀਂ ਸ਼ਮੂਲੀਅਤ ਸੀ। ਸ਼ਹਿਰ ਦੇ ਜਲਿਆਂਵਾਲਾ ਬਾਗ ਸ਼ਹੀਦ ਯਾਦਗਾਰ (ਜੇਬੀਐਮਐਮ) ਸਿਵਲ ਹਸਪਤਾਲ ਤੋਂ ਇਲਾਵਾ ਜ਼ਿਲ੍ਹੇ ਭਰ ਦੇ ਸਿਵਲ ਹਸਪਤਾਲ ਅਤੇ ਪੀਐਚਸੀ ਅਦਿ ਕੇਂਦਰਾਂ ਵਿੱਚ ਵੀ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ।
ਪੀਸੀਐਮਐਸ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਡਾ. ਸੁਮਿਤਪਾਲ ਸਿੰਘ ਨੇ ਕਿਹਾ ਕਿ ਡਾਕਟਰ ਸਮਾਂਬੱਧ ਤਰੱਕੀਆਂ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਨੇ ਇਸ ਸਕੀਮ ਨੂੰ ਇਸ ਲਈ ਮੁਅੱਤਲ ਕਰ ਦਿੱਤਾ ਹੈ। ਮਧੁਰ ਪੋਦਾਰ ਨੇ ਕਿਹਾ ਕਿ ਮੈਡੀਕਲ ਕਿੱਤੇ ਨਾਲ ਜੁੜੇ ਲੋਕਾਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਰੋਜ਼ਾਨਾ ਸਾਹਮਣੇ ਆ ਰਹੀਆਂ ਹਨ ਪਰ ਸਰਕਾਰ ਇਸ ਮਾਮਲੇ ਵਿੱਚ ਉਦਾਸੀਨ ਜਾਪਦੀ ਹੈ। ਸੁਰੱਖਿਆ ਨੂੰ ਵਧਾਉਣ ਦੇ ਫੋਕੇ ਦਾਅਵਿਆਂ ਤੋਂ ਬਾਅਦ, ਸਰਕਾਰੀ ਕਰਮਚਾਰੀ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਸੀਐੱਚਸੀ ਵਿੱਚ ਮਹਿਲਾ ਕਰਮਚਾਰੀ ਰਾਤ ਦੀਆਂ ਸ਼ਿਫਟਾਂ ਦੌਰਾਨ ਉੱਥੇ ਜਾਣ ਤੋਂ ਡਰਦੀਆਂ ਹਨ।
ਵਿਰੋਧ ਕਰ ਰਹੇ ਡਾਕਟਰਾਂ ਨੇ ਹੋਰ ਕਈ ਪ੍ਰਸ਼ਾਸਕੀ ਕੰਮਾਂ ਦਾ ਵੀ ਬਾਈਕਾਟ ਕੀਤਾ ਹੈ। ਪੀਸੀਐਮਐਸਏ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 11 ਸਤੰਬਰ ਤੋਂ ਬਾਅਦ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ 12 ਸਤੰਬਰ ਤੋਂ ਓਪੀਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ।

Advertisement

ਜਲੰਧਰ (ਹਤਿੰਦਰ ਮਹਿਤਾ):

ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਸੱਦੇੇ ’ਤੇ ਅੱਜ ਜ਼ਿਲ੍ਹੇ ਭਰ ਵਿੱਚ ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ। ਇੱਥੋਂ ਦੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਓਪੀਡੀ ਬੰਦ ਰੱਖੀ ਗਈ। ਸਿਵਲ ਹਸਪਤਾਲ ਵਿੱਚ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਹਸਪਤਾਲਾਂ ਵਿੱਚ ਸੁਰੱਖਿਆ ਤੇ ਡਾਕਟਰਾਂ ਦੀਆਂ ਮੰਗਾਂ ਵੱਲ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਦੇ ਰੋਸ ਵਜੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਧਰ ਹਸਪਤਾਲ ਵਿੱਚ ਪਹੁੰਚੇ ਮਰੀਜ਼ਾਂ ਦਾ ਕਹਿਣਾ ਹੈ ਕਿ ਉਹ ਸਵੇਰ ਤੋਂ ਹਸਪਤਾਲ ਵਿੱਚ ਪਹੁੰਚੇ ਹੋਏ ਹਨ ਪਰ ਡਾਕਟਰਾਂ ਦੇ ਹੜਤਾਲ ’ਤੇ ਹੋਣ ਕਾਰਨ ਉਨ੍ਹਾਂ ਦਾ ਇਲਾਜ ਨਹੀਂ ਹੋ ਰਿਹਾ। ਆਦਮਪੁਰ, ਕਠਾਰ, ਅਲਾਵਲਪੁਰ, ਨਕੋਦਰ, ਜਮਸ਼ੇਰ, ਜਡਿਆਲਾ, ਮਹਿਤਪੁਰ, ਨੂਰਮਹਿਲ ਸਮੇਤ ਹੋਰ ਥਾਂਵਾਂ’ਤੇ ਡਾਕਟਰਾਂ ਨੇ ਹੜਤਾਲ ਕੀਤੀ

Advertisement

ਤਰਨ ਤਾਰਨ (ਗੁਰਬਖਸ਼ਪੁਰੀ):

ਸਰਕਾਰੀ ਡਾਕਟਰਾਂ ਦੀ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀਸੀਐੱਮਐੱਸ) ਦੇ ਸੱਦੇ ’ਤੇ ਡਾਕਟਰਾਂ ਵੱਲੋਂ ਆਪਣੀਆਂ ਮੰਗਾਂ ਲਈ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਦੇ ਪਹਿਲੇ ਦਿਨ ਅੱਧੇ ਸਮੇਂ ਲਈ ਓਪੀਡੀ ਸੇਵਾਵਾਂ ਬੰਦ ਰਹੀਆਂ। ਇਸ ਕਾਰਨ ਮਰੀਜ਼ਾਂ ਨੂੰ ਖੱਜਲ-ਖੁਆਰ ਹੋਣਾ ਪਿਆ। ਮੈਡੀਕਲ ਅਧਿਕਾਰੀਆਂ ਨੇ ਇੱਥੇ ਸਿਵਲ ਹਸਪਤਾਲ ਵਿੱਚ ਜ਼ਿਲ੍ਹਾ ਪੱਧਰ ਦਾ ਧਰਨਾ ਦਿੱਤਾ ਜਿਸ ਨੂੰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਡਾ. ਸੁਰਿੰਦਰ ਕੁਮਾਰ ਕੁਮਾਰ, ਜਨਰਲ ਸਕੱਤਰ ਡਾ. ਸੁਖਜਿੰਦਰ ਸਿੰਘ, ਮੁੱਖ ਸਲਾਹਕਾਰ ਡਾ. ਜਸਪ੍ਰੀਤ ਸਿੰਘ ਪੱਟੀ, ਸੀਨੀਅਰ ਮੀਤ ਪ੍ਰਧਾਨ ਡਾ. ਜਤਿੰਦਰ ਸਿੰਘ, ਮੀਤ ਪ੍ਰਧਾਨ ਡਾ. ਰਾਜਬੀਰ ਸਿੰਘ ਤੇ ਡਾ. ਜਤਿੰਦਰ ਕੌਰ ਆਦਿ ਨੇ ਸੰਬੋਧਨ ਕੀਤਾ|

ਫਗਵਾੜਾ (ਜਸਬੀਰ ਚਾਨਾ):

ਪੰਜਾਬ ਸਿਵਲ ਸਰਵਿਸਿਜ਼ ਐਸੋਸੀਏਸ਼ਨ (ਪੀ.ਸੀ.ਐਮ.ਐਸ.ਏ ) ਪੰਜਾਬ ਦੇ ਸੱਦੇ ’ਤੇ ਸਿਵਲ ਹਸਪਤਾਲ ਫਗਵਾੜਾ ਦੇ ਡਾਕਟਰਾਂ ਵੱਲੋਂ ਸਵੇਰੇ 8 ਵਜੇ ਤੋਂ 11 ਵਜੇ ਤੱਕ ਕੰਮਕਾਜ ਠੱਪ ਰੱਖਿਆ ਗਿਆ। ਇਸ ਕਾਰਨ ਮਰੀਜ਼ਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਡਾ. ਰਵੀ ਕੁਮਾਰ, ਡਾ. ਦਰਸ਼ਨ ਬੱਧਨ, ਡਾ. ਗੁਰਿੰਦਰਦੀਪ ਸਿੰਘ ਗਰੇਵਾਲ, ਡਾ. ਮਨਜੀਤ ਨਾਂਗਰਾ, ਡਾ. ਬਲਜਿੰਦਰ ਸਿੰਘ, ਡਾ. ਬਲਰਾਜ ਕੌਰ, ਡਾ. ਆਸ਼ੂ, ਡਾ. ਅੰਨੂ ਪ੍ਰਿਆ ਤੇ ਡਾ. ਬਲਜਿੰਦਰ ਸਿੰਘ ਨੇ ਸੰਬੋਧਨ ਕੀਤਾ।

ਪਠਾਨਕੋਟ (ਐਨਪੀ ਧਵਨ):

ਇੱਥੇ ਸਿਵਲ ਹਸਪਤਾਲ ਵਿੱਚ ਪੀਸੀਐੱਮਐੱਸ ਐਸੋਸੀਏਸ਼ਨ ਵੱਲੋਂ ਡਾਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਵੇਰੇ 8 ਵਜੇ ਤੋਂ ਲੈ ਕੇ 11 ਵਜੇ ਤੱਕ ਆਪਣਾ ਕੰਮਕਾਜ ਠੱਪ ਕਰਕੇ ਹੜਤਾਲ ਕੀਤੀ। ਇਸ ਨਾਲ ਸਿਵਲ ਹਸਪਤਾਲ ਵਿੱਚ ਆਏ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਡਾਕਟਰਾਂ ਦੀ ਹੜਤਾਲ ਵਿੱਚ ਸਿਵਲ ਸਰਜਨ ਡਾ. ਗੁਰਮੀਤ ਲਾਲ ਅਤੇ ਐੱਸਐੱਮਓ ਡਾ. ਸੁਨੀਲ ਚਾਂਦ ਨੇ ਵੀ ਸਮਰਥਨ ਦਿੱਤਾ। ਹਸਪਤਾਲ ਵਿੱਚ ਸਿਰਫ ਐਮਰਜੈਂਸੀ ਸੇਵਾਵਾਂ ਹੀ ਚਲਾਈਆਂ ਗਈਆਂ।

ਪੰਜਾਬ ’ਚ ਡਾਕਟਰਾਂ ਦੀਆਂ 2800 ਅਸਾਮੀਆਂ ਖ਼ਾਲੀ ਹੋਣ ਦਾ ਦਾਅਵਾ

ਅਜਨਾਲਾ (ਪੱਤਰ ਪ੍ਰੇਰਕ):

ਇੱਥੇ ਸਿਵਲ ਹਸਪਤਾਲ ਅਜਨਾਲਾ ਦੇ ਸਮੂਹ ਡਾਕਟਰਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਿਹਤ ਸੇਵਾਵਾਂ ਠੱਪ ਕਰ ਕੇ ਹੜਤਾਲ ਕੀਤੀ ਗਈ। ਇਸ ਮੌਕੇ ਡਾ. ਹਰਮਨ ਕੌਰ ਰੰਧਾਵਾ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਸਾਡੀਆਂ ਮੰਗਾਂ ਲਟਕਦੀਆਂ ਆ ਰਹੀਆਂ ਹਨ ਪਰ ਸਰਕਾਰ ਵੱਲੋਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਸਾਨੂੰ ਮਜਬੂਰਨ ਤਿੰਨ ਘੰਟੇ ਲਈ ਓਪੀਡੀ ਸੇਵਾਵਾਂ ਠੱਪ ਰੱਖਣੀਆਂ ਪਈਆਂ ਹਨ। 11 ਸਤੰਬਰ ਤੱਕ ਇਸੇ ਤਰ੍ਹਾਂ ਤਿੰਨ ਘੰਟੇ ਓਪੀਡੀ ਸੇਵਾਵਾਂ ਠੱਪ ਰੱਖ ਕੇ ਫਿਰ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਲਗਭਗ 2800 ਪੋਸਟਾਂ ਖਾਲੀ ਹਨ ਪਰ ਪੰਜਾਬ ਸਰਕਾਰ ਪੋਸਟਾਂ ਨਹੀਂ ਭਰ ਰਹੀ। ਜੇਕਰ ਹਸਪਤਾਲ ਵਿੱਚ ਡਾਕਟਰ ਹੀ ਨਹੀਂ ਹਨ ਤੇ ਲੋਕ ਇਲਾਜ ਕਿਵੇਂ ਕਰਾਉਣਗੇ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਠੋਸ ਨੀਤੀ ਅਪਣਾਈ ਜਾਵੇ, ਕੰਟਰੈਕਟ ਤੇ ਡਾਕਟਰਾਂ ਦੀ ਭਰਤੀ ਬੰਦ ਕੀਤੀ ਜਾਵੇ ਅਤੇ ਰੈਗੂਲਰ ਤਰੱਕੀ ਬਹਾਲ ਕੀਤੀ ਜਾਵੇ। ਇਸ ਮੌਕੇ ਡਾ. ਨੀਰਜ ਅਗਰਵਾਲ, ਜਸਈਸ਼ਰ ਸਿੰਘ, ਡਾ. ਰਿਤੂ ਸ਼ਰਮਾ, ਡਾ. ਨਰੇਸ਼ ਕੁਮਾਰ ਅਤੇ ਹੋਰ ਵੀ ਸਟਾਫ ਹਾਜ਼ਰ ਸੀ।

Advertisement