ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੱਥਰੂ ਗੈਸ ਦੇ ਮਾੜੇ ਪ੍ਰਭਾਵ ਕਾਰਨ ਧਰਨਾਕਾਰੀ ਕਿਸਾਨਾਂ ਦੀ ਸਿਹਤ ’ਤੇ ਪੈ ਰਿਹਾ ਅਸਰ

06:35 PM Mar 14, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਖੇਤਰੀ ਪ੍ਰਤੀਨਿਧ

Advertisement

ਪਟਿਆਲਾ,14 ਮਾਰਚ

ਜਮਹੂਰੀ ਅਧਿਕਾਰ ਸਭਾ ਪੰਜਾਬ ਇਕਾਈ ਪਟਿਆਲਾ ਦੇ ਪ੍ਰਧਾਨ ਪ੍ਰੋ. ਰਣਜੀਤ ਸਿੰਘ ਘੁੰਮਣ ਅਤੇ ਸਕੱਤਰ ਵਿਧੂ ਸ਼ੇਖਰ ਭਾਰਦਵਾਜ ਨੇ ਇੱਕ ਬਿਆਨ ਰਾਹੀਂ ਦੱਸਿਆ ਕਿ ਪਿਛਲੇ ਦਿਨੀਂ ਪਟਿਆਲੇ ਜ਼ਿਲ੍ਹੇ ਵਿੱਚ ਹਰਿਆਣਾ ਦੇ ਬਾਰਡਰਾਂ ’ਤੇ ਧਰਨਿਆਂ ’ਤੇ ਬੈਠੇ ਕਿਸਾਨਾਂ ਉਪਰ ਹਰਿਆਣਾ ਪੁਲੀਸ ਵਲੋਂ ਵਰਤੀ ਅੱਥਰੂ ਗੈਸ ਬੜੀ ਘਾਤਕ ਸਾਬਤ ਹੋ ਰਹੀ ਹੈ। ਗੈਸ ਨੇ ਕਿਸਾਨ ਜ਼ਖਮੀ ਵੀ ਕੀਤੇ ਤੇ ਕਿਸਾਨਾਂ ’ਤੇ ਗੈਸ ਧੀਮੇ ਜ਼ਹਿਰ ਦਾ ਅਸਰ ਕਰ ਰਹੀ ਹੈ ਜਿਸ ਦੇ ਸਿੱਟੇ ਵਜੋਂ ਦੋ ਕਿਸਾਨ ਮਨਜੀਤ ਸਿੰਘ ਤੇ ਬਲਦੇਵ ਸਿੰਘ ਪਿੰਡ ਕਾਂਗਥਲਾ ਨੇ ਗੈਸ ਦੇ ਅਸਰ ਹੇਠ ਫੇਫੜੇ ਖਰਾਬ ਹੋਣ ’ਤੇ ਜਾਨ ਗੁਆ ਬੈਠੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਬਹੁਤ ਧਰਨਾਕਾਰੀਆਂ ’ਤੇ ਅਜੇ ਵੀ ਅਸਰ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਧਰਨਾਕਾਰੀ ਕਿਸਾਨਾਂ ’ਤੇ ਗੈਸ ਦੇ ਅਸਰ ਦੀ ਜਾਂਚ ਕਰਾਈ ਜਾਵੇ, ਤਾਂ ਕਿ ਹੋਰ ਕਿਸਾਨ ਗੈਸ ਦੇ ਅਸਰ ਦੇ ਨੁਕਸਾਨ ਤੋਂ ਬਚ ਸਕਣ। ਉਨ੍ਹਾਂ ਦਾ ਕਹਿਣਾ ਸੀ ਕਿ ਧਰਨਾਕਾਰੀਆਂ ਦੀ ਸਕ੍ਰੀਨਿੰਗ ਜਾਂਚ ਤੁਰੰਤ ਕਰਵਾਈ ਜਾਣੀ ਚਾਹੀਦੀ ਹੈ।

Advertisement

Advertisement