ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੰਭਾ ਟੁੱਟਣ ਕਾਰਨ ਤਿੰਨ ਦਿਨ ਤੋਂ ਰਿਹਾਇਸ਼ੀ ਇਲਾਕੇ ਦੀ ਬੱਤੀ ਗੁੱਲ

07:29 AM Sep 28, 2024 IST
ਸੜਕ ਦੇ ਵਿਚਾਲੇ ਡਿੱਗਿਆ ਪਿਆ ਖੰਭਾ। -ਫੋਟੋ: ਰੂਬਲ

ਹਰਜੀਤ ਸਿੰਘ
ਜ਼ੀਰਕਪੁਰ, 27 ਸਤੰਬਰ
ਰੰਜਨ ਪਲਾਜ਼ਾ ਮਾਰਕੀਟ ਅਤੇ ਨੇੜਲੇ ਰਿਹਾਇਸ਼ੀ ਇਲਾਕੇ ’ਚ ਬੀਤੇ ਤਿੰਨ ਦਿਨਾਂ ਤੋਂ ਸੜਕ ਦੇ ਵਿਚਕਾਰ ਇਕ ਖੰਭਾ ਟੁੱਟ ਕੇ ਡਿੱਗਿਆ ਪਿਆ ਹੈ, ਜਿਸ ਕਾਰਨ ਇਲਾਕੇ ਦੇ ਲੋਕ ਪਿਛਲੇ 3 ਦਿਨਾਂ ਪੀਣ ਪਾਣੀ ਨੂੰ ਤਰਸੇ ਹੋਏ ਹਨ। ਨੀਟੂ ਸੈਣੀ, ਲੱਖਨਪਾਲ, ਜੈ ਸਿੰਘ ਰਾਣਾ, ਦੀਪਕ, ਰਾਕੇਸ਼ ਗ਼ੌਰ, ਹਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵਾਰ ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ ਹੈ। ਉਨ੍ਹਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਦ ਵੀ ਉਹ ਸ਼ਿਕਾਇਤ ਕਰਦੇ ਹਨ ਤਾਂ ਪਾਵਰਕੌਮ ਦੇ ਅਧਿਕਾਰੀ ਸਟਾਫ਼ ਦੀ ਭਾਰੀ ਘਾਟ ਦਾ ਬਹਾਨਾ ਲਾ ਕੇ ਟਾਲ ਦਿੰਦੇ ਹੈ। ਸੜਕ ਵਿਚਾਲੇ ਟੁੱਟੇ ਪਏ ਖੰਭੇ ਅਤੇ ਤਾਰਾਂ ਕਾਰਨ ਨਾ ਸਿਰਫ਼ ਆਵਾਜਾਈ ਵਿੱਚ ਵਿਘਨ ਪਾਇਆ ਹੈ ਸਗੋਂ ਆਸ-ਪਾਸ ਦੀਆਂ ਇਮਾਰਤਾਂ ਅਤੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਾਇਆ ਹੈ। ਬਿਜਲੀ ਅਤੇ ਪਾਣੀ ਦੀ ਸਪਲਾਈ ਦੀ ਘਾਟ ਕਾਰਨ ਸਥਾਨਕ ਕਾਰੋਬਾਰਾਂ ਅਤੇ ਵਸਨੀਕਾਂ ਦਾ ਰੋਜ਼ਾਨਾ ਜੀਵਨ ਵੀ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣਾ ਪਾਵਰਕੌਮ ਦੀ ਜ਼ਿੰਮੇਵਾਰੀ ਹੈ। ਪਰ ਮੌਜੂਦਾ ਸਥਿਤੀ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਅਧਿਕਾਰੀਆਂ ਦੀ ਨਾਕਾਮੀ ਸਪੱਸ਼ਟ ਨਜ਼ਰ ਆਉਂਦੀ ਹੈ ਜਿਸ ਕਾਰਨ ਇਲਾਕਾ ਵਾਸੀਆਂ ਵਿੱਚ ਸਰਕਾਰ ਪ੍ਰਤੀ ਵੀ ਨਾਰਾਜ਼ਗੀ ਵਧਾ ਦਿੱਤੀ ਹੈ। ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦੇ ਹੋਰ ਵਧਣ ਤੋਂ ਪਹਿਲਾਂ ਜਲਦੀ ਕਾਰਵਾਈ ਕੀਤੀ ਜਾਵੇ ਅਤੇ ਹੱਲ ਕੀਤਾ ਜਾਵੇ।

Advertisement

Advertisement