ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ੰਭੂ ਬਾਰਡਰ ਬੰਦ ਹੋਣ ਕਾਰਨ ਅੰਬਾਲਾ-ਚੰਡੀਗੜ੍ਹ ਸੜਕ ’ਤੇ ਲੱਗ ਰਹੇ ਨੇ ਜਾਮ

08:31 AM Aug 20, 2024 IST
ਲਾਲੜੂ ਵਿੱਚ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਜਾਮ ਵਿੱਚ ਫਸੇ ਵਾਹਨ।

ਸਰਬਜੀਤ ਸਿੰਘ ਭੱਟੀ
ਲਾਲੜੂ, 19 ਅਗਸਤ
ਰਿਟਾਇਰਡ ਐਂਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਸਰਕਲ ਲਾਲੜੂ ਵੱਲੋਂ ਸ਼ੰਭੂ ਬਾਰਡਰ ਬੰਦ ਹੋ ਜਾਣ ਕਾਰਨ ਇਲਾਕੇ ਦੀਆਂ ਲਿੰਕ ਅਤੇ ਮੁੱਖ ਸੜਕਾਂ ’ਤੇ ਭਾਰੀ ਟਰੈਫਿਕ ਹੋਣ ਕਾਰਨ ਦਿਨ-ਰਾਤ ਲੱਗ ਵੱਡੇ-ਵੱਡੇ ਟਰੈਫਿਕ ਜਾਮ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕੇਂਦਰ, ਹਰਿਆਣਾ ਤੇ ਪੰਜਾਬ ਸਰਕਾਰ ਸਮੇਤ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੀ ਅੜੀ ਛੱਡ ਕੇ ਗੱਲਬਾਤ ਰਾਹੀਂ ਉਕਤ ਮਸਲੇ ਦਾ ਹੱਲ ਕਰਨ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਐਸੋਸੀਏਸ਼ਨ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ, ਸਕੱਤਰ ਨਰਿੰਦਰ ਕੁਮਾਰ ਹਸੀਜਾ, ਚੇਅਰਮੈਨ ਸੁਭਾਸ਼ ਸ਼ਰਮਾ, ਖਜ਼ਾਨਚੀ ਕਰਨੈਲ ਦਾਸ, ਚੀਫ਼ ਪੈਟਰਨ ਰੂਪ ਸਿੰਘ ਰਾਣਾ, ਪਵਨ ਕੁਮਾਰ ਰਾਣਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਬੈਠ ਕੇ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ ਨਾ ਕਿ ਸੜਕੀ ਆਵਾਜਾਈ ਰੋਕ ਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾਵੇ, ਉਨ੍ਹਾਂ ਦੱਸਿਆ ਕਿ ਸੜਕਾਂ ਤੇ ਜਾਮ ਕਾਰਨ ਆਮ ਜਨ ਸਧਾਰਨ ਲੋਕਾਂ ਦਾ ਕਾਰੋਬਾਰ ਤੇ ਵਪਾਰ ਠੱਪ ਹੋ ਕੇ ਰਹਿ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਹੜਾ ਸਫਰ ਪੰਜ ਜਾਂ ਦੱਸ ਮਿੰਟ ਵਿੱਚ ਹੁੰਦਾ ਸੀ, ਉਹ ਹੁਣ ਕਈ ਘੰਟਿਆਂ ਵਿੱਚ ਹੁੰਦਾ ਹੈ।
ਇਸ ਤੋਂ ਇਲਾਵਾ ਅੰਬਾਲਾ ਚੰਡੀਗੜ੍ਹ ਮੁੱਖ ਮਾਰਗ ਤੇ ਅੱਜ ਸਵੇਰ ਤੋਂ ਕਈ ਕਿਲੋਮੀਟਰ ਲੰਮੇ ਜਾਮ ਸਮੇਤ ਇਲਾਕੇ ਦੀਆਂ ਲਿੰਕ ਸੜਕਾਂ ਅਤੇ ਪੁਲਾਂ ਦੀ ਹਾਲਤ ਭਾਰੀ ਟਰੈਫਿਕ ਕਾਰਨ ਲਗਾਤਾਰ ਖਸਤਾ ਹੁੰਦੀ ਜਾ ਰਹੀ ਹੈ। ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਭਾਰੀ ਨੁਕਸਾਨ ਹੋਣ ਦਾ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਉਕਤ ਮਸਲੇ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਸ਼ੰਭੂ ਬਾਰਡਰ ਨੂੰ ਫੌਰੀ ਖੋਲ੍ਹੇ ਜਾਣ ਦੀ ਮੰਗ ਕੀਤੀ।

Advertisement

Advertisement