ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐਲਗਰਾਂ ਪੁਲ ਬੰਦ ਹੋਣ ਨਾਲ ਲੋਕਾਂ ਦੀ ਜ਼ਿੰਦਗੀ ਲੀਹੋਂ ਲੱਥੀ

09:08 AM Dec 25, 2023 IST
ਪੁਲ ਬੰਦ ਹੋਣ ਕਾਰਨ ਖੜ੍ਹੀ ਪੀਜੀਆਈ ਜਾਣ ਵਾਲੀ ਬੱਸ।

ਬਲਵਿੰਦਰ ਰੈਤ
ਨੂਰਪੁਰ ਬੇਦੀ, 24 ਦਸੰਬਰ
ਗੈਰ ਕਾਨੂੰਨੀ ਮਾਈਨਿੰਗ ਮਾਫੀਆ ਤੇ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਬੰਦ ਕੀਤੇ ਗਏ ਐਲਗਰਾਂ ਪੁਲ ਦਾ ਵੱਡਾ ਖਮਿਆਜਾ ਨੰਗਲ ਤੇ ਨੂਰਪੁਰ ਬੇਦੀ ਇਲਾਕੇ ਦੇ ਲੋਕ ਭੁਗਤਣਾ ਪਵੇਗਾ। ਨੰਗਲ ਵਿੱਚਸਰਕਾਰੀ ਸ਼ਿਵਾਲਿਕ ਕਾਲਜ, ਸਰਕਾਰੀ ਆਈਟੀਆਈ ਨੰਗਲ ਅਤੇ ਇਸ ਖੇਤਰ ਵਿੱਚ ਪੈਂਦੇ ਸਕੂਲਾਂ ਦੇ ਵਿਦਿਆਰਥੀਆਂ ਜੋ ਨੂਰਪੁਰ ਬੇਦੀ ਪਿੰਡ ਤੋਂ ਨੰਗਲ ਜਾਂਦੇ ਹਨ। ਹੁਣ ਪੁੱਲ ਬੰਦ ਹੋਣ ਨਾਲ ਕਈ ਮੀਲ ਵਾਧੂ ਸਫ਼ਰ ਕਰਨਾ ਪਵੇਗਾ। ਇਸ ਤਰ੍ਹਾਂ ਨੂਰਪੁਰ ਬੇਦੀ ਤੋਂ ਕਲਵਾਂ ਮੋਜੋਵਾਲ ਨੰਗਲ ਲਈ ਚੱਲਣ ਵਾਲੀਆਂ ਛੇ ਦੇ ਕਰੀਬ ਪ੍ਰਾਈਵੇਟ ਬੱਸਾਂ ਦੇ ਰੂਟ ਬੰਦ ਹੋ ਕੇ ਰਹਿ ਗਏ ਹਨ। ਇੰਨਾ ਹੀ ਨਹੀਂ ਸਭ ਤੋਂ ਵੱਡਾ ਖਮਿਆਜ਼ਾ ਗਰੀਬ ਲੋਕਾਂ ਨੂੰ ਉਸ ਵੇਲੇ ਭੁਗਤਣਾ ਪਿਆ ਜਦੋਂ ਹਿਮਾਚਲ ਦੇ ਦੇਹਲਾਂ ਤੋਂ ਵਾਇਆ ਮੋਜੋਵਾਲ, ਭਲਾਣ, ਕਲਵਾਂ ਆਦਿ ਪਿੰਡਾਂ ਤੋਂ ਹੁੰਦੇ ਹੋਏ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਵੱਲੋਂ ਪੀਜੀਆਈ ਲਈ ਜਾਣ ਵਾਲੀ ਮੁਫ਼ਤ ਬੱਸ ਸੇਵਾ ਨੂੰ ਵੀ ਪੁਲ ਬੰਦ ਹੋਣ ਕਾਰਨ ਬੰਦ ਕਰਨ ਦਾ ਫੈਸਲਾ ਲਿਆ। ਪੰਜਾਬ ਮੋਰਚਿਆਂ ਦੇ ਕਨਵੀਨਰ ਗੌਰਵ ਰਾਣਾ ਨੇ ਐਲਗਰਾਂ ਪੁਲ ’ਤੇ ਪੁੱਜ ਕੇ ਸੂਬਾ ਸਰਕਾਰ ਨੂੰ ਕਾਹਲੀ ਵਿੱਚ ਲਏ ਇਸ ਫੈਸਲੇ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੁਲ ਨੂੰ ਬੰਦ ਕਰਨ ਤੋਂ ਪਹਿਲਾਂ ਸਰਕਾਰ ਨੂੰ ਦਰਿਆ ਵਿੱਚੋਂ ਆਰਜ਼ੀ ਰਾਸਤਾ ਬਣਾਉਣਾ ਚਾਹੀਦਾ ਸੀ। ਉਨ੍ਹਾਂ ਮੰਗ ਕੀਤੀ ਕਿ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਤੇ ਪ੍ਰਸ਼ਾਸਨ ਨੇ ਇਸ ਪਾਸੇ ਤੁਰੰਤ ਧਿਆਨ ਨਾ ਦਿੱਤਾ ਤਾਂ ਸੰਘਰਸ਼ ਕੀਤਾ ਜਾਵੇਗਾ।

Advertisement

ਪੁਲ ਜਲਦੀ ਠੀਕ ਕੀਤਾ ਜਾਵੇਗਾ: ਬੈਂਸ

ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਐਲਗਰਾਂ ਪੁੱਲ ਜੋ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਮਿਲੀਭੁਗਤ ਨਾਲ ਕੀਤੀ ਨਜਾਇਜ ਮਾਈਨਿੰਗ ਕਾਰਨ ਨੁਕਸਾਨਿਆ ਗਿਆ ਸੀ ਨੂੰ ਲੋਕ ਨਿਰਮਾਣ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਪੁੱਲ ਜਲਦੀ ਠੀਕ ਕਰਨ ਦਾ ਆਦੇਸ਼ ਦਿੱਤੇ ਗਏ ਹਨ। ਉਹ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਲੋਕਾਂ ਤੇ ਸਕੂਲੀ ਵਿਦਿਆਰਥੀਆਂ ਦੀ ਸਮੱਸਿਆ ਨੂੰ ਦੇਖਦੇ ਹੋਏ ਉਚ ਅਧਿਕਾਰੀਆਂ ਨਾਲ ਗੱਲ ਕਰਕੇ ਆਰਜੀ ਪੁੱਲ ਬਣਾਉਣ ਲਈ ਕਹਿਣਗੇ। ਉਨ੍ਹਾਂ ਕਿਹਾ ਕਿ ਜਦੋਂ ਤੋਂ ਆਪ ਦੀ ਸਰਕਾਰ ਬਣੀ ਹੈ ਨਜਾਇਜ ਮਾਈਨਿੰਗ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਗਿਆ ਹੈ ਤੇ ਜੇਕਰ ਕੋਈ ਸੁਆਂ ਨਦੀ ਵਿੱਚ ਖਣਨ ਕਰਨ ਦੀ ਕੋਸ਼ਿਸ਼ ਕਰਦਾ ਹੈ ਉਸ ਵਿਰੁੱਧ ਸਖਤ ਕਾਰਾਵਾਈ ਕਰਨ ਲਈ ਮਾਈਨਿੰਗ ਵਿਭਾਗ ਨੂੰ ਆਦੇਸ਼ ਜਾਰੀ ਕੀਤੇ ਗਏ ਹਨ।

Advertisement
Advertisement
Advertisement