ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜਿਆ

09:25 AM Apr 30, 2024 IST

ਹਰਜੀਤ ਸਿੰਘ
ਡੇਰਾਬੱਸੀ, 29 ਅਪਰੈਲ
ਨਗਰ ਕੌਂਸਲ ਅਧੀਨ ਪੈਂਦੇ ਪਿੰਡ ਗੁਲਾਬਗੜ੍ਹ ਵਿਖੇ ਬੀਤੀ ਦੇਰ ਰਾਤ ਗੈਸ ਸਿਲੰਡਰ ਫੱਟਣ ਕਾਰਨ ਵੱਡਾ ਹਾਦਸਾ ਟਲ ਗਿਆ। ਮਕਾਨ ਮਾਲਕ ਨੇ ਦੱਸਿਆ ਕਿ ਸਿਲੰਡਰ ਫੱਟਣ ਮਗਰੋਂ ਘਰ ਦਾ ਸਾਰਾ ਸਾਮਾਨ ਸੜਕੇ ਸੁਆਹ ਹੋ ਗਿਆ ਅਤੇ ਘਰ ਦੀ ਛੱਤ ਵਿੱਚ ਵੀ ਤਰੇੜਾਂ ਆ ਗਈਆਂ। ਮੁਹੱਲਾ ਵਾਸੀਆਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਜਾਣਕਾਰੀ ਅਨੁਸਾਰ ਰਾਹੁਲ ਸੋਢੀ ਵਾਸੀ ਸੈਕਟਰ-11 ਗੁਲਾਬਗੜ੍ਹ ਨੇ ਦੱਸਿਆ ਕਿ ਬੀਤੀ ਰਾਤ ਲਗਪਗ ਅੱਠ ਵਜੇ ਘਰ ਵਿੱਚ ਪੰਜ ਕਿੱਲੋ ਦਾ ਗੈਸ ਸਿਲੰਡਰ ਫਟ ਗਿਆ। ਜਿਸ ਕਾਰਨ ਸਾਰੇ ਘਰ ਵਿੱਚ ਭਿਆਨਕ ਅੱਗ ਫੈਲ ਗਈ ਅਤੇ ਜ਼ੋਰਦਾਰ ਧਮਾਕਾ ਹੋਇਆ। ਉਸ ਨੇ ਸਮਾਂ ਰਹਿੰਦੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸਹੀ ਸਲਾਮਤ ਘਰ ਵਿਚੋਂ ਬਾਹਰ ਕੱਢ ਲਿਆ। ਗੁਆਂਢੀਆਂ ਦੀ ਮਦਦ ਨਾਲ ਕਾਫੀ ਮੁਸ਼ੱਕਤ ਨਾਲ ਕਾਬੂ ਪਾਇਆ।

Advertisement

Advertisement
Advertisement