For the best experience, open
https://m.punjabitribuneonline.com
on your mobile browser.
Advertisement

ਅੱਗ ਲੱਗਣ ਕਾਰਨ ਕਣਕ ਦਾ ਨਾੜ ਸੜ ਕੇ ਸੁਆਹ

07:25 AM May 07, 2024 IST
ਅੱਗ ਲੱਗਣ ਕਾਰਨ ਕਣਕ ਦਾ ਨਾੜ ਸੜ ਕੇ ਸੁਆਹ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 6 ਮਈ
ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ, ਰਜਿੰਦਰਗੜ੍ਹ ਅਤੇ ਪਤਾਰਸੀ ਖੁਰਦ ਵਿਖੇ ਬਿਜਲੀ ਦੀ ਸਪਾਰਕ ਕਾਰਨ ਸੈਂਕੜੇ ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ। ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਨੇ ਪਿੰਡ ਚੋਲਟੀ ਖੇੜੀ ਵਿਖੇ ਘਟਨਾ ਸਥਾਨ ’ਤੇ ਪਹੁੰਚ ਕੇ ਕਿਸਾਨਾਂ ਦੀ ਸਮੱਸਿਆ ਸੁਣੀ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਸਾਧਨਾ ਰਾਹੀਂ ਟਰੈਕਟਰ, ਸਪਰੇਅ ਪੰਪ ਤੇ ਹੱਥੀ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਤੇਜ਼ ਹਵਾ ਕਾਰਨ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਰਿਹਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਫਾਇਰ ਬ੍ਰਿਗੇਡ ਫੋਨ ਕਰਨ ਤੋਂ ਢਾਈ ਘੰਟੇ ਬਾਅਦ ਪਹੁੰਚੀ ਅਤੇ ਉਦੋਂ ਤੱਕ ਨਾੜ ਸੜ ਕੇ ਸੁਆਹ ਹੋ ਚੁੱਕਿਆ ਸੀ। ਉਨ੍ਹਾਂ ਪੀੜਤ ਕਿਸਾਨਾਂ ਨੂੰ ਦਸ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਅਤੇ ਫ਼ਸਲ ਦੀ ਕਟਾਈ ਸਮੇਂ 20 ਪਿੰਡਾਂ ਪਿੱਛੇ ਇੱਕ ਫਾਇਰ ਬਿਗ੍ਰੇਡ ਦੀ ਗੱਡੀ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ। ਇਸ ਮੌਕੇ ਤਰਸੇਮ ਸਿੰਘ ਚੋਲਟੀ ਖੇੜੀ, ਕਰਮ ਸਿੰਘ, ਅਵਤਾਰ ਸਿੰਘ, ਜੋਗਾ ਸਿੰਘ, ਸੰਦੀਪ ਸਿੰਘ ਸਨੀ, ਪ੍ਰੇਮ ਸਿੰਘ, ਗੁਰਪ੍ਰੀਤ ਸਿੰਘ ਨੰਬਰਦਾਰ ਸਲੇਮਪੁਰ, ਹਰਦੀਪ ਸਿੰਘ ਸਲੇਮਪੁਰ, ਮਲਕੀਤ ਸਿੰਘ ਅਤੇ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×