ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਜਲੀ ਮਹਿੰਗੀ ਹੋਣ ਨਾਲ ਪੰਜਾਬੀਆਂ ਦੀ ਜੇਬ ’ਤੇ ਪਵੇਗਾ ਭਾਰ: ਬਾਜਵਾ

08:50 AM Jun 16, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਜੂਨ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਦਾ ਸਿੱਧਾ ਭਾਰ ਪੰਜਾਬੀਆਂ ਦੀ ਜੇਬ ’ਤੇ ਪੈਣ ਦਾ ਦੋਸ਼ ਲਾਇਆ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਮਗਰੋਂ ਬਿਜਲੀ ਦੀਆਂ ਦਰਾਂ ਵਿੱਚ ਵਾਧਾ ਕਰ ਕੇ ਚਲਾਕੀ ਵਾਲਾ ਦਾਅ ਖੇਡਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ‘ਆਪ’ ਸਰਕਾਰ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਮਗਰੋਂ ਅਜਿਹਾ ਕੀਤਾ ਸੀ। ਉਨ੍ਹਾਂ ਕਿਹਾ ਕਿ ਜੇ ਸੂਬਾ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਿਜਲੀ ਦੀਆਂ ਦਰਾਂ ਵਧਾ ਦਿੰਦੀ ਤਾਂ ਉਹ ਤਿੰਨ ਸੀਟਾਂ ਵੀ ਨਹੀਂ ਜਿੱਤ ਸਕਦੀ ਸੀ। ਸ੍ਰੀ ਬਾਜਵਾ ਨੇ ਕਿਹਾ ਕਿ ਮਹਿੰਗਾਈ ਦਰ ਤੇਜ਼ੀ ਨਾਲ ਵਧ ਰਹੀ ਹੈ ਅਤੇ ਲੋਕਾਂ ਲਈ ਆਪਣੇ ਰੋਜ਼ਾਨਾ ਦੇ ਖ਼ਰਚਿਆਂ ਦਾ ਪ੍ਰਬੰਧ ਕਰਨਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਨਅਤੀ ਖੇਤਰ ਲੰਮੇ ਸਮੇਂ ਤੋਂ ਸੰਕਟ ’ਚ ਹੈ। ਬਹੁਤ ਸਾਰੇ ਉੱਦਮੀ ਅਤੇ ਸਨਅਤਕਾਰ ਪਹਿਲਾਂ ਹੀ ਪੰਜਾਬ ਛੱਡ ਕੇ ਦੂਜੇ ਸੂਬਿਆਂ ਵਿੱਚ ਚਲੇ ਗਏ ਹਨ।

Advertisement

ਬਿਜਲੀ ਦਰਾਂ ਦਾ ਵਾਧਾ ਵਾਪਸ ਲਵੇ ਸਰਕਾਰ: ਚੰਦੂਮਾਜਰਾ

ਪਟਿਆਲਾ (ਖੇਤਰੀ ਪ੍ਰਤੀਨਿਧ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕੀਤਾ ਵਾਧਾ ਸੂਬੇ ਦੇ ਲੋਕਾਂ ਲਈ ਵੱਡਾ ਵਿੱਤੀ ਝਟਕਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਬਿਜਲੀ ਵਾਧਾ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁਫ਼ਤ ਬਿਜਲੀ ਦੇਣ ਦਾ ਡਰਾਮਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲੋਂ ਪਹਿਲਾਂ ਹੀ ਉਦਯੋਗਿਕ ਖੇਤਰ ਦਾ ਮੋਹ ਭੰਗ ਹੋ ਚੁੱਕਾ ਹੈ, ਪਰ ‘ਆਪ’ ਸਰਕਾਰ ਵੱਲੋਂ ਕੀਤੀ ਮਹਿੰਗੀ ਬਿਜਲੀ ਸਨਅਤ ਲਈ ਦੋਹਰੀ ਮਾਰ ਹੈ।

Advertisement
Advertisement