ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੁੰਮਸ ਭਰੀ ਗਰਮੀ ਕਾਰਨ ਲੋਕ ਹਾਲੋ-ਬੇਹਾਲ

07:55 AM Jul 10, 2024 IST
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੈਂਪਸ ’ਚ ਹੁੰਮਸ ਭਰੀ ਗਰਮੀ ਤੋਂ ਬਚਣ ਲਈ ਦਰਖੱਤਾਂ ਹੇਠ ਬੈਠੇ ਵਿਦਿਆਰਥੀ। -ਫੋੋਟੋ: ਰਵੀ ਕੁਮਾਰ

ਆਤਿਸ਼ ਗੁਪਤਾ
ਚੰਡੀਗੜ੍ਹ, 9 ਜੁਲਾਈ
ਪੰਜਾਬ ਵਿੱਚ ਮੌਨਸੂਨ ਦੌਰਾਨ ਲਗਾਤਾਰ ਦੋ ਦਿਨ ਤੋਂ ਮੌਸਮ ਖੁਸ਼ਕ ਰਹਿਣ ਦੇ ਨਾਲ-ਨਾਲ ਹੁੰਮਸ ਭਰਿਆ ਬਣਿਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੀ ਰਾਤ ਪੰਜਾਬ ਦੇ ਅੱਧਾ ਦਰਜਨ ਦੇ ਕਰੀਬ ਸ਼ਹਿਰਾਂ ਵਿੱਚ ਹਲਕਾ ਮੀਂਹ ਪਿਆ ਹੈ, ਜਦੋਂ ਕਿ ਜ਼ਿਆਦਾਤਰ ਇਲਾਕੇ ਖੁਸ਼ਕ ਹੀ ਰਹੇ ਹਨ। ਮੌਸਮ ਵਿਗਿਆਨੀਆਂ ਅਨੁਸਾਰ 10 ਤੇ 11 ਜੁਲਾਈ ਨੂੰ ਵੀ ਮੌਸਮ ਇਸੇ ਤਰ੍ਹਾਂ ਖੁਸ਼ਕ ਹੀ ਰਹੇਗਾ, ਜਦੋਂ ਕਿ 11 ਜੁਲਾਈ ਰਾਤ ਨੂੰ ਉੱਤਰ ਭਾਰਤ ਵਿੱਚ ਪੱਛਮੀ ਵਿਗਾੜ ਦੇ ਐਕਟਿਵ ਹੋਣ ਕਾਰਨ ਮੌਸਮ ਆਪਣਾ ਮਿਜ਼ਾਜ ਬਦਲ ਸਕਦਾ ਹੈ। ਇਸੇ ਕਰ ਕੇ 12 ਜੁਲਾਈ ਨੂੰ ਸੂਬੇ ’ਚ ਜ਼ਿਆਦਾਤਰ ਥਾਵਾਂ ’ਤੇ ਟੁਟਵਾਂ ਮੀਂਹ ਪੈ ਸਕਦਾ ਹੈ। 13, 14 ਤੇ 15 ਜੁਲਾਈ ਨੂੰ ਸੂਬੇ ਵਿੱਚ ਕਈ ਥਾਵਾਂ ’ਤੇ ਹਲਕਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਪੰਜਾਬ ਦੇ ਰੂਪਨਗਰ ਵਿੱਚ ਸਭ ਤੋਂ ਵੱਧ 12.5 ਐੱਮਐੱਮ ਮੀਂਹ ਪਿਆ ਹੈ। ਇਸ ਤੋਂ ਇਲਾਵਾ ਪਠਾਨਕੋਟ ਵਿੱਚ 5 ਐੱਮਐੱਮ, ਫਿਰੋਜ਼ਪੁਰ ਵਿੱਚ 1.5 ਐੱਮਐੱਮ ਮੀਂਹ ਪਿਆ, ਜਦੋਂ ਕਿ ਪਟਿਆਲਾ ਤੇ ਪੁਆਧੀ ਇਲਾਕੇ ਵਿੱਚ ਵੀ ਕਿਣ-ਮਿਣ ਹੋਈ ਹੈ। ਦੂਜੇ ਪਾਸੇ ਪੰਜਾਬ ਵਿੱਚ ਅੱਜ ਅੰਮ੍ਰਿਤਸਰ, ਬਠਿੰਡਾ ਏਅਰਪੋਰਟ ਤੇ ਗੁਰਦਾਸਪੁਰ ਸ਼ਹਿਰ ਸਭ ਤੋਂ ਗਰਮ ਰਹੇ ਹਨ। ਜਿੱਥੇ ਵੱਧ ਤੋਂ ਵੱਧ ਤਾਪਮਾਨ 38-38 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 37.1 ਡਿਗਰੀ ਸੈਲਸੀਅਸ, ਲੁਧਿਆਣਾ ਤੇ ਪਟਿਆਲਾ ਵਿੱਚ 35.9-35.9 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 37.1 ਡਿਗਰੀ, ਬਠਿੰਡਾ ਸ਼ਹਿਰ ਵਿੱਚ 36.6, ਫਰੀਦਕੋਟ ਵਿੱਚ 36.5, ਬਰਨਾਲਾ ਵਿੱਚ 35.7, ਫਤਿਹਗੜ੍ਹ ਸਾਹਿਬ ਵਿੱਚ 36.1, ਫਿਰੋਜ਼ਪੁਰ ਵਿੱਚ 36.5, ਜਲੰਧਰ ਵਿੱਚ 36.7 ਡਿਗਰੀ ਸੈਲਸੀਅਸ, ਮੋਗਾ ਵਿੱਚ 35.7, ਮੁਹਾਲੀ ਵਿੱਚ 37.2, ਰੋਪੜ ਵਿੱਚ 36.3 ਡਿਗਰੀ ਸੈਲਸੀਅਸ ਤੇ ਨਵਾਂ ਸ਼ਹਿਰ ਵਿੱਚ 35.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ।
ਮੌਸਮ ਵਿਗਿਆਨੀ ਏਕੇ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਮੌਨਸੂਨ ਆਮ ਨਾਲੋਂ ਹੌਲੀ ਰਫ਼ਤਾਰ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 12 ਤੋਂ 15 ਜੁਲਾਈ ਦੇ ਵਿਚਕਾਰ ਟੁੱਟਵਾਂ ਮੀਂਹ ਪੈ ਸਕਦਾ ਹੈ, ਉਸ ਤੋਂ ਬਾਅਦ 2-3 ਦਿਨ ਖੁਸ਼ਕ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ 20 ਜੁਲਾਈ ਦੇ ਨਜ਼ਦੀਕ ਜਾ ਕੇ ਸੂਬੇ ਵਿੱਚ ਮੌਨਸੂਨ ਆਪਣਾ ਅਸਲ ਰੰਗ ਦਿਖਾ ਸਕਦਾ ਹੈ। ਦੂਜੇ ਪਾਸੇ ਹੁੰਮਸ ਭਰੀ ਗਰਮੀ ਵਧਣ ਕਾਰਨ ਸੂਬੇ ਵਿੱਚ ਬਿਜਲੀ ਦੀ ਮੰਗ ਮੁੜ ਵਧਣੀ ਸ਼ੁਰੂ ਹੋ ਗਈ ਹੈ। ਅੱਜ ਪੰਜਾਬ ਵਿੱਚ ਬਿਜਲੀ ਦੀ ਮੰਗ 15 ਹਜ਼ਾਰ ਮੈਗਾਵਾਟ ਤੋਂ ਟੱਪ ਗਈ ਹੈ। ਮੀਂਹ ਨਾ ਪੈਣ ਕਾਰਨ ਕਿਸਾਨਾਂ ਨੂੰ ਵੀ ਧਰਤੀ ਹੇਠਲੇ ਤੇ ਨਹਿਰੀ ਪਾਣੀ ’ਤੇ ਨਿਰਭਰ ਰਹਿਣਾ ਪੈ ਰਿਹਾ ਹੈ।

Advertisement

Advertisement
Advertisement