ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੂਸ਼ਿਤ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਔਖੇ

06:41 AM Jun 27, 2024 IST
ਘੱਗਾ ਦੇ ਵਾਰਡ ਨੰਬਰ 3 ਵਿੱਚ ਖੜ੍ਹਾ ਦੂਸ਼ਿਤ ਪਾਣੀ।

ਸ਼ਾਹਬਾਜ਼ ਸਿੰਘ
ਘੱਗਾ, 26 ਜੂਨ
ਕਸਬਾ ਘੱਗਾ ਦੇ ਵਾਰਡ ਨੰਬਰ 3 ਵਿੱਚ ਦੂਸ਼ਿਤ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ। ਗਲੀਆਂ-ਨਾਲੀਆਂ ਵਿੱਚ ਭਰਿਆ ਦੂਸ਼ਿਤ ਪਾਣੀ ਅਤੇ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ।
ਜ਼ਿਕਰਯੋਗ ਹੈ ਕਿ ਘੱਗਾ ਕਸਬੇ ਵਿਚ ਸੀਵਰੇਜ ਦੀ ਮੰਗ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਹੈ ਪਰ ਕਿਸੇ ਵੀ ਸਰਕਾਰ ਨੇ ਸੀਵਰੇਜ ਪ੍ਰਣਾਲੀ ਤਾਂ ਦੂਰ ਨਾਲੀਆਂ ਦੀ ਸਫ਼ਾਈ ਵੱਲ ਵੀ ਧਿਆਨ ਨਹੀਂ ਦਿੱਤਾ ਅਤੇ ਪਹਿਲਾਂ ਤੋਂ ਬਣੇ ਹੋਏ ਸਰਕਾਰੀ ਨਾਲੇ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਦੂਸ਼ਿਤ ਪਾਣੀ ਲੋਕਾਂ ਦੇ ਘਰਾਂ ਅੱਗੇ ਇਕੱਠਾ ਹੋਣ ਕਰਕੇ ਮੱਖੀਆਂ ਅਤੇ ਮੱਛਰਾਂ ਦੀ ਭਰਮਾਰ ਹੈ। ਵਾਰਡ ਦੇ ਵਾਸੀਆਂ ਨੇ ਦੱਸਿਆ ਕਿ ਇਸ ਸਬੰਧੀ ਉਹ ਕਈ ਵਾਰ ਨਗਰ ਪੰਚਾਇਤ ਅਧਿਕਾਰੀਆਂ ਨੂੰ ਬੇਨਤੀ ਕਰ ਚੁੱਕੇ ਹਨ ਪਰ ਕਿਤੇ ਸੁਣਵਾਈ ਨਹੀਂ ਹੋਈ। ਲੋਕਾਂ ਨੇ ਦੱਸਿਆ ਕਿ ਜੇਕਰ ਸਮਾਂ ਰਹਿੰਦੇ ਇਸ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਲੋਕ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ।
ਉਨ੍ਹਾਂ ਪੁਰਜ਼ੋਰ ਮੰਗ ਕੀਤੀ ਕਿ ਇਸ ਦਿੱਕਤ ਤੋਂ ਨਿਜਾਤ ਦਿਵਾਈ ਜਾਵੇ।

Advertisement

Advertisement
Advertisement