ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਰਦਾਨੇ ਦੀ ਕਮੀ ਕਾਰਨ ਝੋਨੇ ਦੀ ਹੋ ਰਹੀ ਹੈ ਬੇਕਦਰੀ: ਮਨਜੀਤ ਰਾਏ

09:01 AM Oct 09, 2024 IST

ਹਰਪ੍ਰੀਤ ਕੌਰ
ਹੁਸ਼ਿਆਰਪੁਰ, 8 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂ ਮਨਜੀਤ ਸਿੰਘ ਰਾਏ ਨੇ ਅੱਜ ਦਾਣਾ ਮੰਡੀ ਹੁਸ਼ਿਆਰਪੁਰ ’ਚ ਝੋਨਾ ਲੈ ਕੇ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਫ਼ਸਲ ਦੀ ਖਰੀਦ ਦਾ ਜਾਇਜ਼ਾ ਲਿਆ। ਰਾਏ ਨੇ ਪੰਜਾਬ ਸਰਕਾਰ ’ਤੇ ਝੋਨੇ ਦੀ ਖਰੀਦ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ਨੂੰ ਖੋਖਲਾ ਦੱਸਦਿਆਂ ਦੋਸ਼ ਲਗਾਇਆ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਪੂਰੀਆਂ ਸਹੂਲਤਾਂ ਨਹੀਂ ਮਿਲ ਰਹੀਆਂ। ਰਾਏ ਨੇ ਕਿਹਾ ਕਿ ਬਾਰਦਾਨੇ ਦੀ ਕਮੀ ਕਾਰਨ ਝੋਨੇ ਦੀ ਬੇਕਦਰੀ ਹੋ ਰਹੀ ਹੈ। ਸ੍ਰੀ ਰਾਏ ਨੇ ਦੋਸ਼ ਲਗਾਇਆ ਕਿ ਨਮੀ ਦੀਆਂ ਸਖਤ ਸ਼ਰਤਾਂ ਰੱਖ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਵੱਲੋਂ ਮੰਡੀਆਂ ’ਚ ਕਿਸਾਨਾਂ ਦੀ ਖੱਜਲ-ਖੁਆਰੀ ਬੰਦ ਨਾ ਕੀਤੀ ਗਈ ਅਤੇ ਬਾਰਦਾਨੇ ਦਾ ਪ੍ਰਬੰਧ ਤੁਰੰਤ ਨਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀਆਂ ਪੂਰੇ ਪੰਜਾਬ ਵਿਚ ਸੰਘਰਸ਼ ’ਤੇ ਉਤਰ ਆਉਣਗੀਆਂ।

Advertisement

Advertisement