ਸਰਕਾਰ ਦੀਆਂ ਨੀਤੀਆਂ ਕਾਰਨ ਸੂਬਾ ਆਰਥਿਕ ਸੰਕਟ ’ਚ ਫਸਿਆ: ਸਿੱਧੂ
07:19 AM Sep 10, 2024 IST
ਖੇਤਰੀ ਪ੍ਰਤੀਨਿਧ
ਐਸਏਐਸ ਨਗਰ(ਮੁਹਾਲੀ), 9 ਸਤੰਬਰ
ਸਾਬਕਾ ਕਾਂਗਰਸੀ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਦੀਆਂ ਗ਼ਲਤ ਆਰਥਿਕ ਨੀਤੀਆਂ ਕਾਰਨ ਸੂਬਾ ਆਰਥਿਕ ਸੰਕਟ ਵਿਚ ਫ਼ਸ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੇਂਦਰ ਕੋਲੋਂ ਕਰਜ਼ਾ ਹੱਦ ਵਧਾਉਣ ਦੀ ਮੰਗ ਨੂੰ ਗ਼ੈਰਵਾਜ਼ਬ ਦੱਸਦਿਆਂ ਕਿਹਾ ਕਿ ਅਜਿਹਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੋਟਾਂ ਵੇਲੇ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਬਾਰੇ ਲੋਕਾਂ ਤੋਂ ਮੁਆਫ਼ੀ ਮੰਗੇ। ਸ੍ਰੀ ਸਿੱਧੂ ਨੇ ਆਖਿਆ ਕਿ ਪਿਛਲੇ ਢਾਈ ਸਾਲ ਤੋਂ ਪੰਜਾਬ ਸਰਕਾਰ ਲਗਾਤਾਰ ਕਰਜ਼ੇ ਤੇ ਕਰਜ਼ਾ ਲੈਂਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਬੇਲੋੜੇ ਖ਼ਰਚਿਆਂ ਨੇ ਸੂਬੇ ਦਾ ਦੀਵਾਲਾ ਕੱਢ ਦਿੱਤਾ ਹੈ।
Advertisement
Advertisement