ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ਮੋਰਚੇ ਦੇ ਦਬਾਅ ਕਾਰਨ ਜਾਰੀ ਹੋਇਆ ਖੇਤੀ ਨੀਤੀ ਦਾ ਖਰੜਾ: ਹਰਿੰਦਰ ਬਿੰਦੂ

08:12 AM Sep 22, 2024 IST

ਪੱਤਰ ਪ੍ਰੇਰਕ
ਭਗਤਾ ਭਾਈ, 21 ਸਤੰਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਹਿਮ ਮੀਟਿੰਗ ਪਿੰਡ ਕੋਠਾ ਗੁਰੂ ਵਿਖੇ ਹੋਈ। ਮੀਟਿੰਗ ਦੌਰਾਨ ਚੰਡੀਗੜ੍ਹ ਵਿਖੇ 1 ਤੋਂ 6 ਸਤੰਬਰ ਤੱਕ ਲੱਗੇ ਲੋਕ ਪੱਖੀ ਖੇਤੀ ਨੀਤੀ ਮੋਰਚੇ ਦਾ ਰਿਵਿਊ ਕਰਕੇ ਇਸ ਨੀਤੀ ਨੂੰ ਅੰਤਿਮ ਜਿੱਤ ਤੱਕ ਪਹੁੰਚਾਉਣ ਲਈ ਘਰ-ਘਰ ਖੇਤੀ ਨੀਤੀ ਬਾਰੇ ਜਾਣਕਾਰੀ ਦੇਣ ਦੀ ਵਿਉਂਤਬੰਦੀ ਕੀਤੀ ਗਈ। ਮਹਿਲਾ ਆਗੂ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਚੰਡੀਗੜ੍ਹ ਮੋਰਚੇ ਨੇ ਖੇਤੀ ਨੀਤੀ ਖਰੜੇ ਤੋਂ ਸਰਕਾਰ ਨੂੰ ਮਿੱਟੀ ਝਾੜਨ ਲਈ ਮਜਬੂਰ ਕੀਤਾ ਤੇ ਇਹ ਖੇਤੀ ਨੀਤੀ ਖਰੜਾ ਪਬਲਿਕ ਕਰਨ ਲਈ ਸਰਕਾਰ ਨੂੰ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਖੇਤੀ ਨੀਤੀ ਨੇ ਔਰਤਾਂ ਦੀ ਜ਼ਿੰਦਗੀ ਸੁਖਾਲੀ ਕਰਨੀ ਹੈ, ਉਸ ਨੂੰ ਲਾਗੂ ਕਰਵਾਉਣ ਲਈ ਔਰਤਾਂ ਨੂੰ ਵੀ ਵੱਡੀ ਲਾਮਬੰਦੀ ਕਰਨੀ ਚਾਹੀਦੀ ਹੈ। ਜਿਲ੍ਹਾ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਨੇ ਕਿਹਾ ਕਿ ਜਥੇਬੰਦੀ ਵੱਲੋਂ ਪਿੰਡ-ਪਿੰਡ ਲੋਕ ਲਹਿਰ ਬਣਾ ਕੇ ਪੰਜਾਬ ਸਰਕਾਰ ਨੂੰ ਵਾਅਦੇ ਮੁਤਾਬਕ ਨਵੀਂ ਲੋਕ ਪੱਖੀ ਖੇਤੀ-ਨੀਤੀ ਬਣਾਉਣ ਲਈ ਮਜਬੂਰ ਕੀਤਾ ਜਾਵੇਗਾ।

Advertisement

Advertisement