ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੱਕੀ ਦੇ ਭਾਅ ਸਦਕਾ ਕਿਸਾਨਾਂ ਦੇ ਚਿਹਰੇ ਖਿੜੇ

07:45 AM Jun 06, 2024 IST
ਮੰਡੀ ਵਿੱਚ ਸੁੱਕਣੀ ਪਾਈ ਮੱਕੀ ਦੀ ਫ਼ਸਲ ਖਿਲਾਰਦਾ ਹੋਇਆ ਕਾਮਾ।

ਸੁਭਾਸ਼ ਚੰਦਰ
ਸਮਾਣਾ 5 ਜੁੂਨ
ਸਮਾਣਾ ਦੀ ਅਨਾਜ ਮੰਡੀ ਵਿੱਚ ਮੱਕੀ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ। ਕਿਸਾਨਾਂ ਨੂੰ ਪਿਛਲੇ ਸਾਲ ਨਾਲੋਂ 200 ਤੋਂ 300 ਰੁਪਏ ਪ੍ਰਤੀ ਕੁਇੰਟਲ ਵੱਧ ਭਾਅ ਮਿਲਣ ਨਾਲ ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕਾਂ ਨਜ਼ਰ ਆ ਰਹੀਆਂ ਹਨ। ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਦੱਸਿਆ ਕਿ ਜ਼ਮੀਨਾਂ ਦੇ ਠੇਕੇ ਕਰੀਬ 75 ਤੋਂ 80 ਹਜ਼ਾਰ ਰੁਪਏ ਪ੍ਰਤੀ ਏਕੜ ਹੋ ਗਏ ਹਨ ਜਿਸ ਕਾਰਨ ਉਹ ਜ਼ਮੀਨ ਵਿੱਚ ਹੁਣ ਤਿੰਨ- ਤਿੰਨ ਫ਼ਸਲਾਂ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਦੱਸਿਆ ਕਿ ਆਲੂ, ਮਟਰ ਦੀ ਫ਼ਸਲ ਖਤਮ ਹੋਣ ਤੋਂ ਬਾਅਦ ਮੱਕੀ ਦੀ ਬਿਜਾਈ ਕੀਤੀ ਜਾਂਦੀ ਹੈ। ਇਸ ’ਤੇ ਕਰੀਬ ਬੀਜ, ਸਪਰੇਅ ਅਤੇ ਕਟਾਈ ਸਮੇਤ ਲਗਪਗ 20 ਹਜ਼ਾਰ ਰੁਪਏ ਖਰਚਾ ਆਉਂਦਾ ਹੈ। ਕਰੀਬ 30 ਕੁਇੰਟਲ ਫੀ ਏਕੜ ਮੱਕੀ ਦਾ ਝਾੜ ਨਿਕਲਣ ’ਤੇ ਕਿਸਾਨਾਂ ਨੂੰ 40 ਹਜ਼ਾਰ ਰੁਪਏ ਦੀ ਆਮਦ ਹੁੰਦੀ ਹੈ। ਇੱਥੇ ਮੰਡੀ ਵਿੱਚ ਫ਼ਸਲ ਵੇਚਣ ਆਏ ਪਹਾੜਪੁਰ ਦੇ ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਫ਼ਸਲ ਨੂੰ ਪੱਕਣ ਲਈ ਕਰੀਬ 110 ਦਿਨ ਲੱਗਦੇ ਹਨ। ਪਾਣੀ ਦੂਜੇ ਤੀਜੇ ਦਿਨ ਲਗਾਉਣ ਕਰਕੇ ਪਾਣੀ ਦੀ ਖਪਤ ਵੀ ਵੱਧ ਹੁੰਦੀ ਹੈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਦੀਪ ਗਰਗ (ਸੰਜੂ) ਨੇ ਦੱਸਿਆ ਕਿ ਸਰਕਾਰ ਵੱਲੋਂ ਵੱਲੋਂ ਮੱਕੀ ਦੀ ਫ਼ਸਲ ਨੂੰ ਸੁਕਾਉਣ ਲਈ ਪੱਕੇ ਫੜ੍ਹ ਬਣੇ ਹੋਏ ਹਨ। ਕਿਸਾਨਾਂ ਨੂੰ ਸੁੱਕੀ ਮੱਕੀ ਦਾ ਭਾਅ 2000 ਤੋਂ 2200 ਰੁਪਏ ਪ੍ਰਤੀ ਕੁਇੰਟਲ ਮਿਲ ਰਿਹਾ ਹੈ। ਗਿੱਲੀ ਮੱਕੀ ਪਿਛਲੇ ਸਾਲ 900 ਪ੍ਰਤੀ ਕੁਇੰਟਲ ਦੇ ਮੁਕਾਬਲੇ 1200 ਤੱਕ ਵਿਕ ਰਹੀ ਹੈ।
ਉਨ੍ਹਾਂ ਦੱਸਿਆ ਕਿ ਮੱਕੀ ਦੀ ਫ਼ਸਲ ਦੀ ਖ਼ਰੀਦ ਪ੍ਰਾਈਵੇਟ ਵਪਾਰੀਆਂ ਵੱਲੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਮਾਰਕੀਟ ਕਮੇਟੀ ਦੇ ਸਕੱਤਰ ਅਸ਼ਵਨੀ ਮਹਿਤਾ ਨੇ ਦੱਸਿਆ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਲਈ ਮਾਰਕੀਟ ਕਮੇਟੀ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੱਕੀ ਦੀ ਸੁੱਕੀ ਫਸਲ ਹੀ ਵੇਚਣ ਲਈ ਮੰਡੀ ਵਿੱਚ ਲੈ ਕੇ ਆਉਣ।

Advertisement

Advertisement
Advertisement