ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੁੰਮਸ ਭਰੀ ਗਰਮੀ ਕਾਰਨ ਲੋਕ ਹਾਲੋਂ ਬੇਹਾਲ

07:13 AM Jul 03, 2024 IST
ਗਰਮੀ ਦੌਰਾਨ ਪਾਣੀ ਨਾਲ ਭਰੇ ਇੱਕ ਖੇਤ ਨੇੜਿਓਂ ਲੰਘ ਰਿਹਾ ਇੱਕ ਵਿਅਕਤੀ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 2 ਜੁਲਾਈ
ਲੁਧਿਆਣਾ ਪੁੱਜੀ ਮੌਨਸੂਨ ਨੇ ਪਾਰਾ ਤਾਂ 9 ਤੋਂ 10 ਡਿਗਰੀ ਤੱਕ ਪਾਰਾ ਥੱਲੇ ਕਰ ਦਿੱਤਾ ਹੈ, ਪਰ 35 ਡਿਗਰੀ ਦੇ ਤਾਪਮਾਨ ਵਿੱਚ ਵੀ ਲੋਕਾਂ ਦੇ ਪਸੀਨੇ ਨਿਕਲ ਰਹੇ ਹਨ। ਦੋ ਦਿਨਾਂ ਤੋਂ ਲੁਧਿਆਣਾ ਵਿੱਚ ਮੀਂਹ ਪੈ ਰਿਹਾ ਸੀ ਤੇ ਅੱਜ ਵੀ ਲੋਕਾਂ ਨੂੰ ਆਸ ਸੀ ਕਿ ਮੀਂਹ ਪਵੇਗਾ, ਪਰ ਰਾਤ ਤੱਕ ਮੀਂਹ ਨਹੀਂ ਪਿਆ। ਪਿਛਲੇ ਦਿਨਾਂ ਦੌਰਾਨ ਘੱਟ ਹੋਏ ਤਾਪਮਾਨ ਦੇ ਬਾਵਜੂਦ ਗਰਮੀ ਘਟਣ ਦਾ ਨਾਂ ਨਹੀਂ ਲੈ ਰਹੀ ਹੈ। ਹੁੰਮਸ ਕਾਰਨ ਲੋਕ ਪ੍ਰਏਸ਼ਾਨ ਹਨ। ਹਵਾ ਵੀ ਨਾਮਾਤਰ ਹੀ ਚੱਲੀ, ਜਿਸ ਕਾਰਨ ਲੋਕਾਂ ਨੂੰ ਵੱਧ ਗਰਮੀ ਦਾ ਸਾਹਮਣਾ ਕਰਨਾ ਪਿਆ। ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਦਰਜ ਕੀਤਾ ਗਿਆ। ਤਾਪਮਾਨ ਘਟਣ ਦੇ ਬਾਵਜੂਦ ਲੋਕਾਂ ਨੂੰ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੀ ਹੈ ਬਲਕਿ ਮੌਸਮ ਵਿੱਚ ਵੱਧ ਨਮੀ ਹੋਣ ਕਾਰਨ ਲੋਕਾਂ ਦੇ ਪਸੀਨੇ ਨਿਕਲ ਰਹੇ ਹਨ। ਲੋਕ ਪੂਰਾ ਦਿਨ ਗਰਮੀ ਕਾਰਨ ਪ੍ਰੇਸ਼ਾਨ ਰਹੇ। ਇਸ ਦੌਰਾਨ ਲੋਕਾਂ ਨੂੰ ਅੱਜ ਵੀ ਬਿਜਲੀ ਦੇ ਕੱਟਾਂ ਕਾਰਨ ਪ੍ਰੇਸ਼ਾਨੀ ਝੱਲਣੀ ਪਈ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਅਣਐਲਾਨੇ ਬਿਜਲੀ ਦੇ ਕੱਟਾਂ ਕਾਰਨ ਲੋਕਾਂ ਨੂੰ ਵੱਧ ਗਰਮੀ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਦੇ ਇਲਾਕੇ ਹੈਬੋਵਾਲ, ਗੁਰਦੇਵ ਨਗਰ, ਬਸਤੀ ਜੋਧੇਵਾਲ, ਸੁੰਦਰ ਨਗਰ, ਸੁਭਾਸ਼ ਨਗਰ, ਟਿੱਬਾ ਰੋਡ, ਤਾਜਪੁਰ ਰੋਡ ਆਦਿ ਇਲਾਕਿਆਂ ਵਿੱਚ ਲੱਗੇ ਬਿਜਲੀ ਦੇ ਕੱਟਾਂ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪਈ।

Advertisement

Advertisement
Advertisement