ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਲਿਫਟਿੰਗ ਮੱਠੀ ਹੋਣ ਕਾਰਨ ਮੰਡੀਆਂ ’ਚ ਬੋਰੀਆਂ ਦੇ ਅੰਬਾਰ

08:39 AM Oct 30, 2024 IST
ਲਾਲੜੂ ਦੀ ਦਾਣਾ ਮੰਡੀ ’ਚ ਝੋਨੇ ਦੀਆਂਂ ਬੋਰੀਆਂ ਦੇ ਲੱਗੇ ਹੋਏ ਅੰਬਾਰ।

ਸਰਬਜੀਤ ਸਿੰਘ ਭੱਟੀ
ਲਾਲੜੂ , 29 ਅਕਤੂਬਰ
ਮੰਡੀਆਂ ਵਿਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਸਹੀ ਮੁੱਲ ਨਾਲ ਮਿਲਣ ਕਾਰਨ ਅਤੇ ਖਰੀਦ ਤੇ ਲਿਫਟਿੰਗ ਦੀ ਮੱਠੀ ਰਫਤਾਰ ਹੋਣ ਕਾਰਨ ਕਿਸਾਨਾਂ ਨੂੰ ਲਾਲੜੂ ਦੀ ਦਾਣਾ ਮੰਡੀ ਵਿੱਚ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ ਵਿੱਚ ਫਸਲ ਲੈ ਕੇ ਆਏ ਕਿਸਾਨਾਂ ਨੇ ਦੱਸਿਆ ਕਿ ਕਈ ਕਈ ਦਿਨਾਂ ਤੋਂ ਉਹ ਮੰਡੀਆਂ ਵਿੱਚ ਰੁਲ ਰਹੇ ਹਨ। ਸ਼ੈਲਰ ਮਾਲਕ ਕੱਟ ਲਾ ਕੇ ਉਨ੍ਹਾਂ ਦੀ ਫਸਲ ਖਰੀਦ ਰਹੇ ਹਨ, ਜਿਸ ਕਾਰਨ ਕਿਸਾਨਾਂ ਵਿੱਚ ਨਿਰਾਸ਼ਾ ਦਾ ਆਲਮ ਹੈ।
ਦੂਜੇ ਪਾਸੇ ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ’ਚ ਝੋਨੇ ਨਾਲ ਭਰੀਆਂ ਪਈਆਂ ਹਨ। ਸਥਾਨਕ ਲਾਲੜੂ ਦਾਣਾ ਮੰਡੀ ਵਿੱਚ ਝੋਨੇ ਦੀ ਬੋਰੀਆਂ ਦੇ ਅੰਬਾਰ ਲੱਗੇ ਹਨ, ਇਸ ਸਮੇਂ ਕਈ ਹਜ਼ਾਰ ਬੋਰੀ ਝੋਨੇ ਦੀ ਮੰਡੀ ’ਚ ਪਈ ਹੈ। ਸਰਕਾਰ ਵੱਲੋਂ ਸਾਰ ਨਾ ਲੈਣ ਕਾਰਨ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸੇ ਦੌਰਾਨ ਪਿਛਲੇ ਹਫਤੇ ਤੋਂ ਲਾਲੜੂ ਦੀ ਦਾਣਾ ਮੰਡੀ ’ਚ ਝੋਨਾ ਲੈ ਕੇ ਆਏ ਕਿਸਾਨ ਲੰਬੜਦਾਰ ਜਸਵੰਤ ਸਿੰਘ ਆਲਮਗੀਰ ਨੇ ਦੱਸਿਆ ਕਿ ਜੋ ਇਸ ਵਾਰ ਉਨ੍ਹਾਂ ਦੀ ਬੇਕਦਰੀ ਮੰਡੀਆਂ ਵਿੱਚ ਹੋ ਰਹੀ ਹੈ ਅਤੇ ਉਨ੍ਹਾਂ ਨੂੰ 50 ਤੋਂ ਲੈ ਕੇ 200 ਰੁਪਏ ਤੱਕ ਪ੍ਰਤੀ ਕੁਇੰਟਲ ਕੱਟ ਲਵਾ ਕੇ ਆਪਣੀ ਫ਼ਸਲ ਵੇਚਣੀ ਪੈ ਰਹੀ ਹੈ। ਸਰਕਾਰ ਵੱਲੋਂ ਆਪਣੇ ਪੱਧਰ ਤੇ ਕੋਈ ਵੀ ਇੰਤਜ਼ਾਮ ਨਹੀਂ ਕੀਤਾ ਨਜ਼ਰ ਨਹੀਂ ਆ ਰਿਹਾ ਅਤੇ ਸਰਕਾਰੀ ਏਜੰਸੀਆਂ ਤੇ ਮਾਰਕੀਟ ਕਮੇਟੀ ਦੇ ਅਧਿਕਾਰੀ ਤੇ ਮੁਲਾਜ਼ਮ ਵੀ ਮੰਡੀਆਂ ਵਿੱਚੋਂ ਨਦਾਰਦ ਨਜ਼ਰ ਆ ਰਹੇ ਹਨ। ਕੁਝ ਸਥਾਨਕ ਆੜ੍ਹਤੀ ਆਪਣੇ ਰਿਸਕ ਤੇ ਸੈਲਰ ਮਾਲਕਾਂ ਨਾਲ ਮਿਲ ਕੇ ਕਿਸਾਨਾਂ ਦੀ ਫਸਲ ਨੂੰ ਚੁਕਵਾ ਰਹੇ ਹਨ।
ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ ਨੇ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦਾਅਵਾ ਦਾਅਵਾ ਕੀਤਾ ਕਿ ਮੰਡੀਆਂ ਦੇ ਪ੍ਰਬੰਧ ਸੁਚਾਰੂ ਢੰਗ ਨਾਲ ਚੱਲ ਰਹੇ ਹਨ।

Advertisement

ਮੰਡੀਆਂ ਵਿੱਚ ਮਾੜੇ ਖਰੀਦ ਪ੍ਰਬੰਧਾਂ ਲਈ ਸੂਬਾ ਤੇ ਕੇਂਦਰ ਸਰਕਾਰ ਜ਼ਿੰਮੇਵਾਰ: ਰਾਣਾ ਕੇਪੀ

ਅਗੰਮਪੁਰ ਮੰਡੀ ਦਾ ਦੌਰਾ ਕਰਦੇ ਹੋਏ ਰਾਣਾ ਕੇਪੀ ਸਿੰਘ ਤੇ ਹੋਰ ਆਗੂ।

ਸ੍ਰੀ ਆਨੰਦਪੁਰ ਸਾਹਿਬ (ਬੀ ਐੱਸ ਚਾਨਾ):

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਸੂਬੇ ਅੰਦਰ 70 ਸਾਲ ’ਚ ਪਹਿਲੀ ਵਾਰ ਕਿਸਾਨਾਂ ਦੀ ਜੀਰੀ ਦੀ ਫਸਲ ਦੀ ਬੇਕਦਰੀ ਦੇਖਣ ਨੂੰ ਮਿਲ ਰਹੀ ਹੈ ਜਿਸ ਲਈ ਸਿੱਧੇ ਤੌਰ ’ਤੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹਨ। ਇੱਥੋਂ ਦੀ ਅਗੰਮਪੁਰ ਮੰਡੀ ਦਾ ਦੌਰਾ ਕਰਦਿਆਂ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਦਿੱਲੀ ਦੇ ਬਾਰਡਰ ਤੇ ਆਪਣੇ ਹੱਕਾਂ ਲਈ ਸੰਘਰਸ਼ ਤੇ ਬੈਠੇ ਕਿਸਾਨਾਂ ਤੋਂ ਬਦਲਾ ਲੈਣ ਲਈ ਕੇਂਦਰ ਸਰਕਾਰ ਵੱਲੋਂ ਜਾਣ ਬੁਝ ਕੇ ਕਿਸਾਨਾਂ ਦੀ ਫਸਲ ਨੂੰ ਰੋਲਣ ਤੇ ਉਨ੍ਹਾਂ ਨੂੰ ਤੰਗ ਕਰਨ ਦੇ ਮੰਤਵ ਨਾਲ ਇੱਕ ਸਾਜ਼ਿਸ਼ ਰਚੀ ਗਈ। ਜਿਸਦਾ ਨਤੀਜਾ ਹੈ ਕਿ ਅੱਜ ਕਿਸਾਨਾਂ ਦੀ ਫਸਲ ਦੇ ਅੰਬਾਰ ਸੂਬੇ ਦੀਆਂ ਮੰਡੀਆਂ ਵਿੱਚ ਲੱਗੇ ਹਨ ਤੇ ਤਿਉਹਾਰਾਂ ਦੇ ਦਿਨਾਂ ਵਿੱਚ ਸੂਬੇ ਦੇ ਕਿਸਾਨ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹਨ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦਿਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਖਰੀਦੀ ਫਸਲ ਦੀ ਅਦਾਇਗੀ ਨਾ ਕੀਤੀ ਗਈ ਤਾਂ ਕਾਂਗਰਸ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਅੰਦੋਲਨ ਛੇੜੇਗੀ।

Advertisement

Advertisement