ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫੈਕਟਰੀ ਅੱਗੇ ਖੜ੍ਹਦੇ ਟਰੱਕਾਂ ਕਾਰਨ ਸੜਕ ’ਤੇ ਲੱਗਦੇ ਨੇ ਜਾਮ

07:39 AM Jul 07, 2024 IST

ਪੱਤਰ ਪ੍ਰੇਰਕ
ਸ਼ੇਰਪੁਰ, 6 ਜੁਲਾਈ
ਸ਼ੇਰਪੁਰ-ਧੂਰੀ ਸੜਕ ’ਤੇ ਜਹਾਂਗੀਰ ਨੇੜਲੀ ਇੱਕ ਫੈਕਟਰੀ ਅੱਗੇ ਲੋੜੀਂਦੇ ਕੱਚੇ ਮਾਲ ਨਾਲ ਲੱਦੇ ਟਰੱਕਾਂ ਦੀਆਂ ਲੰਮੀਆਂ ਕਤਾਰਾਂ ਕਾਰਨ ਲਗਦੇ ਵੱਡੇ ਜਾਮ ਤੋਂ ਆਪਣੀਆਂ ਡਿਊਟੀਆਂ ’ਤੇ ਜਾਣ ਵਾਲੇ ਸਰਕਾਰੀ ਮੁਲਾਜ਼ਮ ਤੇ ਆਮ ਲੋਕ ਕਾਫ਼ੀ ਪ੍ਰੇਸ਼ਾਨ ਹਨ। ਜ਼ਿਕਰਯੋਗ ਹੈ ਕਿ ਇਸ ਟੁੱਟੀ ਸੜਕ ਨੂੰ ਨਵਿਆਉਣ ਦਾ ਕੰਮ ਚਲਦਾ ਹੋਣ ਕਰਕੇ ਇਸ ਦੀਆਂ ਦੋਵੇਂ ਕਿਨਾਰੀਆਂ ਪਹਿਲਾਂ ਹੀ ਪੁੱਟ ਕੇ ਵੱਟਿਆਂ ਨਾਲ ਭਰੀਆਂ ਹੋਈਆਂ ਹਨ।
ਜਾਣਕਾਰੀ ਅਨੁਸਾਰ ਸਬੰਧਤ ਫੈਕਟਰੀ ਅੱਗੇ ਟਰੱਕਾਂ ਦੀਆਂ ਦੋਵੇਂ ਸਾਈਡਾਂ ’ਤੇ ਲੰਮੀਆਂ ਕਤਾਰਾਂ, ਸਵੇਰ ਸਮੇਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਂਦੇ ਅਧਿਆਪਕਾਂ ਦੇ ਵਾਹਨ, ਸਰਕਾਰੀ ਤੇ ਗੈਰ ਸਰਕਾਰੀ ਬੱਸਾਂ ਵਿੱਚ ਸਰਕਾਰੀ ਮੁਲਾਜ਼ਮ ਅਤੇ ਆਪਣੇ ਕੰਮ ਧੰਦੇ ਜਾਂਦੇ ਰੋਜ਼ਾਨਾ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀਆਂ ਹੋਈਆਂ ਹਨ। ਇਸ ਸਬੰਧੀ ਇੱਕ ਸੇਵਾਮੁਕਤ ਮੁਲਾਜ਼ਮ ਮਹਿੰਦਰ ਸਿੰਘ ਨੇ ਫੈਕਟਰੀ ਅੱਗੇ ਟਰੱਕਾਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ ਦੀ ਵੀਡੀਓ ਭੇਜ ਕੇ ਪ੍ਰਸ਼ਾਸਨ ਨੂੰ ਇਸ ਦੇ ਪੱਕੇ ਹੱਲ ਲਈ ਕੋਈ ਪਾਰਕਿੰਗ ਬਣਾ ਕੇ ਦੇਣ ਦੀ ਅਪੀਲ ਕੀਤੀ। ਕੁੱਝ ਅਧਿਆਪਕਾਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ ਕਿ ਦੋ ਦਿਨ ਪਹਿਲਾਂ ਸਵੇਰ ਸਮੇਂ ਲੱਗੇ ਵੱਡੇ ਜਾਮ ਕਾਰਨ ਉਨ੍ਹਾਂ ਸਣੇ ਕਈ ਅਧਿਆਪਕਾਂ ਨੂੰ ਆਪਣੇ ਸਕੂਲਾਂ ਵਿੱਚ ਨਿਰਧਾਰਤ ਸਮੇਂ ਤੋਂ ਪਛੜ ਕੇ ਜਾਣ ਲਈ ਮਜਬੂਰ ਹੋਣਾ ਪਿਆ। ਕਿਸਾਨ ਆਗੂ ਭੁਪਿੰਦਰ ਸਿੰਘ ਦਾ ਕਹਿਣਾ ਹੈ ਕਿ ਸੰਭਾਵੀ ਸੜਕ ਹਾਦਸੇ ਦੇ ਮੱਦੇਨਜ਼ਰ ਇਸ ਸਮੱਸਿਆ ਦਾ ਫੌਰੀ ਹੱਲ ਕੀਤਾ ਜਾਵੇ। ਐੱਸਐੱਚਓ ਸਦਰ ਧੂਰੀ ਕਰਮਜੀਤ ਸਿੰਘ ਨੇ ਨੇ ਕਿਹਾ ਕਿ ਫੈਕਟਰੀ ਮੈਨੇਜਮੈਂਟ ਨੂੰ ਮਸਲੇ ਦੇ ਹੱਲ ਲਈ ਲਿਖਤੀ ਤੇ ਜ਼ੁਬਾਨੀ ਤੌਰ ’ਤੇ ਕਿਹਾ ਜਾਵੇਗਾ ਅਤੇ ਕਿਸੇ ਨੂੰ ਟਰੈਫ਼ਿਕ ਸਬੰਧੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

Advertisement

Advertisement