ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਦੀ ਸਰਕਾਰ ਦੇ ਗਲਤ ਫ਼ੈਸਲਿਆਂ ਕਾਰਨ ਦੇਸ਼ ਨਾਜ਼ੁਕ ਸਥਿਤੀ ’ਚ: ਸਾਹੋਕੇ

09:45 AM May 22, 2024 IST
ਰਾਈਆ ਵਿੱਚ ਚੋਣ ਜਲਸੇ ਦੌਰਾਨ ਸੰਬੋਧਨ ਕਰਦੇ ਹੋਏ ਅਮਰਜੀਤ ਕੌਰ ਸਾਹੋਕੇ।

ਰਾਜਿੰਦਰ ਮਰਾਹੜ
ਭਗਤਾ ਭਾਈ, 21 ਮਈ
ਕੇਂਦਰ ਦੀ ਮੋਦੀ ਸਰਕਾਰ ਨੇ ਆਪਣੇ ਦਸ ਸਾਲ ਦੇ ਕਾਰਜਕਾਲ ਦੌਰਾਨ ਗਲਤ ਫ਼ੈਸਲੇ ਲੈ ਕੇ ਦੇਸ਼ ਨੂੰ ਬੜੇ ਨਾਜ਼ੁਕ ਮੋੜ ’ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਨੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਹਲਕਾ ਰਾਮਪੁਰਾ ਦੇ ਪਿੰਡ ਆਦਮਪੁਰਾ, ਬੁਰਜ ਰਾਜਗੜ੍ਹ, ਦੁੱਲੇਵਾਲਾ, ਘੰਡਾਬੰਨ੍ਹਾ, ਫੂਲੇਵਾਲਾ, ਢਿਪਾਲੀ, ਰਾਈਆ, ਆਲੀਕੇ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਨੇ ਜਿੱਥੇ ਕਿਸਾਨਾਂ ਨਾਲ ਧੱਕਾ ਕੀਤਾ ਹੈ, ਉਥੇ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਅੰਦਰ ਮਹਿੰਗਾਈ, ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਵਿੱਚ ਵੀ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ’ਚ ਕਾਂਗਰਸ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਦੇਸ਼ ਵਿਚ ਸਰਕਾਰ ਬਣਾਏਗੀ। ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਉਮੀਦਾਵਰ ਅਮਰਜੀਤ ਕੌਰ ਸਾਹੋਕੇ ਦੇ ਹੱਕ ਵਿਚ ਫ਼ਤਵਾ ਦੇਣ। ਇਸ ਮੌਕੇ ਜੈਸੀ ਕਾਂਗੜ, ਬੂਟਾ ਸਿੰਘ ਸਿੱਧੂ ਭਗਤਾ, ਇੰਦਰਜੀਤ ਭੋਡੀਪੁਰਾ, ਪਾਲ ਸਿੰਘ ਆਦਮਪੁਰਾ, ਜਗਜੀਤ ਬਰਾੜ ਆਦਿ ਹਾਜ਼ਰ ਸਨ।

Advertisement

Advertisement