ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਮੀ ਦਾਖਲਾ: ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਸੀਬੀਐੱਸਈ

03:38 PM Mar 27, 2025 IST
featuredImage featuredImage

ਨਵੀਂ ਦਿੱਲੀ, 27 ਮਾਰਚ

Advertisement

ਅਧਿਕਾਰੀਆਂ ਨੇ ਕਿਹਾ ਕਿ ਸੀਬੀਐੱਸਈ ਦੇ ਵਿਦਿਆਰਥੀ ਜੋ ਨਿਯਮਤ ਰੂਪ ਵਿਚ ਸਕੂਲਾਂ ਵਿੱਚ ਨਹੀਂ ਜਾਂਦੇ ਉਨ੍ਹਾਂ ਨੂੰ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਮੀ ਦਾਖਲਾ ਲੈਣ ਦੀ ਜ਼ਿੰਮੇਵਾਰੀ ਵਿਦਿਆਰਥੀਆਂ ਅਤੇ ਮਾਪਿਆਂ ਦੀ ਹੈ। ਡਮੀ ਸਕੂਲਾਂ ’ਤੇ ਚੱਲ ਰਹੀ ਆਪਣੀ ਕਾਰਵਾਈ ਵਿੱਚ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਅਜਿਹੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਤੋਂ ਰੋਕਣ ਲਈ ਪ੍ਰੀਖਿਆ ਉਪ-ਨਿਯਮਾਂ ਵਿੱਚ ਸੋਧ ਕਰਨ ’ਤੇ ਵਿਚਾਰ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਲਿੰਗ (ਐਨਆਈਓਐਸ) ਦੀ ਪ੍ਰੀਖਿਆ ਦੇਣੀ ਪਵੇਗੀ।

ਇਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਜੇ ਉਮੀਦਵਾਰ ਸਕੂਲ ਤੋਂ ਗਾਇਬ ਪਾਏ ਜਾਂਦੇ ਹਨ ਜਾਂ ਬੋਰਡ ਵੱਲੋਂ ਕੀਤੇ ਗਏ ਅਚਾਨਕ ਨਿਰੀਖਣ ਦੌਰਾਨ ਗੈਰ-ਹਾਜ਼ਰ ਪਾਏ ਜਾਂਦੇ ਹਨ ਤਾਂ ਅਜਿਹੇ ਉਮੀਦਵਾਰਾਂ ਨੂੰ ਬੋਰਡ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਨਿਯਮਤ ਤੌਰ ’ਤੇ ਸਕੂਲ ਨਾ ਜਾਣ ਦੀ ਜ਼ਿੰਮੇਵਾਰੀ ਸਬੰਧਤ ਵਿਦਿਆਰਥੀ ਅਤੇ ਉਸਦੇ ਮਾਪਿਆਂ ’ਤੇ ਵੀ ਆਉਂਦੀ ਹੈ। ਅਧਿਕਾਰੀ ਨੇ ਕਿਹਾ ਕਿ ਅਜਿਹੇ ਡਮੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੇ ਜਾਂ ਗੈਰ-ਹਾਜ਼ਰ ਵਿਦਿਆਰਥੀਆਂ ਨੂੰ ਸਪਾਂਸਰ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਬੋਰਡ ਦੇ ਮਾਨਤਾ ਅਤੇ ਪ੍ਰੀਖਿਆ ਉਪ-ਨਿਯਮਾਂ ਅਨੁਸਾਰ ਕੀਤੀ ਜਾਵੇਗੀ।

Advertisement

ਇਹ ਮੁੱਦਾ ਬੋਰਡ ਦੀ ਹਾਲ ਹੀ ਵਿਚ ਹੋਈ ਗਵਰਨਿੰਗ ਬੋਰਡ ਦੀ ਮੀਟਿੰਗ ਵਿੱਚ ਵੀ ਉਠਾਇਆ ਗਿਆ ਸੀ ਜਿੱਥੇ ਇਹ ਸਿਫਾਰਸ਼ ਕੀਤੀ ਗਈ ਸੀ ਕਿ ਇਸ ਫੈਸਲੇ ਨੂੰ ਅਕਾਦਮਿਕ ਸੈਸ਼ਨ 2025-2026 ਤੋਂ ਲਾਗੂ ਕੀਤਾ ਜਾਵੇ। ਪ੍ਰੀਖਿਆ ਕਮੇਟੀ ਵਿਚ ਇਸ ਮਾਮਲੇ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਇਸ ਸਿੱਟੇ ’ਤੇ ਪਹੁੰਚੇ ਕਿ ਬੋਰਡ ਦੇ ਨਿਯਮਾਂ ਅਨੁਸਾਰ ਵਿਦਿਆਰਥੀਆਂ ਲਈ ਬੋਰਡ ਪ੍ਰੀਖਿਆਵਾਂ ਵਿਚ ਸ਼ਾਮਲ ਹੋਣ ਦੇ ਯੋਗ ਹੋਣ ਲਈ ਘੱਟੋ-ਘੱਟ 75 ਫੀਸਦੀ ਹਾਜ਼ਰੀ ਲਾਜ਼ਮੀ ਹੈ।" ਜੇਕਰ ਲੋੜੀਂਦੀ ਹਾਜ਼ਰੀ ਪੂਰੀ ਨਹੀਂ ਹੁੰਦੀ ਹੈ, ਤਾਂ ਸਿਰਫ਼ ਗੈਰ-ਹਾਜ਼ਰ ਵਿਦਿਆਰਥੀਆਂ ਨੂੰ ਸਕੂਲ ਵਿੱਚ ਦਾਖਲਾ ਲੈਣ ਨਾਲ ਹੀ ਸੀਬੀਐਸਈ ਪ੍ਰੀਖਿਆ ਵਿੱਚ ਬੈਠਣ ਦਾ ਹੱਕ ਨਹੀਂ ਮਿਲ ਸਕਦਾ। ਉਨ੍ਹਾਂ ਕਿਹਾ, "ਅਜਿਹੇ ਵਿਦਿਆਰਥੀ ਸੀਬੀਐੱਸਈ ਵੱਲੋਂ ਇਜਾਜ਼ਤ ਨਾ ਦਿੱਤੇ ਜਾਣ ’ਤੇ ਪ੍ਰੀਖਿਆ ਵਿੱਚ ਬੈਠਣ ਲਈ ਐੱਨਆਈਓਐੱਸ ਕੋਲ ਜਾ ਸਕਦੇ ਹਨ।

ਇਸ ਤੋਂ ਇਲਾਵਾ ਇਹ ਵੀ ਚਰਚਾ ਕੀਤੀ ਗਈ ਕਿ ਬੋਰਡ ਸਿਰਫ਼ ਮੈਡੀਕਲ ਐਮਰਜੈਂਸੀ, ਰਾਸ਼ਟਰੀ ਜਾਂ ਅੰਤਰਰਾਸ਼ਟਰੀ ਖੇਡ ਸਮਾਗਮਾਂ ਵਿੱਚ ਭਾਗੀਦਾਰੀ ਅਤੇ ਹੋਰ ਗੰਭੀਰ ਕਾਰਨਾਂ ਵਰਗੀਆਂ ਜ਼ਰੂਰੀ ਸਥਿਤੀਆਂ ਵਿੱਚ 25 ਪ੍ਰਤੀਸ਼ਤ ਦੀ ਛੋਟ ਦਿੰਦਾ ਹੈ। ਇੰਜੀਨੀਅਰਿੰਗ ਅਤੇ ਮੈਡੀਕਲ ਦਾਖਲਾ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਬਹੁਤ ਸਾਰੇ ਵਿਦਿਆਰਥੀ ਡਮੀ ਦਾਖਲਾ ਲੈਣਾ ਪਸੰਦ ਕਰਦੇ ਹਨ ਤਾਂ ਜੋ ਉਹ ਸਿਰਫ਼ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਆਪਣੀਆਂ ਤਿਆਰੀਆਂ ’ਤੇ ਧਿਆਨ ਕੇਂਦਰਿਤ ਕਰ ਸਕਣ। ਉਹ ਕਲਾਸਾਂ ਵਿੱਚ ਨਹੀਂ ਜਾਂਦੇ ਅਤੇ ਸਿੱਧੇ ਬੋਰਡ ਪ੍ਰੀਖਿਆਵਾਂ ਵਿੱਚ ਬੈਠਦੇ ਹਨ।-ਪੀਟੀਆਈ

Advertisement