For the best experience, open
https://m.punjabitribuneonline.com
on your mobile browser.
Advertisement

ਚੋਣਾਂ ਦੌਰਾਨ ‘ਆਪ’ ਦੇ ਰਾਜ ਸਭਾ ਮੈਂਬਰਾਂ ਦੀ ਗੈਰਹਾਜ਼ਰੀ ’ਤੇ ਉੱਠਣ ਲੱਗੇ ਸਵਾਲ

07:33 AM Apr 18, 2024 IST
ਚੋਣਾਂ ਦੌਰਾਨ ‘ਆਪ’ ਦੇ ਰਾਜ ਸਭਾ ਮੈਂਬਰਾਂ ਦੀ ਗੈਰਹਾਜ਼ਰੀ ’ਤੇ ਉੱਠਣ ਲੱਗੇ ਸਵਾਲ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 17 ਅਪਰੈਲ
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਸਿਆਸੀ ਮੈਦਾਨ ਭਖਣਾ ਸ਼ੁਰੂ ਹੋ ਗਿਆ ਹੈ। ਇਸ ਮੌਕੇ ਜਿੱਥੇ ਸਾਰੀਆਂ ਸਿਆਸੀ ਧਿਰਾਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ, ਉੱਥੇ ਹੀ ਪੰਜਾਬ ਵਿੱਚ ਸੱਤਾਧਾਰੀ ਧਿਰ ‘ਆਪ’ ਨੇ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸਾਰੀਆਂ ਰਾਜਸੀ ਪਾਰਟੀਆਂ ਨੇ ਸੂਬੇ ਵਿੱਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਚੋਣ ਪ੍ਰਚਾਰ ਦੌਰਾਨ ‘ਆਪ’ ਦੇ ਰਾਜ ਸਭਾ ਮੈਂਬਰਾਂ ਦੀ ਗ਼ੈਰਹਾਜ਼ਰੀ ’ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਹਾਲਾਂਕਿ ਕੁਝ ਰਾਜ ਸਭਾ ਮੈਂਬਰਾਂ ਨੇ ਪਹਿਲਾਂ ਹੀ ਰਾਜਸੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ।
ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੂੰ ਛੱਡ ਕੇ ਬਾਕੀ ਕੋਈ ਵੀ ਰਾਜ ਸਭਾ ਮੈਂਬਰ ਦਿਖਾਈ ਨਹੀਂ ਦੇ ਰਿਹਾ ਹੈ। ਡਾ. ਸੰਦੀਪ ਪਾਠਕ ਵੱਲੋਂ ਵੱਖ-ਵੱਖ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਅਤੇ ਸੀਨੀਅਰ ਆਗੂਆਂ ਨਾਲ ਮੀਟਿੰਗਾਂ ਕਰਕੇ ਰਣਨੀਤੀ ਤਿਆਰ ਕੀਤੀ ਹੈ। ਦੂਜੇ ਪਾਸੇ ਰਾਜ ਸਭਾ ਮੈਂਬਰ ਰਾਘਵ ਚੱਢਾ, ਵਿਕਰਮ ਸਾਹਨੀ, ਸੰਤ ਬਲਬੀਰ ਸਿੰਘ ਸੀਚੇਵਾਲ, ਸੰਜੀਵ ਅਰੋੜਾ, ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਚੋਣ ਸਰਗਰਮੀਆਂ ਵਿੱਚ ਕਿਤੇ ਵੀ ਦਿਖਾਈ ਨਹੀਂ ਦਿੱਤੇ। ਹੁਣ ਦੇਖਣਾ ਹੋਵੇਗਾ ਕਿ ਇਹ ਰਾਜ ਸਭਾ ਮੈਂਬਰ ਆਪਣੇ ਆਪ ਨੂੰ ਰਾਜਨੀਤੀ ਤੋਂ ਦੂਰ ਰੱਖਦੇ ਹਨ ਜਾਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਚੋਣ ਮੈਦਾਨ ਵਿੱਚ ਨਿੱਤਰਨਗੇ ਜਾਂ ਨਹੀਂ। ਇਸ ’ਤੇ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਵੀ ਟਿਕੀਆਂ ਹੋਈਆਂ ਹਨ।

Advertisement

Advertisement
Author Image

joginder kumar

View all posts

Advertisement
Advertisement
×