ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਾ ਘਟਣ ਦੀ ਥਾਂ ਵਧਿਆ: ਬੈਂਸ

08:15 PM Jun 23, 2023 IST

ਗਗਨਦੀਪ ਅਰੋੜਾ

Advertisement

ਲੁਧਿਆਣਾ, 9 ਜੂਨ

ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਮੁਕਤ ਰਾਜ, ਨਸ਼ਿਆਂ ਤੇ ਠੱਲ੍ਹ ਪਾਉਣ, ਸਸਤੀ ਰੇਤ ਬਜਰੀ, ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਸਬੰਧੀ ਕਈ ਵਾਅਦੇ ਪੰਜਾਬੀਆਂ ਨਾਲ ਕੀਤੇ ਸਨ। ਸੱਤਾ ‘ਤੇ ਕਾਬਜ਼ ਹੁੰਦੇ ਹੀ ਆਮ ਆਦਮੀ ਪਾਰਟੀ ਪੰਜਾਬੀਆਂ ਨਾਲ ਕੀਤੇ ਸਾਰੇ ਵਾਅਦੇ ਭੁੱਲ ਕੇ ਵਿਰੋਧੀ ਧਿਰ ਦੇ ਆਗੂਆਂ ਦੀਆਂ ਜੜ੍ਹਾਂ ਪੁੱਟਣ ਵਿੱਚ ਲੱਗੀ ਹੋਈ ਹੈ ਤਾਂ ਜੋਂ ਲੋਕਾਂ ਦਾ ਧਿਆਨ ਅਸਲ ਮੁੱਦਿਆ ਤੋਂ ਭਟਕਾਇਆ ਜਾ ਸਕੇ। ਇਹ ਪ੍ਰਗਟਾਵਾ ਅੱਜ ਇੱਥੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੀਤਾ। ਸਾਬਕਾ ਵਿਧਾਇਕ ਬੈਂਸ ਪਾਰਟੀ ਮੈਂਬਰਾਂ ਦੇ ਘਰ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤਾਂ ਪੰਜਾਬ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਉਣ ਦੀ ਗੱਲ ਕਰਦੀ ਸੀ। ਅੱਜ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਨਸ਼ਾ ਘਟਣ ਦੀ ਬਜਾਏ ਵੱਧ ਗਿਆ ਹੈ। ਹੁਣ ਇਹ ਨਸ਼ਾ ਸਕੂਲਾਂ ਵਿੱਚ ਵੀ ਪਹੁੰਚ ਗਿਆ ਹੈ। ਪੰਜਾਬ ਵਿੱਚ ਡਿਵੈਲਪਮੈਂਟ ਜ਼ੀਰੋ ਹੈ। ਪੰਜਾਬ ਵਿਕਾਸ ਦੇ ਪੱਖੋਂ ਪਛੜ ਰਿਹਾ ਹੈ। ਰੇਤਾ ਬਜਰੀ ਦੀ ਬਲੈਕ ਹੋ ਰਹੀ ਹੈ, ਜਿਸ ਨਾਲ ਲੋਕਾਂ ਦਾ ਲੱਕ ਟੁੱਟ ਗਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਇਨ੍ਹਾਂ ਅਸਲ ਮੁੱਦਿਆ ਨੂੰ ਛੱਡ ਕੇ ਅਕਾਲੀ ਅਤੇ ਕਾਂਗਰਸੀ ਆਗੂਆਂ ਦੇ ਪਿੱਛੇ ਪਈ ਹੋਈ ਹੈ। ਇਸ ਮੌਕੇ ‘ਤੇ ਕੇਪੀ ਰਾਣਾ, ਰਾਜੇਸ਼, ਪ੍ਰਧਾਨ ਸੁਖਵਿੰਦਰ ਸਿੰਘ ਦੁੱਗਰੀ, ਪਲਟਾ, ਮੰਧੀਸ਼ ਸ਼ਰਮਾ, ਆਰਐਨ ਸ਼ਰਮਾ, ਅਸ਼ਵਨੀ ਸ਼ਰਮਾ, ਰਜਿੰਦਰ ਕੁਮਾਰ, ਰਾਜਕੁਮਾਰ ਸਚਦੇਵਾ, ਜਗਦੀਸ਼ ਰਾਣਾ, ਜਤਿੰਦਰ ਗੁਪਤਾ, ਹਰਭਜਨ ਸਿੰਘ ਰੇਲਵੇ, ਪਰਮੋਦ ਕੁਮਾਰ, ਮਣਕੂ ਜੀ, ਜਰਨੈਲ ਸਿੰਘ, ਸੁਮੀਤ ਪਲਟਾ,ਮੁਕੇਸ਼ ਗੁਪਤਾ,ਹਰਭਜਨ ਸਿੰਘ ਗਿੱਲ, ਮਨਦੀਪ ਸਿੰਘ, ਸੌਰਵ ਮੌਜੂਦ ਸਨ।

Advertisement

Advertisement
Advertisement