ਢਾਈ ਸਾਲਾਂ ਦੌਰਾਨ ਨਸ਼ਾ ਤਸਕਰਾਂ ਖ਼ਿਲਾਫ਼ 29,152 ਕੇਸ ਦਰਜ
11:01 AM Sep 18, 2024 IST
Advertisement
ਚੰਡੀਗੜ੍ਹ: ਪੰਜਾਬ ਪੁਲੀਸ ਵੱਲੋਂ 16 ਮਾਰਚ 2022 ਤੋਂ ਹੁਣ ਤੱਕ ਸੂਬੇ ਵਿੱਚ 5856 ਵੱਡੀਆਂ ਮੱਛੀਆਂ ਸਣੇ 39,840 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ’ਤੇ 3581 ਵਪਾਰਕ ਕੇਸਾਂ ਸਣੇ ਕੁੱਲ 29,152 ਕੇਸ ਦਰਜ ਕੀਤੇ ਗਏ ਹਨ। ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੁਲੀਸ ਨੇ 2546 ਕਿੱਲੋ ਹੈਰੋਇਨ, 2457 ਕਿੱਲੋ ਅਫੀਮ, 1156 ਕੁਇੰਟਲ ਭੁੱਕੀ ਅਤੇ 4.29 ਕਰੋੜ ਗੋਲੀਆਂ, ਕੈਪਸੂਲ, ਟੀਕੇ, ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲੀਸ ਨੇ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 30.83 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਸ੍ਰੀ ਗਿੱਲ ਨੇ ਕਿਹਾ ਕਿ ਪੁਲੀਸ ਨੇ ਢਾਈ ਸਾਲਾਂ ਦੌਰਾਨ ਵੱਡੇ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ 324.28 ਕਰੋੜ ਰੁਪਏ ਦੀਆਂ 602 ਜਾਇਦਾਦਾਂ ਜ਼ਬਤ ਕੀਤੀਆਂ ਹਨ ਅਤੇ 103.50 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਫਰੀਜ਼ ਕਰਨ ਸਬੰਧੀ 192 ਕੇਸ ਪ੍ਰਵਾਨਗੀ ਲਈ ਭੇਜੇ ਗਏ। ਇਸੇ ਤਰ੍ਹਾਂ ਨਸ਼ਾ ਤਸਕਰੀ ਦੇ ਕੇਸਾਂ ਵਿੱਚ 2378 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। -ਟਨਸ
Advertisement
Advertisement
Advertisement