For the best experience, open
https://m.punjabitribuneonline.com
on your mobile browser.
Advertisement

ਸਪਰਿੰਗ ਡੇਲ ਪਬਲਿਕ ਸਕੂਲ ਵਿੱਚ ਦਸਹਿਰਾ ਮਨਾਇਆ

11:05 AM Oct 11, 2024 IST
ਸਪਰਿੰਗ ਡੇਲ ਪਬਲਿਕ ਸਕੂਲ ਵਿੱਚ ਦਸਹਿਰਾ ਮਨਾਇਆ
ਸਮਾਗਮ ਵਿੱਚ ਹਿੱਸਾ ਲੈਣ ਵਾਲੇ ਬੱਚੇ। -ਫੋਟੋ: ਗੁਰਿੰਦਰ ਸਿੰਘ
Advertisement

ਲੁਧਿਆਣਾ

Advertisement

ਸਪਰਿੰਗ ਡੇਲ ਪਬਲਿਕ ਸਕੂਲ ਸ਼ੇਰਪੁਰ ਵਿੱਚ ਬੱਚਿਆਂ ਵੱਲੋਂ ਬਦੀ ’ਤੇ ਨੇਕੀ ਦੀ ਜਿੱਤ ਦਾ ਤਿਉਹਾਰ ਦਸਹਿਰਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚੇ ਸ੍ਰੀ ਰਾਮ, ਮਾਤਾ ਸੀਤਾ, ਲਛਮਣ ਤੇ ਹਨੂਮਾਨ ਦੇ ਰੂਪ ਵਿੱਚ ਸਜੇ ਹੋਏ ਸਨ। ਇਸ ਦੌਰਾਨ ਬੱਚਿਆਂ ਨੇ ਰਾਮ ਲੀਲਾ ਦੀਆਂ ਕਈ ਝਾਕੀਆਂ ਵੀ ਪੇਸ਼ ਕੀਤੀਆਂ। ਇਸ ਦੇ ਨਾਲ ਹੀ ਬੱਚਿਆਂ ਨੂੰ ਸਮਾਰਟ ਕਲਾਸਾਂ ’ਤੇ ਰਾਮਇਣ ਦੀਆਂ ਵੱਖ-ਵੱਖ ਝਾਕੀਆਂ ਵੀ ਦਿਖਾਈਆਂ ਗਈਆਂ। ਸਾਰੇ ਅਧਿਆਪਕਾਂ ਨੇ ਬੱਚਿਆਂ ਨੂੰ ਰਾਮਾਇਣ ਅਤੇ ਦਸਹਿਰੇ ਦੀ ਮਹੱਤਤਾ ਤੋਂ ਵੀ ਜਾਣੂ ਕਰਵਾਇਆ। ਬੱਚਿਆਂ ਨੇ ਕਠਪੁਤਲੀਆਂ ਦੇ ਨਾਚ ਦਾ ਵੀ ਆਨੰਦ ਮਾਣਿਆ। ਸਕੂਲ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ ਅਤੇ ਅਧਿਅਪਕਾਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

sanam grng

View all posts

Advertisement