ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚਮਕੌਰ ਸਾਹਿਬ ਵਿੱਚ ਦਸਹਿਰੇ ਦਾ ਜੋੜ ਮੇਲ ਨਗਰ ਕੀਰਤਨ ਨਾਲ ਸਮਾਪਤ

05:51 PM Oct 12, 2024 IST

ਸੰਜੀਵ ਬੱਬੀ
ਚਮਕੌਰ ਸਾਹਿਬ, 12 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਜਾਏ ਗਏ ਨਗਰ ਕੀਰਤਨ ਨਾਲ ਦਸਹਿਰੇ ਦਾ ਜੋੜ ਮੇਲ ਅਮਨ ਅਮਾਨ ਨਾਲ ਸਮਾਪਤ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਸਜਾਏ ਇਸ ਨਗਰ ਕੀਰਤਨ ਦੇ ਸ਼ੁਰੂਆਤ ਦੀ ਅਰਦਾਸ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਸੁਲਤਾਨ ਸਿੰਘ ਵਲੋਂ ਕੀਤੀ ਗਈ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਤਾੜੀ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਦੇ ਅੱਗੇ ਮੀਰੀ ਪੀਰੀ ਖਾਲਸਾ ਗੱਤਕਾ ਦਲ ਚਮਕੌਰ ਸਾਹਿਬ ਦੀ ਗੱਤਕਾ ਪਾਰਟੀ ਨੇ ਜੌਹਰ ਦਿਖਾਏ। ਦੂਜੇ ਪਾਸੇ ਪੁਲੀਸ ਪ੍ਰਸ਼ਾਸ਼ਨ ਵਲੋਂ ਅੱਜ ਸਖਤ ਪ੍ਰਬੰਧ ਕੀਤੇ ਗਏ। ਇਸ ਮੌਕੇ ਐੱਸਪੀਡੀ ਰੁਪਿੰਦਰ ਕੌਰ ਸਰਾਂ, ਡੀਐਸਪੀ ਮਨਜੀਤ ਸਿੰਘ ਔਲਖ ਅਤੇ ਥਾਣਾ ਮੁਖੀ ਰੋਹਿਤ ਸ਼ਰਮਾ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਸੀਨੀਅਰ ਆਗੂ ਅਮਨਦੀਪ ਸਿੰਘ ਮਾਂਗਟ, ਮੈਨੇਜਰ ਭਾਈ ਗੁਰਮੁੱਖ ਸਿੰਘ, ਜੁਗਰਾਜ ਸਿੰਘ ਮਾਨਖੇੜੀ, ਬਲਦੇਵ ਸਿੰਘ ਹਾਫਿਜ਼ਾਬਾਦ, ਜਗਪਾਲ ਸਿੰਘ ਜੌਲੀ, ਜਗਵਿੰਦਰ ਸਿੰਘ ਪੰਮੀ, ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ, ਭਾਈ ਪਰਮਿੰਦਰ ਸਿੰਘ ਸੇਖੋਂ, ਲਖਵੀਰ ਸਿੰਘ ਲੱਖੀ, ਕੁਲਵੀਰ ਸਿੰਘ, ਪਾਲ ਸਿੰਘ ਅਤੇ ਮਨੋਹਰ ਸਿੰਘ ਮੱਕੜ ਆਦਿ ਹਾਜ਼ਰ ਸਨ।

Advertisement

 

Advertisement
Advertisement