ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਜੋਲ ਤੇ ਸੋਨਮ ਵੱਲੋਂ ਦਸਹਿਰੇ ਦੀ ਵਧਾਈ

09:28 AM Oct 13, 2024 IST

ਮੁੰਬਈ: ਬੌਲੀਵੁੱਡ ਅਦਾਕਾਰਾ ਕਾਜੋਲ ਨੇ ਅੱਜ ਆਪਣੇ ਪ੍ਰਸ਼ੰਸਕਾਂ ਨੂੰ ਦਸਹਿਰੇ ਦੀ ਵਧਾਈ ਦਿੱਤੀ। ਇਸ ਸਬੰਧੀ ਉਸ ਨੇ ਇੰਸਟਾਗ੍ਰਾਮ ’ਤੇ ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਉਸ ਨੇ ਲਾਲ ਰੰਗ ਦੇ ਕੱਪੜੇ ਪਾਏ ਹੋਏ ਹਨ। ਵੀਡੀਓ ਵਿੱਚ ਉਹ ਸਾਰਿਆਂ ਨੂੰ ਦਸਹਿਰੇ ਦੀ ਵਧਾਈ ਦਿੰਦੀ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ ਕਾਜੋਲ, ਉਸ ਦਾ ਪਤੀ ਅਦਾਕਾਰ ਅਜੈ ਦੇਵਗਨ ਅਤੇ ਉਨ੍ਹਾਂ ਦਾ ਪੁੱਤਰ ਯੁਗ ਨੌਵੀਂ ਦੇ ਜਸ਼ਨਾਂ ਵਿੱਚ ਸ਼ਾਮਲ ਹੋਏ ਸਨ। ਇਸ ਦੌਰਾਨ ਉਨ੍ਹਾਂ ਦੀ ਧੀ ਨਾਇਸਾ ਨਜ਼ਰ ਨਹੀਂ ਆਈ। ਇਸੇ ਤਰ੍ਹਾਂ ਅਦਾਕਾਰਾ ਸੋਨਮ ਕਪੂਰ ਨੇ ਸੋਸ਼ਲ ਮੀਡੀਆ ’ਤੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਸਾਰਿਆਂ ਨੂੰ ਦਸਹਿਰੇ ਦੀ ਵਧਾਈ ਦਿੱਤੀ। ਇਸ ਦੌਰਾਨ ਉਸ ਨੇ ਆਪਣੇ ਪੁੱਤਰ ਵਾਯੂ ਦੀ ਤਸਵੀਰ ਵੀ ਸਾਂਝੀ ਕੀਤੀ।
ਉਸ ਨੇ ਕਿਹਾ, ‘ਮਾਂ ਦੁਰਗਾ ਸਾਰਿਆਂ ਨੂੰ ਤਾਕਤ ਅਤੇ ਹਿੰਮਤ ਬਖਸ਼ੇ। ਸਾਰਿਆਂ ਨੂੰ ਨਵਰਾਤਰੀ ਅਤੇ ਦਸਹਿਰੇ ਦੀ ਵਧਾਈ।’ ਬੌਲੀਵੁੱਡ ਅਦਾਕਾਰ ਸਨੀ ਦਿਓਲ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਦਸਹਿਰੇ ਦੀ ਵਧਾਈ ਦਿੱਤੀ। ਉਸ ਨੇ ਕਿਹਾ ਕਿ ਉਹ ਹੈਦਰਾਬਾਦ ਵਿੱਚ ਫਿਲਮ ਦੀ ਸ਼ੂਟਿੰਗ ਕਰ ਰਿਹਾ ਹੈ, ਜਿਸ ਕਰਕੇ ਉਹ ਇੱਥੇ ਹੀ ਦਸਹਿਰਾ ਮਨਾਏਗਾ। ਇਸ ਸਬੰਧੀ ਉਸ ਨੇ ਐਕਸ ’ਤੇ ਵੀਡੀਓ ਸਾਂਝੀ ਕੀਤੀ। ਇਸ ਵਿੱਚ ਉਹ ਕਹਿ ਰਿਹਾ ਹੈ, ‘ਆਪਣੀ ਨਵੀਂ ਫਿਲਮ ਲਈ ਹੈਦਰਾਬਾਦ ਵਿੱਚ ਸ਼ੂਟਿੰਗ ਕਰ ਰਿਹਾ ਹਾਂ। ਉਮੀਦ ਹੈ ਕਿ ਇਸ ਮਹੀਨੇ ਦੇ ਅਖੀਰ ਤੱਕ ਸ਼ੂਟਿੰਗ ਖ਼ਤਮ ਹੋ ਜਾਵੇਗੀ। ਸਾਰਿਆਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ। ਐਤਕੀਂ ਦਸਹਿਰਾ ਮੈਂ ਹੈਦਰਾਬਾਦ ਵਿੱਚ ਹੀ ਮਨਾਵਾਂਗਾ।’ -ਆਈਏਐੱਨਐੱਸ

Advertisement

Advertisement