ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਸਹਿਰਾ: ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

09:40 AM Oct 13, 2024 IST
ਸਿੱਖਿਆ ਮੰਤਰੀ ਦੇ ਪਿੰਡ ਨੇੜੇ ਪੁਤਲਾ ਫੂਕਦੇ ਹੋਏ ਅਧਿਆਪਕ ਜਥੇਬੰਦੀਆਂ ਦੇ ਨੁਮਾਇੰਦੇ।

ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 12 ਅਕਤੂਬਰ
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ’ਤੇ ਬੇਇਨਸਾਫੀ ਅਤੇ ਪੱਖਪਾਤ ਵਾਲੀਆਂ ਨੀਤੀਆਂ ਦਾ ਦੋਸ਼ ਲਾਉਂਦਿਆਂ ਅਧਿਆਪਕਾਂ ਨੇ ਅੱਜ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿੱਚ ਪੁਤਲਾ ਫੂਕਿਆ। ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਅਗਵਾਈ ਹੇਠ ਓਡੀਐੱਲ ਮਾਮਲਿਆਂ ਨਾਲ ਸਬੰਧਤ ਅਤੇ 7654 ਭਰਤੀ ’ਚੋਂ 14 ਹਿੰਦੀ ਅਧਿਆਪਕਾਂ ਦੇ ਪੈਂਡਿੰਗ ਰੈਗੂਲਰ ਆਰਡਰ ਜਾਰੀ ਕਰਵਾਉਣ ਲਈ ਅਧਿਆਪਕ ਪਰਿਵਾਰਾਂ ਸਮੇਤ ਪਿੰਡ ਢੇਰ ਪਹੁੰਚੇ। ਇੱਥੋਂ ਪੈਦਲ ਮਾਰਚ ਕਰਦਿਆਂ ਪਿੰਡ ਗੰਭੀਰਪੁਰ ਵਿੱਚ ਪਹੁੰਚ ਕੇ ਰੋਸ ਮੁਜ਼ਾਹਰਾ ਕਰਦਿਆਂ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਹਾਜ਼ਰ ਹੋਏ ਤਹਿਸੀਲਦਾਰ ਅੰਗਦ ਸਿੰਘ ਬਰਾੜ ਨੂੰ ਡੀਟੀਐੱਫ ਨੇ ਪੰਜਾਬ ਵਿੱਚ ਚੱਲ ਰਹੇ ਤਿੰਨ ਪੱਕੇ ਮੋਰਚਿਆਂ (5994 ਦੀ ਭਰਤੀ ਪੂਰੀ ਕਰਨ, ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਕਰਨ ਅਤੇ 2364 ਈਟੀਟੀ ਅਧਿਆਪਕਾਂ ਦੀ ਭਰਤੀ) ਸਬੰਧੀ ਸੰਘਰਸ਼ ਦੀ ਹਮਾਇਤ ਵਿੱਚ ਮੰਗ ਪੱਤਰ ਵੀ ਸੌਂਪਿਆ। ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਨਾਲ 21 ਅਕਤੂਬਰ ਦੀ ਮੀਟਿੰਗ ਤੈਅ ਕਰਵਾਏ ਜਾਣ ਮਗਰੋਂ ਡੀਟੀਐੱਫ ਨੇ ਧਰਨੇ ਦੀ ਸਮਾਪਤੀ ਕੀਤੀ।
ਪਿਛਲੇ 12 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਨੇੜੇ ਧਰਨੇ ’ਤੇ ਬੈਠੇ 5994 ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੇ ਵੀ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਯੂਨੀਅਨ ਦੇ ਦੋ ਮੈਂਬਰ ਪਿਛਲੇ ਕਈ ਦਿਨਾਂ ਤੋਂ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਹੋਏ ਹਨ ਅਤੇ ਸਰਕਾਰ ਵੱਲੋਂ ਹਾਲੇ ਤੱਕ ਇਨ੍ਹਾਂ ਦੇ ਮਸਲੇ ਦਾ ਕੋਈ ਹੱਲ ਨਹੀਂ ਕੱਢਿਆ ਗਿਆ। ਯੂਨੀਅਨ ਦੇ ਆਗੂ ਨੇ ਕਿਹਾ ਕਿ ਸਰਕਾਰ ਜਲਦੀ ਤੋਂ ਜਲਦੀ ਉਨ੍ਹਾਂ ਨੂੰ ਜੁਆਇਨ ਕਰਵਾਏ ਅਤੇ ਉਨ੍ਹਾਂ ਨੂੰ ਸਟੇਸ਼ਨ ਅਲਾਟ ਕਰਕੇ ਕੰਮ ’ਤੇ ਭੇਜੇ।

Advertisement

Advertisement