ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬਾ ਗਾਂਧਾ ਸਿੰਘ ਸਕੂਲ ਵਿੱਚ ਦਸਹਿਰਾ ਮਨਾਇਆ

11:07 AM Oct 12, 2024 IST
ਸਕੂਲ ਵਿੱਚ ਦਸਹਿਰੇ ਸਬੰਧੀ ਕਰਵਾਏ ਪ੍ਰੋਗਰਾਮ ’ਚ ਸ਼ਾਮਲ ਵਿਦਿਆਰਥੀ।

ਭਦੌੜ: ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿੱਚ ਦਸਹਿਰੇ ਦਾ ਤਿਉਹਾਰ ਮਨਾਇਆ ਗਿਆ। ਸਭ ਤੋਂ ਪਹਿਲਾਂ ਭਾਸ਼ਣ ਰਾਹੀਂ ਦਸਹਿਰੇ ਦੇ ਤਿਉਹਾਰ ਦੀ ਭੂਮਿਕਾ ਬਾਰੇ ਦੱਸਿਆ ਗਿਆ। ਉਪਰੰਤ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਕੋਰੀਓਗ੍ਰਾਫੀ ਪੇਸ਼ ਕਰਕੇ ਪ੍ਰੋਗਰਾਮ ਨੂੰ ਹੋਰ ਵੀ ਰੰਗਲਾ ਬਣਾ ਦਿੱਤਾ। ਅਖੀਰ ਵਿੱਚ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਭੰਗੜਾ ਪਾਇਆ। ਸਕੂਲ ਦੇ ਪ੍ਰਿੰਸੀਪਲ ਮਿਸਟਰ ਨਿਰਦੋਸ਼ ਰਲਹੱਨ ਨੇ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਵਿਜੈ-ਦਸਮੀ ਦੀ ਵਧਾਈ ਦਿੱਤੀ। ਇਸ ਮੌਕੇ ਨੰਨ੍ਹੇ-ਮੁੰਨੇ ਬੱਚੇ ਰਾਮ, ਲਛਮਣ ਸੀਤਾ, ਹਨੂੰਮਾਨ, ਰਾਵਣ ਅਤੇ ਬਾਨਰ ਸੈਨਾ ਦੇ ਰੂਪਾਂ ਵਿੱਚ ਸਜੇ ਹੋਏ ਸਨ। ਇਸ ਸਮੁੱਚੇ ਪ੍ਰੋਗਰਾਮ ਦੀ ਰੂਪ-ਰੇਖਾ ‘ਅਜੀਤ ਹਾਊਸ’ ਦੇ ਮੈਂਬਰਾਂ ਨੇ ਉਲੀਕੀ ਜੋ ਕਿ ਸ਼ਲਾਘਾਯੋਗ ਸੀ। -ਪੱਤਰ ਪ੍ਰੇਰਕ

Advertisement

Advertisement